Pathankot News: ਪਠਾਨਕੋਟ 'ਚ NRI ਮਿਲਣੀ ਪ੍ਰੋਗਰਾਮ ਅੱਜ, CM ਭਗਵੰਤ ਸਿੰਘ ਮਾਨ ਕਰਨਗੇ ਉਦਘਾਟਨ
Advertisement
Article Detail0/zeephh/zeephh2092062

Pathankot News: ਪਠਾਨਕੋਟ 'ਚ NRI ਮਿਲਣੀ ਪ੍ਰੋਗਰਾਮ ਅੱਜ, CM ਭਗਵੰਤ ਸਿੰਘ ਮਾਨ ਕਰਨਗੇ ਉਦਘਾਟਨ

Pathankot News: ਪੰਜਾਬ ਦੇ ਪਠਾਨਕੋਟ 'ਚ ਅੱਜ NRI ਮਿਲਣੀ ਪ੍ਰੋਗਰਾਮ, CM ਭਗਵੰਤ ਸਿੰਘ ਮਾਨ ਕਰਨਗੇ ਉਦਘਾਟਨ 

Pathankot News: ਪਠਾਨਕੋਟ 'ਚ NRI ਮਿਲਣੀ ਪ੍ਰੋਗਰਾਮ ਅੱਜ, CM ਭਗਵੰਤ ਸਿੰਘ ਮਾਨ ਕਰਨਗੇ ਉਦਘਾਟਨ

Pathankot News: ਪੰਜਾਬ 'ਚ ਅੱਜ NRI ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਪੰਜਾਬ ਦੇ ਮਿੰਨੀ ਗੋਆ ਚਮਰੋੜ, ਪਠਾਨਕੋਟ 'ਚ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ CM ਭਗਵੰਤ ਸਿੰਘ ਮਾਨ ਮਿਲਣ ਪ੍ਰੋਗਰਾਮ ਦਾ ਉਦਘਾਟਨ ਕਰਨਗੇ। ਕੁਲਦੀਪ ਸਿੰਘ ਧਾਲੀਵਾਲ ਨੇ NRI ਨੂੰ NRI ਮਿਲਣ ਪ੍ਰੋਗਰਾਮ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੀਟਿੰਗ 'ਚ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਪ੍ਰਵਾਸੀ ਭਾਰਤੀਆਂ ਦੇ ਮਸਲੇ ਵਿਚਾਰੇ ਜਾਣਗੇ। 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਟਵੀਟ ਕੀਤਾ, "ਅੱਜ ਤੋਂ ਅਸੀਂ ਪੰਜਾਬ 'ਚ ਪਰਵਾਸੀ ਪੰਜਾਬੀਆਂ ਲਈ 'NRIs ਮਿਲਣੀ' ਸ਼ੁਰੂ ਕਰਨ ਜਾ ਰਹੇ ਹਾਂ...ਜਿਸ 'ਚ NRIs ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ...ਪਹਿਲੀ 'NRI ਮਿਲਣੀ' ਅਸੀਂ ਪਠਾਨਕੋਟ ਦੇ ਪਿੰਡ ਚਮਰੌੜ (ਮਿੰਨੀ ਗੋਆ) 'ਚ ਇਸ ਕਰਕੇ ਰੱਖੀ ਹੈ ਤਾਂ ਜੋ ਬਾਹਰ ਵਸਦੇ ਪੰਜਾਬੀਆਂ ਨੂੰ ਰੰਗਲੇ ਪੰਜਾਬ ਦੇ ਕੁੱਝ ਵੱਖਰੇ ਰੰਗ ਵੀ ਵਿਖਾਏ ਜਾਣ.... ਪੇਕੇ ਘਰ ਪੰਜਾਬ ਵੱਲੋਂ ਸਾਰੇ NRIs ਨੂੰ "ਜੀ ਆਇਆਂ ਨੂੰ"...

