ਦੱਸਿਆ ਜਾ ਰਿਹਾ ਹੈ ਕਿ ਇਹ ਇੱਕ ਵੱਡਾ ਧਮਾਕਾ ਸੀ ਅਤੇ ਧਮਾਕੇ ਤੋਂ ਬਾਅਦ ਹਰ ਪਾਸੇ ਧੂੰਆਂ ਹੀ ਧੂੰਆਂ ਹੋ ਗਿਆ ਸੀ।
Trending Photos
Pakistan's Peshawar mosque blast news: ਪਾਕਿਸਤਾਨ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੋਮਵਾਰ ਨੂੰ ਪੇਸ਼ਾਵਰ ਦੇ ਪੁਲਿਸ ਲਾਈਨ ਇਲਾਕੇ ਦੀ ਇੱਕ ਮਸਜਿਦ ਵਿਖੇ ਆਤਮਘਾਤੀ ਧਮਾਕਾ ਹੋਇਆ ਜਿਸ ਵਿੱਚ ਘੱਟੋ-ਘੱਟ 28 ਲੋਕਾਂ ਦੀ ਮੌਤ ਹੋ ਗਈ ਅਤੇ 150 ਤੋਂ ਵੱਧ ਲੋਕ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਪੇਸ਼ਾਵਰ ਦੇ ਪੁਲਿਸ ਲਾਈਨ ਇਲਾਕੇ ਵਿੱਚ ਸਥਿਤ ਮਸਜਿਦ 'ਚ ਦੁਪਹਿਰ ਦੀ ਨਮਾਜ਼ ਦੌਰਾਨ ਇੱਕ ਧਮਾਕਾ ਹੋਇਆ। ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਆਤਮਘਾਤੀ ਹਮਲਾਵਰ ਨਮਾਜ਼ ਦੌਰਾਨ ਮਸਜਿਦ 'ਚ ਮੌਜੂਦ ਸੀ।
ਇਸ ਦੌਰਾਨ ਜ਼ਖਮੀਆਂ ਨੂੰ ਇਲਾਜ ਲਈ ਪੇਸ਼ਾਵਰ ਦੇ ਲੇਡੀ ਰੀਡਿੰਗ ਹਸਪਤਾਲ ਲਿਜਾਇਆ ਗਿਆ। ਰਿਪੋਰਟਾਂ ਮੁਤਾਬਕ ਹਸਪਤਾਲ ਦੇ ਬੁਲਾਰੇ ਨੇ ਦੱਸਿਆ ਕਿ ਧਮਾਕੇ ਵਿੱਚ 28 ਲੋਕਾਂ ਦੀ ਮੌਤ ਹੋ ਗਈ ਹੈ ਅਤੇ 150 ਤੋਂ ਵੱਧ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਡਾਕਟਰਾਂ ਮੁਤਾਬਕ 10 ਤੋਂ ਵੱਧ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇੱਕ ਰਿਪੋਰਟ ਦੇ ਮੁਤਾਬਕ, ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਇਸ ਦੌਰਾਨ ਸਿਰਫ ਐਂਬੂਲੈਂਸਾਂ ਨੂੰ ਇਲਾਕੇ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ।
ਮੌਕੇ 'ਤੇ ਮੌਜੂਦ ਇੱਕ ਚਸ਼ਮਦੀਦ ਗਵਾਹ ਨੇ ਦੱਸਿਆ ਕਿ ਜ਼ਖ਼ਮੀ ਹੋਏ ਲੋਕਾਂ 'ਚ ਜ਼ਿਆਦਾਤਰ ਪੁਲਿਸ ਮੁਲਾਜ਼ਮ ਸ਼ਾਮਲ ਹਨ।
ਇਹ ਵੀ ਪੜ੍ਹੋ: Bharat Jodo Yatra ends: ਰਾਹੁਲ ਗਾਂਧੀ ਦੀ ਭਾਰਤ ਜੋੜਾ ਯਾਤਰਾ ਹੋਈ ਸਮਾਪਤ, ਸ਼੍ਰੀਨਗਰ ਵਿੱਚ ਲਹਿਰਾਇਆ ਤਿਰੰਗਾ
ਦੱਸਿਆ ਜਾ ਰਿਹਾ ਹੈ ਕਿ ਇਹ ਇੱਕ ਵੱਡਾ ਧਮਾਕਾ ਸੀ ਅਤੇ ਧਮਾਕੇ ਤੋਂ ਬਾਅਦ ਹਰ ਪਾਸੇ ਧੂੰਆਂ ਹੀ ਧੂੰਆਂ ਹੋ ਗਿਆ ਸੀ। ਉਸਨੇ ਕਿਹਾ ਕਿ ਜਦੋਂ ਇਹ ਆਤਮਘਾਤੀ ਧਮਾਕਾ ਹੋਇਆ ਉਦੋਂ ਹਮਲਾਵਰ ਮਸਜਿਦ ਦੇ ਅੰਦਰਲੇ ਵਿਹੜੇ ਵਿੱਚ ਸੀ।
ਦੱਸਣਯੋਗ ਹੈ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪੇਸ਼ਾਵਰ ਦੀ ਮਸਜਿਦ ਵਿੱਚ ਹੋਏ ਆਤਮਘਾਤੀ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਇੱਕ ਟਵੀਟ ਵਿੱਚ ਕਿਹਾ ਕਿ "ਪੁਲਿਸ ਲਾਈਨਜ਼ ਮਸਜਿਦ ਪੇਸ਼ਾਵਰ ਵਿੱਚ ਨਮਾਜ਼ ਦੌਰਾਨ ਹੋਏ ਅੱਤਵਾਦੀ ਆਤਮਘਾਤੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਪੀੜਤ ਪਰਿਵਾਰਾਂ ਨਾਲ ਪ੍ਰਾਰਥਨਾਵਾਂ ਅਤੇ ਸੰਵੇਦਨਾ ਜ਼ਾਹਿਰ ਕਰਦਾ ਹਾਂ।"
ਇਹ ਵੀ ਪੜ੍ਹੋ: G 20 Summit 2023: ਚੰਡੀਗੜ੍ਹ 'ਚ ਅੱਜ ਤੋਂ G 20 ਸਿਖਰ ਸੰਮੇਲਨ ਦਾ ਆਗਾਜ਼, 20 ਮੁਲਕਾਂ ਤੋਂ ਪਹੁੰਚੇ 100 ਡੈਲੀਗੇਟ!
(For more news apart from blast in Pakistan's Peshawar mosque, stay tuned to Zee PHH)