Punjab DC Office Employees Strike: ਤੀਜੇ ਦਿਨ ਵੀ ਪੰਜਾਬ ਦੇ ਡੀਸੀ ਦਫ਼ਤਰਾਂ 'ਚ ਕੰਮ ਰਿਹਾ ਠੱਪ; 13 ਨਵੰਬਰ ਤੱਕ ਨਹੀਂ ਹੋਣਗੇ ਸਰਕਾਰੀ ਕੰਮ
Advertisement
Article Detail0/zeephh/zeephh1953614

Punjab DC Office Employees Strike: ਤੀਜੇ ਦਿਨ ਵੀ ਪੰਜਾਬ ਦੇ ਡੀਸੀ ਦਫ਼ਤਰਾਂ 'ਚ ਕੰਮ ਰਿਹਾ ਠੱਪ; 13 ਨਵੰਬਰ ਤੱਕ ਨਹੀਂ ਹੋਣਗੇ ਸਰਕਾਰੀ ਕੰਮ

Punjab DC Office Employees Strike: ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵੱਲੋਂ ਅੱਜ ਲਗਾਤਾਰ ਤੀਜੇ ਦਿਨ ਵੀ ਪੰਜਾਬ ਦੇ ਮਨਿਸਟ੍ਰੀਅਲ ਮੁਲਾਜ਼ਮ ਵੱਲੋਂ ਕਲਮ ਛੋੜ ਹੜਤਾਲ ਜਾਰੀ ਰਹੀ।

Punjab DC Office Employees Strike: ਤੀਜੇ ਦਿਨ ਵੀ ਪੰਜਾਬ ਦੇ ਡੀਸੀ ਦਫ਼ਤਰਾਂ 'ਚ ਕੰਮ ਰਿਹਾ ਠੱਪ; 13 ਨਵੰਬਰ ਤੱਕ ਨਹੀਂ ਹੋਣਗੇ ਸਰਕਾਰੀ ਕੰਮ

Punjab DC Office Employees Strike: ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵੱਲੋਂ ਅੱਜ ਲਗਾਤਾਰ ਤੀਜੇ ਦਿਨ ਵੀ ਪੰਜਾਬ ਦੇ ਮਨਿਸਟ੍ਰੀਅਲ ਮੁਲਾਜ਼ਮ ਵੱਲੋਂ ਕਲਮ ਛੋੜ ਹੜਤਾਲ ਕਰਕੇ ਸਮੁੱਚਾ ਦਫਤਰੀ ਕੰਮ ਠੱਪ ਕਰਕੇ ਡੀਸੀ ਦਫਤਰਾਂ ਦੇ ਸਾਹਮਣੇ ਵਿਸ਼ਾਲ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

ਇਸ ਤਹਿਤ ਫਰੀਦਕੋਟ ਵਿੱਚ ਵੀ ਡੀਸੀ ਤੇ ਏਡੀਸੀ ਦਫਤਰ ਦੇ ਸਾਹਮਣੇ ਸਿੱਖਿਆ ਵਿਭਾਗ, ਆਬਕਾਰੀ ਅਤੇ ਕਰ ਵਿਭਾਗ, ਸਹਿਕਾਰਤਾ ਵਿਭਾਗ, ਫੂਡ ਸਪਲਾਈ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਡਵੀਜ਼ਨ, ਪੀਡਬਲਯੂ ਡੀਬੀ ਐਂਡ ਆਰ (ਸਿਵਲ) ਸਰਕਲ ਤੇ ਡਿਵੀਜ਼ਨ ਦਫਤਰ, ਕਮਿਸ਼ਨਰ ਦਫ਼ਤਰ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸਰਕਲ ਦਫ਼ਤਰ, ਸਿਹਤ ਵਿਭਾਗ, ਬੀ ਐਂਡ ਆਰ (ਇਲੈਕਟਰੀਕਲ) ਅਤੇ ਜ਼ਿਲ੍ਹਾ ਖਜ਼ਾਨਾ ਦਫਤਰ ਸਮੇਤ 45 ਦੇ ਕਰੀਬ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਜਾਰੀ ਕੀਤੇ ਗਏ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਆਪਣਾ ਰੋਸ ਜ਼ਾਹਿਰ ਕੀਤਾ ਗਿਆ।

