Partap Singh Bajwa Petition News: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਹਾਈ ਕੋਰਟ ਵਿੱਚ ਪਾਈ ਗਈ ਪਟੀਸ਼ਨ ਉਤੇ ਸੁਣਵਾਈ 4 ਹਫਤਿਆਂ ਲਈ ਮੁਲਤਵੀ ਕਰ ਦਿੱਤੀ ਗਈ ਹੈ।
Trending Photos
Partap Singh Bajwa Petition News: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਹਾਈ ਕੋਰਟ ਵਿੱਚ ਪਾਈ ਗਈ ਪਟੀਸ਼ਨ ਉਤੇ ਸੁਣਵਾਈ 4 ਹਫਤਿਆਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਪਟੀਸ਼ਨਕਰਤਾ ਦੇ ਵਕੀਲ ਨੇ ਵਿਧਾਨ ਵਿੱਚ ਕਾਰਵਾਈ ਦਾ ਟੈਲੀਕਾਸਟ ਕਿਸ ਤਰ੍ਹਾਂ ਹੁੰਦਾ ਹੈ, ਇਸ ਸਬੰਧੀ ਜਾਣਕਾਰੀ ਮੰਗੀ ਹੈ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਕੇ ਦੋਸ਼ ਲਗਾਇਆ ਹੈ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਸਿਰਫ਼ ਸੱਤਾਧਾਰੀ ਪਾਰਟੀ ਤੇ ਉਨ੍ਹਾਂ ਦੇ ਨੇਤਾਵਾਂ ਨੂੰ ਵਿਧਾਨ ਸਭਾ ਤੋਂ ਕੀਤੀ ਜਾ ਰਹੀ ਟੈਲੀਕਾਸਟ ਵਿੱਚ ਤਵੱਜੋ ਦਿੱਤੀ ਜਾਂਦੀ ਪਰ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਘੱਟ ਦਿਖਾਇਆ ਜਾਂਦਾ ਹੈ, ਜਦ ਵਿਰੋਧੀ ਧਿਰ ਦੇ ਨੇਤਾ ਬੋਲਦੇ ਹਨ ਤਾਂ ਕੈਮਰਾ ਉਨ੍ਹਾਂ ਉਪਰ ਨਹੀਂ ਹੁੰਦਾ।
ਇਸ ਤਰ੍ਹਾਂ ਨਾਲ ਉਨ੍ਹਾਂ ਉਪਰ ਕਵਰੇਜ ਨਹੀਂ ਮਿਲਦੀ ਹੈ। ਇਸ ਨੂੰ ਲੈ ਕੇ ਉਨ੍ਹਾਂ ਨੇ ਵਿਧਾਨ ਸਭਾ ਸਪੀਕਰ ਨੂੰ ਸ਼ਿਕਾਇਤ ਵੀ ਦਿੱਤੀ ਸੀ, ਜਿਸ ਉਤੇ ਕੋਈ ਕਾਰਵਾਈ ਵੀ ਨਹੀਂ ਹੋਈ। ਹੁਣ ਹਾਰ ਕੇ ਬਾਜਵਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਕੇ ਮੰਗ ਕੀਤੀ ਹੈ। ਉਨ੍ਹਾਂ ਨੇ ਹਾਈ ਕੋਰਟ ਨੂੰ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਕਿ ਵਿਧਾਨ ਸਭਾ ਸੈਸ਼ਨ ਦੇ ਸਮੇਂ ਸਾਰਿਆਂ ਨੂੰ ਬਰਾਬਰ ਕਵਰੇਜ ਦਿੱਤੀ ਜਾਵੇ।
ਇਹ ਵੀ ਪੜ੍ਹੋ : Jalandhar-Ludhiana Highway Jam: ਰਾਤ ਭਰ ਹਾਵੀਏ ਰਿਹਾ ਬੰਦ, ਜੇਕਰ ਮੀਟਿੰਗ ਰਹੀ ਬੇਸਿੱਟਾ ਤਾਂ ਕੀ ਰੇਲਵੇ ਟਰੈਕ ਹੋਣਗੇ ਜਾਮ?
ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਪਟੀਸ਼ਨ 'ਚ ਵਿਧਾਨ ਸਭਾ ਸੈਸ਼ਨ ਦਰਮਿਆਨ ਲਾਈਵ ਕਵਰੇਜ 'ਤੇ ਸਿਰਫ ਸਰਕਾਰ ਅਤੇ ਉਸ ਦੇ ਨੇਤਾਵਾਂ ਨੂੰ ਦਿਖਾਉਣ ਅਤੇ ਵਿਰੋਧੀ ਧਿਰ ਨੂੰ ਨਜ਼ਰ-ਅੰਦਾਜ਼ ਕਰਨ ਦਾ ਇਲਜ਼ਾਮ ਲਗਾਇਆ ਹੈ। ਜਦੋਂ ਵਿਰੋਧੀ ਧਿਰ ਦੇ ਆਗੂ ਬੋਲਦੇ ਹਨ ਤਾਂ ਕੈਮਰਾ ਉਨ੍ਹਾਂ 'ਤੇ ਨਹੀਂ ਹੁੰਦਾ।
ਇਸ ਨੂੰ ਲੈ ਕੇ ਵਿਧਾਨ ਸਭਾ ਸਪੀਕਰ ਨੂੰ ਵੀ ਸ਼ਿਕਾਇਤ ਕੀਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਪਿਛੋਂ ਬਾਜਵਾ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਅਦਾਲਤ ਨਿਰਦੇਸ਼ ਜਾਰੀ ਕਰੇ ਕਿ ਵਿਧਾਨ ਸਭਾ ਸੈਸ਼ਨ ਦੇ ਸਮੇਂ ਸਾਰਿਆਂ ਨੂੰ ਬਰਾਬਰ ਤਵੱਜੋਂ ਦਿੱਤੀ ਜਾਵੇ।
ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ 'ਚ ਇੱਕ ਵਾਰ ਫਿਰ ਗੈਸ ਪਾਈਪ ਲਾਈਨ ਲੀਕ, ਸਕੂਲੀ ਬੱਚਿਆਂ ਦੀ ਹੋਈ ਛੁੱਟੀ