NRI Death News: ਗੁਰਦਾਸਪੁਰ ਦੇ ਨੌਜਵਾਨ ਦਾ ਨਿਊਜ਼ੀਲੈਂਡ ਵਿੱਚ ਕਤਲ, 8 ਦਿਨਾਂ ਬਾਅਦ ਹੋਇਆ ਸਸਕਾਰ
Advertisement
Article Detail0/zeephh/zeephh2028445

NRI Death News: ਗੁਰਦਾਸਪੁਰ ਦੇ ਨੌਜਵਾਨ ਦਾ ਨਿਊਜ਼ੀਲੈਂਡ ਵਿੱਚ ਕਤਲ, 8 ਦਿਨਾਂ ਬਾਅਦ ਹੋਇਆ ਸਸਕਾਰ

NRI Death News:  ਰਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਜੱਦੀ ਪਿੰਡ ਕੋਟਲੀ ਸ਼ਾਹਪੁਰ ਪਹੁੰਚ ਗਈ। ਜਿੱਥੇ ਉਸ ਦਾ ਅੰਤਿਮ ਸੰਸਕਾਰ ਉਸ ਦੇ ਪਰਿਵਾਰ ਵੱਲੋਂ ਨਮ ਅੱਖਾਂ ਨਾਲ ਨਾਲ ਕੀਤਾ ਗਿਆ।

NRI Death News: ਗੁਰਦਾਸਪੁਰ ਦੇ ਨੌਜਵਾਨ ਦਾ ਨਿਊਜ਼ੀਲੈਂਡ ਵਿੱਚ ਕਤਲ, 8 ਦਿਨਾਂ ਬਾਅਦ ਹੋਇਆ ਸਸਕਾਰ

NRI Death News: ਗੁਰਦਾਸਪੁਰ ਦੇ ਪਿੰਡ ਕੋਟਲੀ ਸ਼ਾਹਪੁਰ ਦਾ ਨੌਜਵਾਨ ਰਮਨਦੀਪ ਸਿੰਘ ਜੋ 5 ਸਾਲ ਪਹਿਲਾਂ ਚੰਗੇ ਭਵਿੱਖ ਦੀ ਭਾਲ ਵਿੱਚ ਨਿਊਜ਼ੀਲੈਂਡ ਗਿਆ ਸੀ। ਜਿਸ ਦਾ 8 ਦਿਨ ਪਹਿਲਾਂ ਇੱਕ ਪਾਰਕ ਵਿੱਚ ਡਿਊਟੀ ਦੌਰਾਨ ਸ਼ਰਾਬ ਦੇ ਨਸ਼ੇ ਵਿੱਚ ਉਸ ਦੇ ਦੋ ਦੋਸਤਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ।

ਉਸ ਦੀ ਮ੍ਰਿਤਕ ਦੇਹ ਅੱਜ ਉਸ ਦੇ ਜੱਦੀ ਪਿੰਡ ਕੋਟਲੀ ਸ਼ਾਹਪੁਰ ਪਹੁੰਚ ਗਈ। ਜਿੱਥੇ ਉਸ ਦਾ ਅੰਤਿਮ ਸੰਸਕਾਰ ਉਸ ਦੇ ਪਰਿਵਾਰ ਵੱਲੋਂ ਨਮ ਅੱਖਾਂ ਨਾਲ ਨਾਲ ਕੀਤਾ ਗਿਆ। ਮ੍ਰਿਤਕ ਮਾਪਿਆ ਦੀ ਇੱਕਲੌਤਾ ਪੁੱਤ ਸੀ ਅਤੇ ਉਸ ਦੀ ਉਮਰ ਮਹਿਜ 25 ਸਾਲ ਸੀ ।

ਪਰਿਵਾਰ ਨੇ ਇਹ ਦੱਸਿਆ ਸੀ ਰਮਨਦੀਪ ਸਿੰਘ ਦਾ ਨਿਊਜ਼ੀਲੈਂਡ ਵਿੱਚ ਕਿਸੇ ਵਲੋਂ ਕਤਲ ਕੀਤਾ ਗਿਆ। ਇਨ੍ਹਾਂ ਵਿੱਚੋਂ ਇੱਕ ਆਰੋਪੀ ਨੂੰ ਉੱਥੋਂ ਦੀ ਪੁਲਿਸ ਵੱਲੋਂ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾ ਕੇ ਆਰੋਪੀਆਂ ਨੂੰ ਸਖ਼ਤ ਤੋਂ ਸਖ਼ਤ ਸਜਾ ਮਿਲੇ।

ਮ੍ਰਿਤਕ ਦੀ ਰਮਨਦੀਪ ਸਿੰਘ ਦੇ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮੰਗ ਹੈ ਕਿ ਸਾਡੇ ਨੌਜਵਾਨਾਂ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਨੌਕਰੀਆਂ ਦਿੱਤੀ ਜਾਣ ਤਾਂ ਜੋ ਉਹ ਵਿਦੇਸ਼ ਜਾਣ ਦੀ ਬਜਾਏ ਇੱਥੇ ਹੀ ਰਹਿਣ। 

ਇਹ ਵੀ ਪੜ੍ਹੋ:  Accident news: ਜਲੰਧਰ- ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ 10 ਵਾਹਨ ਆਪਸ ਵਿੱਚ ਟਕਰਾਏ

ਦੱਸ ਦਈਏ ਕਿ ਰਮਨਦੀਪ ਸਿੰਘ 12ਵੀਂ ਜਮਾਤ ਪਾਸ ਕਰਨ ਤੋਂ ਬਾਅਦ ਉਹ 2018 ਵਿੱਚ ਨਿਊਜ਼ੀਲੈਂਡ ਗਿਆ ਸੀ ਅਤੇ ਉੱਥੇ ਇੱਕ ਕੰਪਨੀ ਵਿੱਚ ਬਤੌਰ ਸਕਿਓਰਿਟੀ ਨੌਕਰੀ ਕਰਦਾ ਸੀ। ਉਸ ਦੇ ਪਰਿਵਾਰ ਨੂੰ ਕੁੱਝ ਦਿਨ ਪਹਿਲਾਂ ਉਸ ਦੀ ਨਿਊਜ਼ੀਲੈਂਡ ਦੇ ਆਕਲੈਂਡ ਚ ਭੇਦਭਰੀ ਹਾਲਤ ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। 

ਇਹ ਵੀ ਪੜ੍ਹੋ: Sampat Gangster News: ਸੰਪਤ ਨਹਿਰਾ ਨੂੰ ਸਤਾਉਣ ਲੱਗਾ ਐਨਕਾਊਂਟਰ ਦਾ ਡਰ, ਪਰਿਵਾਰ ਪਹੁੰਚਿਆ ਹਾਈਕੋਰਟ

Trending news