ਇਸ ਮੌਕੇ ਮੁੱਖ ਆਗੂ ਅਮਰੀਕ ਸਿੰਘ, ਇੰਦਰਜੀਤ ਕੌਰ ਅਤੇ ਗੁਰਨਾਮ ਸਿੰਘ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵਾਰ-ਵਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਦੇ ਵਾਅਦੇ ਕਰਕੇ ਮੁਕਰ ਰਹੀ ਹੈ ਜਿਸਦੇ ਚੱਲਦੇ ਉਨ੍ਹਾਂ ਨੂੰ 8 ਤੋਂ 13 ਨਵੰਬਰ ਤੱਕ ਦਫ਼ਤਰਾਂ ਦਾ ਕੰਮਕਾਜ ਠੱਪ ਕਰਕੇ ਹੜਤਾਲ ਉਤੇ ਜਾਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਵੱਲੋਂ ਅੱਜ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਬੰਧੀ ਜਾਰੀ ਕੀਤੇ ਗਏ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ ਹਨ।

ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਜੇ ਕੋਈ ਵੀ ਕੈਬਨਿਟ ਮੰਤਰੀ ਕਿਸੇ ਵੀ ਜ਼ਿਲ੍ਹੇ ਵਿੱਚ ਸਰਕਾਰੀ ਪ੍ਰੋਗਰਾਮ ਵਿੱਚ ਆਉਂਦਾ ਹੈ ਤਾਂ ਉਸ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਜ਼ਾਹਰ ਕੀਤਾ ਜਾਵੇਗਾ। ਸਰਕਾਰ ਨੇ ਪਿਛਲੇ ਸਮੇਂ ਹੋਈ ਮੀਟਿੰਗ ਵਿੱਚ ਮੰਨੀਆਂ ਮੰਗਾਂ ਦੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੇ ਤੇ ਨਾ ਹੀ ਵਾਅਦੇ ਮੁਤਾਬਕ ਜਥੇਬੰਦੀ ਨੂੰ ਦੁਬਾਰਾ ਮੀਟਿੰਗ ਲਈ ਸਮਾਂ ਦਿੱਤਾ ਹੈ। ਇਸ ਕਰਕੇ ਮਨਿਸਟ੍ਰੀਅਲ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਸੂਬਾ ਬਾਡੀ ਵੱਲੋਂ 5 ਨਵੰਬਰ ਤੋਂ ਦਿੱਤੀ ਜਾਣ ਵਾਲੀ ਕਲਮ ਛੋੜ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ਕਿਉਂਕਿ ਸਰਕਾਰ ਨਾਲ ਹੋਈ ਮੀਟਿੰਗ ਸਮੇਂ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਮੁੱਦੇ ਨੂੰ ਵਿਸਥਾਰ ਨਾਲ ਸੁਣਿਆ ਗਿਆ ਸੀ। ਮੁਲਾਜ਼ਮਾਂ ਦੇ ਜੀਪੀ ਫੰਡ ਖਾਤੇ ਖੋਲ੍ਹਣ ਸਬੰਧੀ ਸਹਿਮਤੀ ਪ੍ਰਗਟਾਈ ਸੀ ਤੇ SOP ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਸੀ ਤੇ ਜਲਦੀ ਪੁਰਾਣੀ ਪੈਨਸ਼ਨ ਸਬੰਧੀ ਸਪੱਸ਼ਟ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ।

ਸਟੈਨੋ ਦੀ ਤਰੱਕੀ ਲਈ ਤਜਵੀਜ਼ ਜਲਦ ਕੈਬਨਿਟ ਸਬ ਕਮੇਟੀ ਦੇ ਸਾਹਮਣੇ ਪੇਸ਼ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ, ਪੇ ਕਮਿਸ਼ਨ ਦੀਆਂ ਤਰੁੱਟੀਆਂ ਨਾਲ ਸਬੰਧਤ ਮਸਲੇ ਸਰਕਾਰ ਵੱਲੋਂ ਗਠਿਤ ਅਨਾਮਲੀ ਕਮੇਟੀ ਨਾਲ ਵਿਚਾਰਨ ਲਈ ਜਥੇਬੰਦੀ ਨੂੰ ਕਿਹਾ ਗਿਆ ਤੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਸੀ ਕਿ ਕਮੇਟੀ ਨਾਲ ਤੁਰੰਤ ਮੀਟਿੰਗ ਕਰਵਾਈ ਜਾਵੇ।

ਸੀਨੀਅਰ ਸਹਾਇਕ ਦੀਆਂ 25 ਪ੍ਰਤੀਸ਼ਤ ਸਿੱਧੀ ਭਰਤੀ ਦੀਆਂ ਪੋਸਟਾਂ ਖਤਮ ਕਰਕੇ 100 ਫ਼ੀਸਦੀ ਤਰੱਕੀ ਰਾਹੀਂ ਭਰਨ ਲਈ ਤਜਵੀਜ਼ ਪੇਸ਼ ਕਰਨ ਸਬੰਧੀ ਅਧਿਕਾਰੀਆਂ ਨੂੰ ਕਿਹਾ ਗਿਆ ਸੀ। ਸੀਨੀਅਰ ਸਹਾਇਕ ਤੋਂ ਸੁਪਰਡੈਂਟ ਗ੍ਰੇਡ-2 ਦੀ ਪ੍ਰਮੋਸ਼ਨ ਲਈ ਤਜਰਬਾ ਖਤਮ ਕਰਨ ਲਈ ਪ੍ਰਪੋਜਲ ਪੁੱਟ ਕਰਨ ਲਈ ਕਿਹਾ ਗਿਆ ਸੀ, ਤਰਸ ਦੇ ਆਧਾਰ ਉਤੇ ਭਰਤੀ ਹੋਏ ਕਲਰਕਾਂ ਨੂੰ ਟਾਈਪ ਟੈਸਟ ਤੋਂ ਛੋਟ ਦੇ ਕੇ 120 ਘੰਟੇ ਕੰਪਿਊਟਰ ਟ੍ਰੇਨਿੰਗ ਦਾ ਕੋਰਸ ਮੰਨਣ ਦਾ ਪੱਤਰ ਤੁਰੰਤ ਜਾਰੀ ਕਰਨ ਦੀ ਹਦਾਇਤ ਕੀਤੀ ਗਈ ਸੀ।

ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਸਬੰਧੀ ਵਿਭਾਗਾਂ ਨੂੰ ਹਦਾਇਤ ਕਰਨ ਲਈ ਮੌਕੇ ਉਤੇ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਗਿਆ ਸੀ ਕਿ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ, ਅਸਾਮੀ ਖਾਲੀ ਹੋਣ ਤੋਂ ਇੱਕ ਮਹੀਨੇ ਦੇ ਅੰਦਰ-ਅੰਦਰ ਹਰ ਹਾਲਤ ਵਿੱਚ ਤਰੱਕੀ ਰਾਹੀਂ ਭਰੀਆਂ ਜਾਣ। ਸਰਕਾਰ ਵੱਲੋਂ ਸਾਰੀ ਕਾਰਵਾਈ ਮੁਕੰਮਲ ਕਰਕੇ ਜਥੇਬੰਦੀ ਨਾਲ 20 ਦਿਨਾਂ ਦੇ ਅੰਦਰ ਅੰਦਰ ਕੈਬਨਿਟ ਸਬ ਕਮੇਟੀ ਨਾਲ ਦੁਬਾਰਾ ਪੈਨਲ ਮੀਟਿੰਗ ਕਰਨ ਦਾ ਵਿਸ਼ਵਾਸ ਦਿੱਤਾ ਗਿਆ ਸੀ ਪਰ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਤਾਬਕ ਨਾ ਤਾਂ ਮੀਟਿੰਗ ਦੀ ਪ੍ਰੋਸੀਡਿੰਗ ਜਾਰੀ ਕੀਤੀ ਗਈ ਤੇ ਨਾ ਹੀ ਮੰਨੀਆਂ ਗਈਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ ਅਤੇ ਨਾ ਹੀ ਜਥੇਬੰਦੀਆਂ ਨਾਲ ਦੁਬਾਰਾ ਪੈਨਲ ਮੀਟਿੰਗ ਕੀਤੀ ਗਈ ਹੈ। ਇਸ ਕਰਕੇ ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਸਬੰਧੀ ਦੁਬਾਰਾ ਸੰਘਰਸ਼ ਦਾ ਐਲਾਨ ਕਰਨ ਲਈ ਮਜਬੂਰ ਹੋਣਾ ਪਿਆ।

ਇਹ ਵੀ ਪੜ੍ਹੋ : Punjab Weather News: ਪੰਜਾਬ 'ਚ ਮੀਂਹ ਪੈਣ ਕਾਰਨ ਬਦਲਿਆ ਮੌਸਮ ਦਾ ਮਿਜ਼ਾਜ; ਠੰਢ ਵਧਣ ਦੀ ਪੇਸ਼ੀਨਗੋਈ

ਦੇਵ ਅਨੰਦ ਸ਼ਰਮਾ

Trending news