Trending Photos
Ludhiana News: ਲੁਧਿਆਣਾ ਦੇ ਪਿੰਡ ਸੰਗੋਵਾਲ ਟਿੱਬਾ ਨਹਿਰ ਤੋਂ 14 ਜਨਵਰੀ ਨੂੰ ਨਿਹੰਗ ਸਿੰਘ ਬਾਣੇ ਵਿੱਚ ਲੁਟੇਰਿਆਂ ਨੇ ਅਲਟੋ ਕਾਰ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਲੁੱਟ ਕਰਨ ਵਾਲਿਆਂ ਮੁਲਜ਼ਮਾਂ ਨੂੰ ਫੜ੍ਹਨ ਲਈ ਛਾਪੇਮਾਰੀ ਕਰਨ ਲਈ ਜਗਰਾਓਂ ਦੇ ਪਿੰਡ ਕਮਾਲਪੁਰ ਗਏ ਸੀ। ਜਿੱਥੇ ਕਿ ਪੁਲਿਸ ਉਪਰ ਮੁਲਜ਼ਮਾਂ ਅਤੇ ਪਿੰਡ ਵਾਲਿਆਂ ਨੇ ਹਮਲਾ ਕਰ ਦਿੱਤਾ ਸੀ।
ਪੁਲਿਸ ਨੇ ਇਕ ਮੁਲਜ਼ਮ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਸੀ ਤੇ ਦੂਜੇ ਮੁਲਜ਼ਮਾਂ ਨੂੰ ਫੜ੍ਹਨ ਲਈ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਸੀ। ਜਿਸ ਦੇ ਚੱਲਦੇ ਪੁਲਿਸ ਨੇ ਨਿਹੰਗ ਸਿੰਘ ਬਾਣੇ ਵਿਚ ਲੁੱਟ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਹਥਿਆਰਾਂ ਅਤੇ ਲੁੱਟ ਦੇ ਵਾਹਨ ਸਮੇਤ ਕਾਬੂ ਕਰ ਲਿਆ ਹੈ।
ਇਸ ਸਬੰਧੀ ਡੀਸੀਪੀ ਜਿਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਸੰਗੋਵਾਲ ਨਹਿਰ ਤੋਂ ਅਲਟੋ ਕਾਰ ਖੋਹਣ ਤੋਂ ਬਾਅਦ ਪੰਜ ਲੁੱਟ ਦੀਆਂ ਵਾਰਦਾਤਾਂ ਕੀਤੀਆਂ ਜਿਨ੍ਹਾਂ ਵਿਚੋਂ ਇੱਕ ਵਿਆਕਤੀ ਤੋਂ ਆਈ 10 ਕਾਰ ਅਤੇ ਮੋਟਸਾਈਕਲ, ਇਕ ਵਿਆਕਤੀ ਤੋਂ ਪੈਸੇ ਖੋਹੇ ਸਨ। ਡੀਸੀਪੀ ਨੇ ਦੱਸਿਆ ਕਿ ਮੁਲਜ਼ਮ ਜਿਨ੍ਹਾਂ ਵਾਹਨਾਂ ਉਤੇ ਜਾ ਕਿ ਲੁੱਟ ਕਰਦੇ ਸਨ ਉਹ ਵੀ ਬਰਾਮਦ ਕਰ ਲਏ ਗਏ ਹਨ।