ਪੀ.ਐਮ. ਸੁਰੱਖਿਆ ਮਾਮਲਾ- ਜਾਂਚ ਲਈ ਸੁਪਰੀਮ ਕੋਰਟ ਨੇ 5 ਮੈਂਬਰੀ ਕਮੇਟੀ ਦਾ ਕੀਤਾ ਗਠਨ
Advertisement

ਪੀ.ਐਮ. ਸੁਰੱਖਿਆ ਮਾਮਲਾ- ਜਾਂਚ ਲਈ ਸੁਪਰੀਮ ਕੋਰਟ ਨੇ 5 ਮੈਂਬਰੀ ਕਮੇਟੀ ਦਾ ਕੀਤਾ ਗਠਨ

ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਉਲੰਘਣ ਦੀ ਜਾਂਚ ਲਈ ਆਪਣੀ ਸਾਬਕਾ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਹੇਠ ਇੱਕ ਜਾਂਚ ਕਮੇਟੀ ਨਿਯੁਕਤ ਕੀਤੀ ਹੈ।

ਪੀ.ਐਮ. ਸੁਰੱਖਿਆ ਮਾਮਲਾ- ਜਾਂਚ ਲਈ ਸੁਪਰੀਮ ਕੋਰਟ ਨੇ 5 ਮੈਂਬਰੀ ਕਮੇਟੀ ਦਾ ਕੀਤਾ ਗਠਨ

ਚੰਡੀਗੜ: ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਉਲੰਘਣ ਦੀ ਜਾਂਚ ਲਈ ਆਪਣੀ ਸਾਬਕਾ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਹੇਠ ਇੱਕ ਜਾਂਚ ਕਮੇਟੀ ਨਿਯੁਕਤ ਕੀਤੀ ਹੈ।

ਭਾਰਤ ਦੇ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਕਮੇਟੀ ਵਿੱਚ ਪੰਜਾਬ ਅਤੇ ਹਰਿਆਣਾ ਅਦਾਲਤ ਦੇ ਰਜਿਸਟਰਾਰ ਜਨਰਲ, ਕੌਮੀ ਜਾਂਚ ਏਜੰਸੀ ਦੇ ਡਾਇਰੈਕਟਰ ਜਨਰਲ ਜਾਂ ਉਸ ਵੱਲੋਂ ਨਾਮਜ਼ਦ ਅਧਿਕਾਰੀ ਜੋ ਇੰਸਪੈਕਟਰ ਜਨਰਲ ਦੇ ਰੈਂਕ ਤੋਂ ਹੇਠਾਂ ਨਾ ਹੋਵੇ।

 

ਪੈਨਲ ਦੀ ਸਥਾਪਨਾ ਕਰਦੇ ਹੋਏ, ਜਸਟਿਸ ਸੂਰਿਆ ਕਾਂਤ ਅਤੇ ਹਿਮਾ ਕੋਹਲੀ ਸਮੇਤ ਬੈਂਚ ਨੇ ਕਿਹਾ ਕਿ ਇਸ ਮਾਮਲੇ ਨੂੰ "ਇਕ ਤਰਫਾ ਪੁੱਛਗਿੱਛ ਲਈ ਨਹੀਂ ਛੱਡਿਆ ਜਾ ਸਕਦਾ" ।

 

ਅਦਾਲਤ ਨੇ 10 ਜਨਵਰੀ ਨੂੰ ਦਿੱਲੀ ਸਥਿਤ ਵਕੀਲ ਪਟੀਸ਼ਨ 'ਤੇ ਹੁਕਮ ਰਾਖਵੇਂ ਰੱਖ ਲਏ ਸਨ, ਜਿਸ ਵਿਚ ਸੁਰੱਖਿਆ ਉਲੰਘਣ ਦੀ ਜਾਂਚ ਅਤੇ ਸੁਰੱਖਿਆ ਵਿਚ ਕੁਤਾਹੀ ਲਈ ਪੰਜਾਬ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਸੀ।

 

ਪ੍ਰਧਾਨ ਮੰਤਰੀ ਨੂੰ ਉੱਚ ਸੁਰੱਖਿਆ ਪ੍ਰਦਾਨ ਕੀਤੇ ਜਾਣ ਦੇ ਬਾਵਜੂਦ, ਉਨ੍ਹਾਂ ਦਾ ਕਾਫਲਾ 5 ਜਨਵਰੀ ਨੂੰ ਰਾਜ ਦੇ ਦੌਰੇ ਦੌਰਾਨ ਵਿਰੋਧ ਪ੍ਰਦਰਸ਼ਨਾਂ ਕਾਰਨ ਹੁਸੈਨੀਵਾਲਾ ਦੇ ਰਸਤੇ 'ਤੇ ਫਲਾਈਓਵਰ 'ਤੇ ਲਗਭਗ 20 ਮਿੰਟ ਤੱਕ ਫਸਿਆ ਰਿਹਾ।

Trending news