NIA Raid In Punjab: ਪੰਜਾਬ 'ਚ NIA ਨੇ 12 ਜ਼ਿਲ੍ਹਿਆਂ 'ਚ ਛਾਪੇਮਾਰੀ ਕੀਤੀ ਹੈ। ਇਸੇ ਕੜੀ 'ਚ ਮੋਗਾ 'ਚ ਚਾਰ ਤੋਂ ਪੰਜ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਦੂਜੇ ਪਾਸੇ ਬਠਿੰਡਾ ਵਿੱਚ ਵੀ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ ਹੈ।
Trending Photos
NIA Raid In Punjab: ਪੰਜਾਬ ਵਿੱਚ ਸਵੇਰ ਤੋਂ ਹੀ NIA ਦੀ ਛਾਪੇਮਾਰੀ ਜਾਰੀ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ 12 ਜ਼ਿਲ੍ਹਿਆਂ 'ਚ NIA ਦੇ ਛਾਪੇ ਮਾਰੇ ਗਏ ਹਨ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਮੋਗਾ 'ਚ ਚਾਰ ਤੋਂ ਪੰਜ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਮੋਗਾ ਦੀ ਰਜਿੰਦਰ ਸਟਰੀਟ 'ਚ ਇਕ ਕਾਰੋਬਾਰੀ ਦੇ ਘਰ 'ਤੇ ਵੀ NIA ਨੇ ਛਾਪਾ ਮਾਰਿਆ ਗਿਆ ਹੈ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਗੈਂਗਸਟਰ-ਟੀਟਰ ਲਿੰਕ ਮਾਮਲੇ 'ਚ ਦੇਸ਼ ਦੇ 6 ਸੂਬਿਆਂ 'ਚ ਛਾਪੇਮਾਰੀ ਕੀਤੀ। NIA ਦੀ ਇਹ ਛਾਪੇਮਾਰੀ ਗੈਂਗਸਟਰ-ਅੱਤਵਾਦੀ ਗਠਜੋੜ ਲਈ ਕੀਤੀ ਗਈ ਹੈ। ਰਾਸ਼ਟਰੀ ਜਾਂਚ ਏਜੰਸੀ ਨੇ 6 ਰਾਜਾਂ 'ਚ 100 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ।
ਇਹ ਵੀ ਪੜ੍ਹੋ: Punjab News: 4 ਸਾਲ ਦੀ ਬੱਚੀ ਦੀ ਹੋ ਰਹੀ ਹਰ ਪਾਸੇ ਚਰਚਾ; ਵਿਦਵਾਨਾਂ ਨੂੰ ਛੱਡਿਆ ਪਿੱਛੇ, ਜਾਣੋ ਖਾਸੀਅਤ
ਐਨਆਈਏ ਨੂੰ ਸ਼ੱਕ ਹੈ ਕਿ ਅੱਤਵਾਦੀ ਸੰਗਠਨ ਇੱਕ ਵਾਰ ਫਿਰ ਦੇਸ਼ ਵਿੱਚ ਆਪਣੀਆਂ ਜੜ੍ਹਾਂ ਜਮਾਉਣਾ ਚਾਹੁੰਦੇ ਹਨ। ਪੰਜਾਬ 'ਚ ਬਠਿੰਡਾ ਅਤੇ ਮੋਗਾ ਤੋਂ ਇਲਾਵਾ NIA ਨੇ ਨਿਹਾਲ ਸਿੰਘ ਵਾਲਾ ਤਲਵੰਡੀ ਭੰਗੇਰੀਆ 'ਚ ਵੀ ਛਾਪੇਮਾਰੀ ਕੀਤੀ ਹੈ। ਦੂਜੇ ਪਾਸੇ ਹਰਿਆਣਾ ਦੇ ਬਹਾਦਰਗੜ੍ਹ ਦੀ ਭਗਤ ਸਿੰਘ ਕਲੋਨੀ ਵਿੱਚ ਛਾਪੇਮਾਰੀ ਕੀਤੀ ਗਈ। ਇਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।
ਪਤਾ ਲੱਗਾ ਹੈ ਕਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਅੱਤਵਾਦ, ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਮਾਮਲਿਆਂ 'ਚ 6 ਸੂਬਿਆਂ 'ਚ ਛਾਪੇਮਾਰੀ ਕਰ ਰਹੀ ਹੈ ਜਿਨ੍ਹਾਂ ਸੂਬਿਆਂ 'ਚ ਛਾਪੇਮਾਰੀ ਹੋ ਰਹੀ ਹੈ। ਉਨ੍ਹਾਂ 'ਚ ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਸ਼ਾਮਲ ਹਨ। ਕੁੱਲ ਮਿਲਾ ਕੇ NIA 100 ਤੋਂ ਵੱਧ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀ ਹੈ।
ਬਠਿੰਡਾ ਵਿੱਚ ਐਨਆਈਏ ਨੇ ਚੰਦਸਰ ਬਸਤੀ ਵਿੱਚ ਛਾਪਾ ਮਾਰ ਕੇ ਜੇਜਮ ਖੋਖਰ ਨਾਂ ਦੇ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ ਜਿਸ ਦੀ ਕੜੀ ਗੈਂਗਸਟਰਾਂ ਨਾਲ ਦੱਸੀ ਜਾ ਰਹੀ ਹੈ। ਐਨਆਈਏ ਦੀ ਟੀਮ ਉਕਤ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਕੇ ਸਿਵਲ ਲਾਈਨ ਥਾਣੇ ਪਹੁੰਚ ਗਈ, ਜਿੱਥੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪਤਾ ਲੱਗਾ ਹੈ ਕਿ ਜੇਲ੍ਹ ਅੰਦਰ ਇੱਕ ਅਪਰਾਧਿਕ ਮਾਮਲੇ ਵਿੱਚ ਬੰਦ ਉਕਤ ਨੌਜਵਾਨ ਕੁਝ ਸਮਾਂ ਪਹਿਲਾਂ ਹੀ ਜੇਲ੍ਹ ਵਿੱਚੋਂ ਬਾਹਰ ਆਇਆ ਸੀ। ਉਕਤ ਨੌਜਵਾਨ ਦਾ ਸਬੰਧ ਗੈਂਗਸਟਰ ਅਰਸ਼ ਡੱਲਾ ਨਾਲ ਦੱਸਿਆ ਜਾ ਰਿਹਾ ਹੈ। ਜਗਰਾਉਂ ਕਤਲ ਕਾਂਡ ਵਿੱਚ ਉਕਤ ਨੌਜਵਾਨ ਨੇ ਮੁਲਜ਼ਮਾਂ ਨੂੰ ਕਾਰਤੂਸ ਮੁਹੱਈਆ ਕਰਵਾਏ ਸਨ।