ਮਿਲਣੀ ਪ੍ਰੋਗਰਾਮ ਦਾ ਆਯੋਜਨ ਨਾ ਸਿਰਫ਼ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕੀਤਾ ਜਾ ਰਿਹਾ ਹੈ, ਸਗੋਂ ਪ੍ਰਵਾਸੀ ਭਾਰਤੀ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਦੇ ਕੁਦਰਤੀ ਸੁੰਦਰ ਸੈਰ-ਸਪਾਟਾ ਸਥਾਨਾਂ ਨੂੰ ਦਿਖਾਉਣ ਲਈ ਵੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਅੱਜ ਮੀਂਹ ਦਾ ਅਲਰਟ, ਘਰ ਤੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕਿਹੋ ਜਿਹਾ ਰਹੇਗਾ ਮੌਸਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ ਹੈ ਅਤੇ ਦੱਸਿਆ ਕਿ ਮਿਲਣੀ ਪ੍ਰੋਗਰਾਮ ਦਾ ਉਦਘਾਟਨ 3 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ। ਧਾਲੀਵਾਲ ਨੇ ਦੱਸਿਆ ਕਿ ਇਹ ਐਨ.ਆਰ.ਆਈ ਮਿਲਣੀ ਪੰਜਾਬ ਸਰਕਾਰ ਵੱਲੋਂ ਕਰਵਾਈ ਜਾ ਰਹੀ ਹੈ ਅਤੇ ਇਸ ਮਿਲਣੀ ਪ੍ਰੋਗਰਾਮ ਦੇ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਵੱਲੋਂ ਕੀਤੇ ਜਾ ਰਹੇ ਹਨ, ਜਿਸ ਲਈ ਐਨ.ਆਰ.ਆਈ ਮਾਮਲੇ ਵਿਭਾਗ ਜ਼ਿਲ੍ਹਾ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹੈ।

ਇਹ ਵੀ ਪੜ੍ਹੋ: Punjab Passport News: ਨਵੇਂ ਸਾਲ ਦੀ ਨਵੀਂ ਸ਼ੁਰੂਆਤ 'ਚ ਪੰਜਾਬ ਪਾਸਪੋਰਟਾਂ ਪੱਖੋਂ ਮੋਹਰੀ, ਨਵਾਂ ਰਿਕਾਰਡ ਕੀਤਾ ਕਾਇਮ

ਮੰਤਰੀ ਨੇ ਅੱਗੇ ਕਿਹਾ ਕਿ ਇਹ ਮਿਲਣੀ ਪ੍ਰੋਗਰਾਮ ਕੇਵਲ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਹੀ ਨਹੀਂ ਆਯੋਜਿਤ ਕੀਤਾ ਜਾ ਰਿਹਾ ਹੈ ਬਲਕਿ ਪ੍ਰਵਾਸੀ ਭਾਰਤੀ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਦੇ ਕੁਦਰਤੀ ਸੁੰਦਰ ਸੈਰ-ਸਪਾਟਾ ਸਥਾਨਾਂ ਨੂੰ ਪ੍ਰਦਰਸ਼ਿਤ ਕਰਨ ਲਈ ਵੀ ਆਯੋਜਿਤ ਕੀਤਾ ਜਾ ਰਿਹਾ ਹੈ।

ਧਾਲੀਵਾਲ ਨੇ ਸੂਬੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ 3 ਫਰਵਰੀ ਨੂੰ ਜ਼ਿਲ੍ਹਾ ਪਠਾਨਕੋਟ ਦੇ ਚਮੌਰ (ਮਿੰਨੀ ਗੋਆ) ਵਿਖੇ ਪੁੱਜ ਕੇ ਪ੍ਰਵਾਸੀ ਭਾਰਤੀ ਮਿਲਣੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀ ਸੇਵਾ ਵਿੱਚ ਹਮੇਸ਼ਾ ਹਾਜ਼ਰ ਹੈ।

Trending news