ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਖ਼ਾਲਸਾਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ‘ਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।
Trending Photos
ਚੰਡੀਗੜ੍ਹ- . ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖ਼ਾਲਸਾਈ ਜਾਹੋ-ਜਲਾਲ ਨਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਨੇ ਨਗਰ ਕੀਰਤਨ 'ਚ ਹਾਜ਼ਰੀ ਭਰੀ। ਇਸ ਤੋਂ ਇਲਾਵਾ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਅੱਜ ਸਾਰਾ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਣਗੇ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਣਗੇ ਅਤੇ ਸ਼ਾਮ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਹੋਵੇਗੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 28 ਅਗਸਤ ਨੂੰ ਪੂਰੀ ਦੁਨੀਆਂ ‘ਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਉਤਸਵ ਅੱਜ ਪੂਰੇ ਵਿਸ਼ਵ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਦੇਸ਼ਾਂ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਦੇ ਵਿਚ ਸਿੱਖ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਖ਼ੂਬਸੂਰਤ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ।
WATCH LIVE TV