10 ਮਾਰਚ ਨੂੰ ਈ.ਵੀ.ਐਮ. 'ਚ ਬੰਦ ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ, ਕਾਊਂਟਿੰਗ ਲਈ ਤਿਆਰੀਆਂ ਹੋਈਆਂ ਸ਼ੁਰੂ
Advertisement

10 ਮਾਰਚ ਨੂੰ ਈ.ਵੀ.ਐਮ. 'ਚ ਬੰਦ ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ, ਕਾਊਂਟਿੰਗ ਲਈ ਤਿਆਰੀਆਂ ਹੋਈਆਂ ਸ਼ੁਰੂ

ਈ.ਵੀ.ਐਮ ਮਸ਼ੀਨਾ ਵਿਚ ਬੰਦ ਉਮੀਦਵਾਰਾਂ ਦੀ ਕਿਸਮਤ ਖੁੱਲਣ ਜਾ ਰਹੀ ਹੈ। 10 ਮਾਰਚ ਨੂੰ ਚੋਣ ਨਤੀਜਿਆਂ ਦਾ ਐਲਾਨ ਹੋਵੇਗਾ ਜਿਸ ਲਈ ਪੰਜਾਬ ਵਿਚ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

10 ਮਾਰਚ ਨੂੰ ਈ.ਵੀ.ਐਮ. 'ਚ ਬੰਦ ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ, ਕਾਊਂਟਿੰਗ ਲਈ ਤਿਆਰੀਆਂ ਹੋਈਆਂ ਸ਼ੁਰੂ

 

ਚੰਡੀਗੜ: ਈ.ਵੀ.ਐਮ ਮਸ਼ੀਨਾ ਵਿਚ ਬੰਦ ਉਮੀਦਵਾਰਾਂ ਦੀ ਕਿਸਮਤ ਖੁੱਲਣ ਜਾ ਰਹੀ ਹੈ। 10 ਮਾਰਚ ਨੂੰ ਚੋਣ ਨਤੀਜਿਆਂ ਦਾ ਐਲਾਨ ਹੋਵੇਗਾ ਜਿਸ ਲਈ ਪੰਜਾਬ ਵਿਚ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਕਾਊਂਟਿੰਗ ਸਟਾਫ਼ ਨੂੰ ਸਿਖਲਾਈ ਵੀ ਦੇਣੀ ਸ਼ੁਰੂ ਕਰ ਦਿੱਤੀ ਹੈ। ਜੇਕਰ ਗੱਲ ਕਰੀਏ ਜਲੰਧਰ ਦੀ ਤਾਂ ਜਲੰਧਰ ਦੀਆਂ 9 ਵਿਧਾਨ ਸਭਾ ਸੀਟਾਂ ਲਈ ਸ਼ਹਿਰ ਵਿੱਚ ਤਿੰਨ ਗਿਣਤੀ ਕੇਂਦਰ ਬਣਾਏ ਗਏ ਹਨ, ਜਿੱਥੇ 1170 ਦੇ ਕਰੀਬ ਮੁਲਾਜ਼ਮ 'ਤੇ ਅਧਿਕਾਰੀ ਵੋਟਾਂ ਦੀ ਗਿਣਤੀ ਵਿੱਚ ਆਪਣੀ ਡਿਊਟੀ ਨਿਭਾਉਣਗੇ।

 

ਜਲੰਧਰ ਵਿਚ ਕਿਥੇ ਕਿਥੇ ਬਣੇ ਕਾਊਟਿੰਗ ਸੈਂਟਰ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਾਂ ਦੀ ਗਿਣਤੀ ਲਈ ਸਰਕਾਰੀ ਮੈਰੀਟੋਰੀਅਸ ਸਕੂਲ, ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ ਅਤੇ ਡਾਇਰੈਕਟਰ ਲੈਂਡ ਰਿਕਾਰਡ ਦੇ ਦਫ਼ਤਰ ਵਿਖੇ ਗਿਣਤੀ ਕੇਂਦਰ ਬਣਾਏ ਗਏ ਹਨ। ਇਨ੍ਹਾਂ ਕੇਂਦਰਾਂ 'ਤੇ ਈ.ਵੀ.ਐਮ ਮਸ਼ੀਨਾਂ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਦੀ ਕਿਸਮਤ ਦਾ ਫੈਸਲਾ ਕਰਨਗੀਆਂ। ਇੱਥੇ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਵੋਟਾਂ ਦੀ ਗਿਣਤੀ ਲਈ ਵੱਖ-ਵੱਖ ਕਾਊਂਟਰਾਂ ਦੇ ਨਾਲ-ਨਾਲ ਏਜੰਟਾਂ ਦੇ ਬੈਠਣ ਅਤੇ ਗਿਣਤੀ ਦੇਖਣ ਲਈ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ।

 

ਕਰਮਚਾਰੀਆਂ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ

ਵੋਟਾਂ ਦੀ ਗਿਣਤੀ ਲਈ ਰਿਹਰਸਲ ਸ਼ੁਰੂ ਹੋ ਗਈ ਹੈ। ਗਿਣਤੀ ਅਮਲੇ ਨੂੰ ਪੂਰੀ ਤਰ੍ਹਾਂ ਸਿਖਲਾਈ ਦਿੱਤੀ ਜਾ ਰਹੀ ਹੈ। ਗਿਣਤੀ ਕੇਂਦਰ ਵਿੱਚ ਪੂਰੀ ਪਾਰਦਰਸ਼ਤਾ ਹੋਵੇਗੀ। ਇਸ ਦੇ ਨਾਲ ਹੀ ਮੁਲਾਜ਼ਮਾਂ ਨੂੰ ਵੋਟਾਂ ਦੀ ਗਿਣਤੀ ਦੌਰਾਨ ਕੋਰੋਨਾ ਮਹਾਮਾਰੀ ਦੇ ਦਿਸ਼ਾ-ਨਿਰਦੇਸ਼ਾਂ ਦਾ ਧਿਆਨ ਰੱਖਣ ਬਾਰੇ ਵੀ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੀ ਗਿਣਤੀ ਲਈ 1170 ਦੇ ਕਰੀਬ ਮੁਲਾਜ਼ਮ ਤੇ ਅਧਿਕਾਰੀ ਲੱਗੇ ਹੋਏ ਹਨ। ਇਨ੍ਹਾਂ ਵਿੱਚ 540 ਕਾਊਂਟਿੰਗ ਸਟਾਫ਼ ਅਤੇ ਰਿਟਰਨਿੰਗ ਅਫ਼ਸਰਾਂ ਦੇ ਨਾਲ-ਨਾਲ 630 ਸਬੰਧਤ ਕਰਮਚਾਰੀ ਸ਼ਾਮਲ ਹਨ।

 

WATCH LIVE TV 

 

 

Trending news