Batala News: ਅਦਾਲਤ ਦੇ ਬਾਹਰ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਦਿੱਤੀ ਜਾਨ; ਭਰਾਵਾਂ ਨਾਲ ਜ਼ਮੀਨੀ ਵਿਵਾਦ ਨੂੰ ਲੈ ਕੇ ਸੀ ਪੇਸ਼ੀ
Advertisement
Article Detail0/zeephh/zeephh1900400

Batala News: ਅਦਾਲਤ ਦੇ ਬਾਹਰ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਦਿੱਤੀ ਜਾਨ; ਭਰਾਵਾਂ ਨਾਲ ਜ਼ਮੀਨੀ ਵਿਵਾਦ ਨੂੰ ਲੈ ਕੇ ਸੀ ਪੇਸ਼ੀ

Batala News: ਭਰਾਵਾਂ ਨਾਲ ਜ਼ਮੀਨੀ ਵਿਵਾਦ ਨੂੰ ਲੈ ਕੇ ਅਦਾਲਤ 'ਚ ਚੱਲ ਰਹੇ ਕੇਸ ਨੂੰ ਲੈ ਕੇ ਬਟਾਲਾ ਅਦਾਲਤ ਵਿੱਚ ਪੇਸ਼ੀ ਭੁਗਤਣ ਆਏ ਕਿਸਾਨ ਵੱਲੋਂ ਜ਼ਹਿਰ ਖਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਗਈ।

Batala News: ਅਦਾਲਤ ਦੇ ਬਾਹਰ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਦਿੱਤੀ ਜਾਨ; ਭਰਾਵਾਂ ਨਾਲ ਜ਼ਮੀਨੀ ਵਿਵਾਦ ਨੂੰ ਲੈ ਕੇ ਸੀ ਪੇਸ਼ੀ

Batala News:  ਭਰਾਵਾਂ ਨਾਲ ਜ਼ਮੀਨੀ ਵਿਵਾਦ ਨੂੰ ਲੈ ਕੇ ਅਦਾਲਤ ਵਿੱਚ ਚੱਲ ਰਹੇ ਕੇਸ ਨੂੰ ਲੈ ਕੇ ਬਟਾਲਾ ਅਦਾਲਤ ਵਿੱਚ ਪੇਸ਼ੀ ਭੁਗਤਣ ਆਏ ਕਿਸਾਨ ਵੱਲੋਂ ਬਟਾਲਾ ਸਥਾਨਕ ਨਿਊ ਜੁਡੀਸ਼ੀਅਲ ਕੋਰਟ ਕੰਪਲੈਕਸ ਵਿੱਚ ਜ਼ਹਿਰ ਖਾ ਕੇ ਆਪਣੀ ਜੀਵਨਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਮਾਮਲੇ ਚ ਪੁਲਿਸ ਵੱਲੋਂ ਪੀੜਤ ਪਰਿਵਾਰ ਦੇ ਮੈਂਬਰਾਂ ਦੇ ਬਿਆਨ ਦੇ ਆਧਾਰ ਉਤੇ ਦੋ ਭਰਾਵਾਂ ਖਿਲਾਫ਼ ਕੇਸ ਦਰਜ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਜਸਵਿੰਦਰ ਸਿੰਘ ਉਮਰ ਕਰੀਬ 52 ਸਾਲ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਅੱਲੋਵਾਲ ਦੇ ਚਚੇਰੇ ਭਰਾ ਬਲਵਿੰਦਰ ਸਿੰਘ ਅਤੇ ਸਾਲੇ ਕੁਲਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਸਵਿੰਦਰ ਸਿੰਘ ਦਾ ਆਪਣੇ ਭਰਾਵਾਂ ਨਾਲ ਜ਼ਮੀਨੀ ਝਗੜਾ ਸੀ ਅਤੇ 2021 ਵਿੱਚ ਜਸਵਿੰਦਰ ਸਿੰਘ ਖਿਲਾਫ਼ ਥਾਣਾ ਸਿਵਲ ਲਾਈਨ ਵਿੱਚ ਧਾਰਾ 326 ਤਹਿਤ ਕੇਸ ਦਰਜ ਸੀ।

ਅੱਜ ਜਸਵਿੰਦਰ ਸਿੰਘ ਉਸ ਕੇਸ ਦੀ ਤਾਰੀਕ ਭੁਗਤਣ ਲਈ ਨਿਊ ਜੁਡੀਸ਼ੀਅਲ ਕੋਰਟ ਕੰਪਲੈਕਸ ਬਟਾਲਾ ਵਿੱਚ ਆਇਆ ਸੀ ਅਤੇ ਕੋਰਟ ਕੰਪਲੈਕਸ ਵਿੱਚ ਪਹੁੰਚ ਕੇ ਉਸ ਵੱਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਸਿਹਤ ਵਿਗੜਨ ਲੱਗ ਪਈ। ਇਸ ਕਾਰਨ ਇਕਦਮ ਸਾਰੇ ਘਬਰਾ ਗਏ। ਉਸਦੇ ਭਰਾ ਉਸਨੂੰ ਆਪਣੇ ਨਾਲ ਘਰ ਲੈ ਗਏ ਅਤੇ ਉਸਨੂੰ ਇਕੱਲੇ ਘਰੇ ਛੱਡ ਕੇ ਖ਼ੁਦ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : SGPC Election News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਸੰਬੰਧ ਵਿੱਚ ਅਹਿਮ ਜਾਣਕਾਰੀ

ਇਸ ਤੋਂ ਬਾਅਦ ਉਹ ਜਸਵਿੰਦਰ ਨੂੰ ਲੈਕੇ ਅੰਮ੍ਰਿਤਸਰ ਇਲਾਜ ਲਈ ਲੈ ਗਏ ਜਿਥੇ ਉਸਦੀ ਮੌਤ ਹੋ ਗਈ ਹੈ। ਉਥੇ ਹੀ ਸਬੰਧਤ ਪੁਲਿਸ ਚੌਕੀ ਇੰਚਾਰਜ ਦਲਜੀਤ ਸਿੰਘ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਹਰਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਦੇ ਦੋ ਭਰਾਵਾਂ ਹਰਜਿੰਦਰ ਸਿੰਘ ਤੇ ਨਰਿੰਦਰ ਸਿੰਘ ਖਿਲਾਫ਼ ਧਾਰਾ 306 ਆਈ.ਪੀ.ਸੀ ਤਹਿਤ ਥਾਣਾ ਸਿਵਲ ਲਾਈਨ ਵਿੱਚ ਕੇਸ ਦਰਜ ਕਰ ਦਿੱਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : India-Canada News: ਭਾਰਤ-ਕੈਨੇਡਾ ਤਲਖ਼ੀਆਂ ਵਿਚਾਲੇ ਜਸਟਿਨ ਟਰੂਡੋ ਦਾ ਬਿਆਨ, ਕਿਹਾ "ਅਸੀਂ ਮਾਮਲੇ ਨੂੰ ਅੱਗੇ ਵਧਾਉਣੁ ਦੀ ਕੋਸ਼ਿਸ਼ ਨਹੀਂ ਕਰ ਰਹੇ"

ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ

Trending news