CM Bhagwant Mann Birthday News: ਪੰਜਾਬ ਭਰ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਵਿਧਾਇਕਾਂ ਵੱਲੋਂ ਜਨਮ ਦਿਨ ਮਨਾਇਆ ਜਾ ਰਿਹਾ ਹੈ।
Trending Photos
CM Bhagwant Mann Birthday News: ਪੰਜਾਬ ਭਰ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਵਿਧਾਇਕਾਂ ਵੱਲੋਂ ਜਨਮ ਦਿਨ ਮਨਾਇਆ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਦਫਤਰਾਂ ਚ ਖੂਨਦਾਨ ਕੈਂਪ ਲਗਾਏ ਜਾ ਰਹੇ ਨੇ ਉੱਥੇ ਹੀ ਦੂਜੇ ਪਾਸੇ ਸੀਐਮ ਮਾਨ ਨੂੰ ਵਧਾਈ ਦੇਣ ਲਈ ਕੇਕ ਵੀ ਕੱਟੇ ਜਾ ਰਹੇ ਹਨ।
ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦੱਖਣੀ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਜਿੱਥੇ ਖ਼ੂਨਦਾਨ ਕੈਂਪ ਦੇ ਨਾਲ ਕੇਕ ਕੱਟਿਆ ਗਿਆ ਉੱਥੇ ਹੀ ਦੂਜੇ ਪਾਸੇ ਉਨ੍ਹਾਂ ਵੱਲੋਂ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਇਹ ਸੰਕਲਪ ਲਿਆ ਗਿਆ ਕਿ ਉਨ੍ਹਾਂ ਦੇ ਹਲਕੇ ਵਿੱਚ ਨੌਜਵਾਨਾਂ ਦੇ ਖੇਡਣ ਲਈ ਸਟੇਡੀਅਮ ਬਣਾਏ ਗਏ ਹਨ, ਉਹ ਅੱਜ ਲੋਕਾਂ ਨੂੰ ਸਮਰਪਿਤ ਕਰ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦੱਖਣੀ ਲੁਧਿਆਣਾ ਪਰਵਾਸੀ ਵਸੋਂ ਵਾਲਾ ਹਲਕਾ ਹੈ ਜਿਸ ਕਰਕੇ ਪਿਛਲੇ ਦੋ ਦਹਾਕਿਆਂ ਤੋਂ ਇਸ ਹਲਕੇ ਵਿੱਚ ਕਿਸੇ ਵੀ ਸਰਕਾਰ ਵੇਲੇ ਕਿਸੇ ਵੀ ਵਿਧਾਇਕ ਨੇ ਕੋਈ ਕੰਮ ਨਹੀਂ ਕੀਤਾ। ਇਸ ਕਰਕੇ ਉਨ੍ਹਾਂ ਨੇ ਇਸ ਹਲਕੇ ਦੀ ਨੁਹਾਰ ਬਦਲਣ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਮੰਗਵਾ ਕੇ ਲਗਾਈ ਹੈ ਜਿਸ ਵਿੱਚ ਤਿੰਨ ਵੱਡੇ ਖੇਡ ਸਟੇਡੀਅਮ ਦੇ ਨਾਲ 7.29 ਕਰੋੜ ਰੁਪਏ ਦੀ ਲਾਗਤ ਦੇ ਨਾਲ ਸਕੂਲਾਂ ਦੀ ਨੁਹਾਰ ਵੀ ਬਦਲੀ ਜਾ ਰਹੀ ਹੈ।
19 ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਦਲਿਆ ਗਿਆ ਹੈ। ਉਨ੍ਹਾ ਕਿਹਾ ਕਿ ਸੀਐਮ ਮਾਨ ਜਿਸ ਤਰ੍ਹਾਂ ਭ੍ਰਿਸ਼ਟਾਚਾਰ ਖਿਲਾਫ ਜੰਗ ਲੜ ਰਹੇ ਹਨ। ਉਸ ਤੋਂ ਜ਼ਾਹਿਰ ਹੈ ਕਿ ਕਿਸ ਤਰ੍ਹਾਂ ਵਿਰੋਧੀਆਂ ਨੂੰ ਭਾਜੜਾਂ ਪਈਆਂ ਹੋਈਆਂ ਹਨ। ਇਸ ਮੌਕੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਤਿਆਰੀ ਪੂਰੀ ਹੈ।
ਵਿਧਾਇਕ ਛੀਨਾ ਨੇ ਕਿਹਾ ਕਿ ਸਰਕਾਰ ਆਪਣਾ ਕੰਮ ਕਰ ਰਹੀ ਹੈ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕੇ ਕੁਲਬੀਰ ਜੀਰਾ ਦੀ ਗ੍ਰਿਫਤਾਰੀ ਸਿਆਸਤ ਤੋਂ ਨਹੀਂ ਸਗੋਂ ਕਾਨੂੰਨ ਦੀ ਕਾਰਵਾਈ ਹੈ। ਲੁਧਿਆਣਾ ਵਿੱਚ ਹੋਣ ਵਾਲੀ ਸਿਆਸੀ ਬਹਿਸ ਬਾਰੇ ਵੀ ਬੋਲਦੇ ਆ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਹੀ ਕੁਝ ਸਿਆਸੀ ਪਾਰਟੀਆਂ ਦੇ ਲੀਡਰ ਡਿਬੇਟ ਛੱਡ ਕੇ ਭੱਜ ਗਏ ਹਨ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਇਹ ਸੱਚਾਈ ਅਤੇ ਇਮਾਨਦਾਰੀ ਦਾ ਸਬੂਤ ਹੈ।
ਇਹ ਵੀ ਪੜ੍ਹੋ : Punjab CM Bhagwant Mann Birthday: ਕਾਮੇਡੀਅਨ ਤੋਂ ਮੁੱਖ ਮੰਤਰੀ ਬਣੇ ਭਗਵੰਤ ਮਾਨ ਦੇ ਜੀਵਨ 'ਚ '16 ਨੰਬਰ' ਬੇਹੱਦ ਖਾਸ