ਵਿਸਾਖੀ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲੱਖਾਂ ਦੀ ਤਾਦਾਤ 'ਚ ਨਤਮਸਤਕ ਹੋਰ ਸ਼ਰਧਾਲੂ; ਪੁਲਿਸ ਪ੍ਰਸ਼ਾਸਨ ਦੇ ਪੁਖ਼ਤਾ ਪ੍ਰਬੰਧ
Advertisement
Article Detail0/zeephh/zeephh1652261

ਵਿਸਾਖੀ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲੱਖਾਂ ਦੀ ਤਾਦਾਤ 'ਚ ਨਤਮਸਤਕ ਹੋਰ ਸ਼ਰਧਾਲੂ; ਪੁਲਿਸ ਪ੍ਰਸ਼ਾਸਨ ਦੇ ਪੁਖ਼ਤਾ ਪ੍ਰਬੰਧ

ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ, ਜਿੱਥੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕਰ ਜਬਰ ਜੁਲਮ ਦੇ ਵਿਰੁੱਧ ਲੜਨ ਲਈ ਨਵੀਂ ਕੋਮ ਤਿਆਰ ਕੀਤੀ। ਅੱਜ ਦੇ ਹੀ ਦਿਨ ਸੰਨ 1699 ਦੀ ਵਿਸਾਖੀ ਵਾਲੇ ਦਿਨ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਜਾਂ ਪਿਆਰਿਆਂ ਨੂੰ ਪਹਿਲਾਂ ਅੰਮ੍ਰਿਤ ਛਕਾ ਕੇ ਅਤੇ ਫਿ

ਵਿਸਾਖੀ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲੱਖਾਂ ਦੀ ਤਾਦਾਤ 'ਚ ਨਤਮਸਤਕ ਹੋਰ ਸ਼ਰਧਾਲੂ; ਪੁਲਿਸ ਪ੍ਰਸ਼ਾਸਨ ਦੇ ਪੁਖ਼ਤਾ ਪ੍ਰਬੰਧ

Punjab News: ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ, ਜਿੱਥੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕਰ ਜਬਰ ਜੁਲਮ ਦੇ ਵਿਰੁੱਧ ਲੜਨ ਲਈ ਨਵੀਂ ਕੋਮ ਤਿਆਰ ਕੀਤੀ। ਅੱਜ ਦੇ ਹੀ ਦਿਨ ਸੰਨ 1699 ਦੀ ਵਿਸਾਖੀ ਵਾਲੇ ਦਿਨ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਜਾਂ ਪਿਆਰਿਆਂ ਨੂੰ ਪਹਿਲਾਂ ਅੰਮ੍ਰਿਤ ਛਕਾ ਕੇ ਅਤੇ ਫਿਰ ਉਨ੍ਹਾਂ ਨਾਲ ਅੰਮ੍ਰਿਤ ਛੱਕ ਕੇ ਇਸ ਧਰਤੀ ’ਤੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ।  

ਹਰ ਸਾਲ ਲੱਖਾਂ ਸਿੱਖ ਸੰਗਤਾਂ ਇਸ ਦਿਹਾੜੇ ਨੂੰ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਪਹੁੰਚਦੀਆਂ ਹਨ ਜਿੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕਣ ਦੇ ਨਾਲ-ਨਾਲ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕਰਦੀਆਂ ਹਨ।  ਜੇਕਰ ਗੱਲ ਪੁਲਿਸ ਪ੍ਰਸ਼ਾਸ਼ਨ ਦੀ ਕੀਤੀ ਜਾਵੇ ਤਾਂ ਸਾਦੀ ਵਰਦੀ ਵਿਚ ਸੰਗਤਾਂ ਦੀ ਸਹੂਲਤ ਲਈ ਥਾਂ-ਥਾਂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਸ਼ਰਾਰਤੀ ਅਨਸਰਾਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖਰਾਬ ਨਾ ਕਰ ਸਕੇ। ਕਿਤੇ ਨਾ ਕਿਤੇ ਪੁਲਸ ਦੀ  ਤਾਇਨਾਤੀ ਨੂੰ ਵੀ ਅੰਮ੍ਰਿਤਪਾਲ ਨਾਲ ਜੋੜਿਆ ਜਾ ਰਿਹਾ ਹੈ।
        
ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਰਹੀਆਂ ਹਨ ਅਤੇ ਥਾਂ-ਥਾਂ ਗੰਨੇ ਦਾ ਰਸ ਅਤੇ ਲੰਗਰ ਵਰਤਾਏ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਰਿਹਾਇਸ਼ ਅਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ, ਜਦਕਿ ਪੁਲੀਸ ਵੱਲੋਂ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਹਨ।  ਜਿੱਥੇ ਦਸਮ ਪਿਤਾ ਨੇ ਇਸ ਦਿਨ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ, ਉੱਥੇ ਇਹ ਦਿਨ ਕਿਸਾਨਾਂ ਲਈ ਵੀ ਬਹੁਤ ਮਹੱਤਵ ਰੱਖਦਾ ਹੈ।

ਇਹ ਵੀ ਪੜ੍ਹੋ: Punjab news: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਚੰਨੀ ਦੇ ਵਿਜੀਲੈਂਸ ਵੱਲੋਂ ਤਲਬ ਨੂੰ ਲੈ ਕੇ ਦਿੱਤਾ ਵੱਡਾ ਬਿਆਨ
    

ਸੰਗਤਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇੱਥੇ ਪੁੱਜੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸੰਗਤ ਨੂੰ ਵਧਾਈ ਦਿੱਤੀ |

Trending news