Jagjit Singh Dallewal: ਕਿਸਾਨਾਂ ਲਈ ਫਸਲਾਂ ਉਤੇ ਐਮਐਸਪੀ ਦੀ ਗਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਪੰਜਾਬ ਹਰਿਆਣਾ ਦੇ ਖਨੌਰੀ ਬਾਰਡਰ ਉਤੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦੇ ਹੱਕ ਵਿੱਚ ਅੱਜ ਉਨ੍ਹਾਂ ਦੇ ਪਿੰਡ ਡੱਲੇਵਾਲ ਦੇ ਲੋਕਾਂ ਨੇ ਵੀ ਸਾਂਝੇ ਤੌਰ ਉਤੇ ਭੁੱਖ ਹੜਤਾਲ ਕੀਤੀ।
Trending Photos
Jagjit Singh Dallewal: ਕਿਸਾਨਾਂ ਲਈ ਫਸਲਾਂ ਉਤੇ ਐਮਐਸਪੀ ਦੀ ਗਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਪੰਜਾਬ ਹਰਿਆਣਾ ਦੇ ਖਨੌਰੀ ਬਾਰਡਰ ਉਤੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦੇ ਹੱਕ ਵਿੱਚ ਅੱਜ ਉਨ੍ਹਾਂ ਦੇ ਪਿੰਡ ਡੱਲੇਵਾਲ ਦੇ ਲੋਕਾਂ ਨੇ ਵੀ ਸਾਂਝੇ ਤੌਰ ਉਤੇ ਭੁੱਖ ਹੜਤਾਲ ਕੀਤੀ ਅਤੇ ਕਿਸਾਨ ਆਗੂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਪਿੰਡ ਡੱਲੇਵਾਲਾ ਦੇ ਸਾਰੇ ਘਰਾਂ ਵਿੱਚ ਅੱਜ ਚੁੱਲ੍ਹਾ ਨਹੀਂ ਬਾਲਿਆ ਗਿਆ ਅਤੇ ਪੂਰਾ ਪਿੰਡ ਗੁਰਦੁਆਰਾ ਸਾਹਿਬ ਦੇ ਬਾਹਰ ਭੁੱਖ ਹੜਤਾਲ ਉਤੇ ਬੈਠਾ ਹੋਇਆ ਹੈ। ਇਸ ਮੌਕੇ ਪਿੰਡ ਵਾਸੀਆਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਅਹੁਦੇਦਾਰ, ਵਰਕਰਾਂ ਸਮੇਤ ਡੱਲੇਵਾਲ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਹੋਏ ਅਤੇ ਸਾਰਿਆਂ ਨੇ ਸਰਕਾਰ ਦੇ ਰਵੱਈਏ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਜਗਜੀਤ ਸਿੰਘ ਡੱਲੇਵਾਲਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਸਮੇਤ ਪਿੰਡ ਦੀ ਔਰਤਾਂ ਅਤੇ ਜਗਜੀਤ ਸਿੰਘ ਡੱਲੇਵਾਲਾ ਦੇ ਪੋਤਰੇ ਨੇ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ।
ਇਹ ਵੀ ਪੜ੍ਹੋ : Farmer Protest Update: ਦਿੱਲੀ ਕੂਚ ਨੂੰ ਲੈ ਕੇ ਫੈਸਲਾ ਅੱਜ! ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ
ਜਗਜੀਤ ਸਿੰਘ ਡੱਲੇਵਾਲ ਪਿਛਲੇ 15 ਦਿਨਾਂ ਤੋਂ ਖਨੌਰੀ ਬਾਰਡਰ ਉਤੇ ਮਰਨ ਵਰਤ ਬੈਠੇ ਹੋਏ ਹਨ ਅਤੇ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ ਪਰ ਫਿਰ ਵੀ ਸਰਕਾਰ ਟਸ ਤੋਂ ਮਸ ਨਹੀਂ ਹੋਈ। ਉਨ੍ਹਾਂ ਵੱਲੋਂ ਅੱਜ ਪਿੰਡ ਵਿੱਚ ਵੀ ਭੁੱਖ ਹੜਤਾਲ ਕਰਕੇ ਰੋਸ ਜਤਾਇਆ ਜਾ ਰਿਹਾ ਹੈ ਅਤੇ ਕਿਸਾਨ ਅੰਦੋਲਨ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾ ਰਹੀ ਹੈ।
ਪੰਜਾਬ ਦੇ ਕਿਸਾਨ 14 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਤੱਕ ਮਾਰਚ ਕਰਨਗੇ। ਇਹ ਫੈਸਲਾ ਮੰਗਲਵਾਰ ਨੂੰ ਸ਼ੰਭੂ ਸਰਹੱਦ 'ਤੇ ਹੋਈ ਬੈਠਕ 'ਚ ਲਿਆ ਗਿਆ। ਇਸ ਮਗਰੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕੀਤੀ।
ਉਨ੍ਹਾਂ ਦੱਸਿਆ ਕਿ ਸਰਦਾਰ ਮੇਜਰ ਸਿੰਘ ਜੋ ਦੋ ਦਿਨ ਪਹਿਲਾਂ ਦਿੱਲੀ ਲਈ ਰਵਾਨਾ ਹੋਏ ਸਨ, ਦੇ ਮੱਥੇ 'ਤੇ ਰਬੜ ਦੀ ਗੋਲੀ ਵੱਜੀ ਸੀ। ਉਸ ਨੂੰ ਪੀਜੀਆਈ ਰੈਫਰ ਕੀਤਾ ਜਾ ਰਿਹਾ ਹੈ। ਸਾਡੇ ਨੇਤਾ ਜੋ ਹਸਪਤਾਲਾਂ ਤੋਂ ਠੀਕ ਹੋ ਚੁੱਕੇ ਹਨ, ਉਹ ਇਸ ਸਮੇਂ ਠੀਕ ਤਰ੍ਹਾਂ ਤੁਰ ਵੀ ਨਹੀਂ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਆਪਣਾ ਭਰੋਸਾ ਗੁਆ ਚੁੱਕੇ ਹਨ। ਪਹਿਲਾਂ ਉਹ ਪੈਦਲ ਜਾਣ ਨੂੰ ਕਹਿੰਦੇ ਸਨ, ਪਰ ਹੁਣ ਹੋਰ ਵਾਹਨਾਂ ਰਾਹੀਂ ਜਾਣ ਨੂੰ ਕਹਿੰਦੇ ਹਨ।
ਇਹ ਵੀ ਪੜ੍ਹੋ : Punjab News: ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਐਲਾਨ