ਨਾਭਾ ਦੀ ਹਾਈ ਸਕਿਉਰਿਟੀ ਜੇਲ੍ਹ ਵਿੱਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਫ਼ੈਸਲਾ ਦਿੰਦਿਆਂ ਮਾਮਲੇ ਦੀ ਜਾਂਚ ਲਈ ਐੱਸਆਈਟੀ ਗਠਨ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਐੱਸਆਈਟੀ 'ਚ ਏਡੀਜੀਪੀ ਰੈਂਕ ਦੇ ਅਧਿਕਾਰੀ ਸ਼ਾਮਲ ਹੋਣਗੇ।
Trending Photos
ਚੰਡੀਗੜ੍ਹ- ਨਾਭਾ ਦੀ ਹਾਈ ਸਕਿਉਰਿਟੀ ਜੇਲ੍ਹ ਵਿੱਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜਾਂਚ ਲਈ ਐੱਸਆਈਟੀ ਗਠਨ ਕਰਨ ਦੇ ਆਦੇਸ਼ ਦਿੱਤੇ ਹਨ। ਦੱਸਦੇਈਏ ਕਿ ਮ੍ਰਿਤਕ ਮਹਿੰਦਰਪਾਲ ਦੀ ਪਤਨੀ ਸੰਤੋਸ਼ ਕੁਮਾਰੀ ਵੱਲੋਂ ਹਾਈਕੋਰਟ ਵਿੱਚ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ‘ਤੇ ਸੁਣਵਾਈ ਕਰਦਿਆ ਹਾਈਕੋਰਟ ਵੱਲੋਂ ਏਡੀਜੀਪੀ ਰੈਂਕ ਦੇ ਅਧਿਕਾਰੀਆਂ ਦੀ ਐੱਸਐਈਟੀ ਬਣਾਉਣ ਦਾ ਫੈਸਲਾ ਲਿਆ ਗਿਆ ਹੈ।
ਬੇਅਦਬੀ ਮਾਮਲੇ ‘ਚ ਜੇਲ੍ਹ ਵਿੱਚ ਸੀ ਬੰਦ
ਜ਼ਿਕਰਯੋਗ ਹੈ ਕਿ ਸੰਨ 2015 ’ਚ ਬਰਗਾੜੀ ਬੇਅਦਬੀ ਕਾਂਡ ’ਚ ਪੰਜਾਬ ਪੁਲਿਸ ਨੇ 2018 ਵਿੱਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਨੂੰ ਗ੍ਰਿਫ਼ਤਾਰ ਕੀਤਾ ਸੀ। ਮਹਿੰਦਰਪਾਲ ਬਿੱਟੂ ਡੇਰਾ ਸਿਰਸਾ ਦਾ ਪ੍ਰੇਮੀ ਸੀ ਤੇ ਪੁਲਿਸ ਦਾ ਦਾਅਵਾ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿੱਚ ਬਿੱਟੂ ਮੁੱਖ ਆਰੋਪੀ ਹੈ। । ਹਾਲਾਂਕਿ ਪਰਿਵਾਰ ਵੱਲੋਂ ਪਟੀਸ਼ਨ ‘ਚ ਕਿਹਾ ਗਿਆ ਕਿ ਸਾਡਾ ਸਾਰਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਦਾ ਹੈ ਤੇ ਬਿੱਟੂ ਕਦੇ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਨਹੀਂ ਹੋਇਆ ਸੀ। 22 ਜੂਨ 2019 ਨੂੰ ਨਾਭਾ ਦੀ ਹਾਈ ਸਿਕਿਓਰਟੀ ਜੇਲ੍ਹ ਅੰਦਰ ਹੀ 2 ਕੈਦੀਆਂ ਵੱਲੋਂ ਉਸ ਦਾ ਕਤਲ ਕਰ ਦਿੱਤਾ ਗਿਆ ਸੀ।
ਪਤਨੀ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ
ਬਿੱਟੂ ਦੇ ਕਤਲ ਤੋਂ ਬਾਅਦ ਪਰਿਵਾਰ ਨੂੰ ਜੇਲ੍ਹ ’ਚੋਂ ਮਿਲੇ ਸਾਮਾਨ ਵਿੱਚ ਇਕ ਡਾਇਰੀ ਮਿਲੀ ਸੀ। ਜਿਸ ਵਿੱਚ ਬਿੱਟੂ ਨੇ ਆਪਣਾ ਕਤਲ ਹੋਣ ਦਾ ਖਦਸ਼ਾ ਪ੍ਰਗਟਾਇਆ ਸੀ। ਮ੍ਰਿਤਕ ਮਹਿੰਦਰਪਾਲ ਬਿੱਟੂ ਦੀ ਪਤਨੀ ਸੰਤੋਸ਼ ਕੁਮਾਰੀ ਵੱਲੋਂ ਇਸ ਡਾਇਰੀ ਨੂੰ ਆਧਾਰ ਬਣਾ ਕੇ ਪੰਜਾਬ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਪਾਈ ਗਈ। ਪਤਨੀ ਵੱਲੋਂ ਕਿਹਾ ਗਿਆ ਕਿ ਜੇਲ੍ਹ ਅੰਦਰ ਬਿੱਟੂ ‘ਤੇ ਜ਼ੁਲਮ ਹੋਇਆ ਸੀ, ਤੇ ਉਸਦੇ ਕਤਲ ‘ਚ ਕਈ ਅਫਸਰ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਬਿੱਟੂ ਨਿਰਦੋਸ਼ ਸੀ ਪਰ ਸੱਚ ਨੂੰ ਦਬਾਉਣ ਲਈ ਬਿੱਟੂ ਦਾ ਜੇਲ੍ਹ ਅੰਦਰ ਹੀ ਕਤਲ ਕਰ ਦਿੱਤਾ ਗਿਆ ਸੀ।
WATCH LIVE TV