ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਵੱਲੋਂ ਮੰਗਲਵਾਰ ਨੂੰ ਵਿਦੇਸ਼ ਮੰਤਰਾਲੇ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ ਗਈ।
Trending Photos
Pakistan Sikh News: ਪਾਕਿਸਤਾਨ ਦੇ ਸਿੰਧ ਦੇ ਜੈਕਬਾਬਾਦ ਵਿੱਚ ਸੋਮਵਾਰ ਨੂੰ ਇੱਕ ਸਿੱਖ, ਜੋ ਕਿ ਆਪਣੀ ਧੀ ਨੂੰ ਸਕੂਲ ਤੋਂ ਲੈਣ ਗਿਆ ਸੀ, ਉਸਨੂੰ ਸਥਾਨਕ ਮੁਸਲਮਾਨਾਂ ਵੱਲੋਂ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਸਥਾਨਕ ਮੁਸਲਮਾਨਾਂ ਵੱਲੋਂ ਉਸ ਸਿੱਖ ਨਾਲ ਦੁਰਵਿਵਹਾਰ ਕੀਤਾ ਗਿਆ ਸੀ ਅਤੇ ਕਿਹਾ ਕਿ ਉਹ ਉਸ ਨੂੰ ਮਾਰ ਦੇਣਗੇ।
ਇਸ ਦੌਰਾਨ ਸਿੰਧ ਦੇ ਹਿੰਦੂ ਸੰਗਠਨ ਦੇ ਸੰਸਥਾਪਕ ਅਤੇ ਚੀਫ ਆਰਗੇਨਾਈਜ਼ਰ ਨਰਾਇਣ ਦਾਸ ਬਹਿਲ ਵੱਲੋਂ ਟਵਿੱਟਰ 'ਤੇ ਇੱਕ ਵੀਡੀਓ ਪੋਸਟ ਕੀਤੀ ਗਈ ਜਿਸ ਵਿੱਚ ਉਨ੍ਹਾਂ ਨੇ ਪਾਕਿਸਤਾਨ ਵਿੱਚ ਸਿੱਖ 'ਤੇ ਹੋ ਰਹੇ ਅੱਤਿਆਚਾਰਾਂ ਦੀਆਂ ਘਟਨਾਵਾਂ ਨੂੰ ਬਿਆਨ ਕੀਤਾ।
ਦੱਸ ਦਈਏ ਕਿ ਪੀੜਤ ਸਿੱਖ ਦੀ ਪਛਾਣ ਹਰੀਸ਼ ਸਿੰਘ ਵਜੋਂ ਹੋਈ ਹੈ ਅਤੇ ਉਸਨੇ ਦੱਸਿਆ ਕਿ ਜਦੋਂ ਉਹ ਆਪਣੀਆਂ ਧੀਆਂ ਨੂੰ ਸਕੂਲ ਤੋਂ ਲੈਣ ਗਿਆ ਸੀ ਤਾਂ ਸਥਾਨਕ ਮੁਸਲਮਾਨਾਂ ਵੱਲੋਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।
ਉਸ ਨੇ ਦੱਸਿਆ ਕਿ ਹਮਲਾਵਰਾਂ ਵੱਲੋਂ ਉਸ ਦੀਆਂ ਧੀਆਂ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਹਰੀਸ਼ ਸਿੰਘ ਨੇ ਅੱਗੇ ਦੱਸਿਆ ਕਿ ਉਸ ਦੀਆਂ ਧੀਆਂ ਡਰਦੀਆਂ ਸਨ ਅਤੇ ਸਕੂਲ ਜਾਣ ਤੋਂ ਇਨਕਾਰ ਕਰਦੀਆਂ ਸਨ। ਇਸ ਦੌਰਾਨ ਉਸ ਵੱਲੋਂ ਸਥਾਨਕ ਲੋਕਾਂ ਨੂੰ ਅੱਤਿਆਚਾਰਾਂ ਤੋਂ ਬਚਾਉਣ ਦੀ ਅਪੀਲ ਕੀਤੀ ਗਈ ਹੈ।
ਉਸਨੇ ਦੱਸਿਆ ਕਿ ਉਹ 26 ਜਨਵਰੀ ਨੂੰ ਆਪਣੀਆਂ ਧੀਆਂ ਨੂੰ ਲੈ ਕੇ ਵਾਪਸ ਆ ਰਿਹਾ ਸੀ ਅਤੇ ਸੜਕ 'ਤੇ ਬਹੁਤ ਭੀੜ ਸੀ। ਇਸ ਦੌਰਾਨ ਬਾਈਕ ਸਵਾਰ ਮੁਸਲਮਾਨਾਂ ਵੱਲੋਂ ਉਸਨੂੰ ਅਤੇ ਉਸ ਦੀਆਂ ਧੀਆਂ ਨੂੰ ਗਾਲ੍ਹਾਂ ਕੱਢੀਆਂ ਗਈਆਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।
ਇਹ ਵੀ ਪੜ੍ਹੋ: Jio 5G services in Punjab: ਪੰਜਾਬ ਦੇ 2 ਹੋਰ ਸ਼ਹਿਰਾਂ ਵਿੱਚ ਸ਼ੁਰੂ ਹੋਈਆਂ Jio 5G ਦੀਆਂ ਸੇਵਾਵਾਂ
Radicals of Jacobabad issuing open threats to Sikhs but Pak Govt stays silent
A resident of Harish Singh Gurdwara says that Muslims are threatening to kill him.
Only Govt of India can raise the voice for safety & justice of minorities in Pak @MEAIndia— Manjinder Singh Sirsa (@mssirsa) January 31, 2023
ਹਰੀਸ਼ ਸਿੰਘ ਨੇ ਦੱਸਿਆ ਕਿ ਉਸਦੇ ਸਕੂਟਰ ਨੂੰ ਵੀ ਟੱਕਰ ਮਾਰੀ ਗਈ ਅਤੇ ਉਸਦੀ ਲੱਤ ਵਿੱਚ ਸੱਟ ਲੱਗ ਗਈ ਅਤੇ ਉਸ ਦੀਆਂ ਧੀਆਂ ਚਿੰਤਤ ਹਨ। ਉਸਨੇ ਇਹ ਵੀ ਕਿਹਾ ਕਿ ਇਲਾਕੇ ਵਿੱਚ ਵਸਦੇ ਸਿੱਖ ਭਾਈਚਾਰੇ ਵੱਲੋਂ ਮੁਸਲਮਾਨ ਆਗੂਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ।
ਇਸਦੇ ਨਾਲ ਹੀ ਉਸ ਨੇ ਸਥਾਨਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਉਸ ਦਾ ਸਾਥ ਦੇਣ ਅਤੇ ਉਸ ਦੇ ਪਰਿਵਾਰ ਨੂੰ ਬਚਾਉਣ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਵੱਲੋਂ ਮੰਗਲਵਾਰ ਨੂੰ ਵਿਦੇਸ਼ ਮੰਤਰਾਲੇ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ ਗਈ।
ਇਹ ਵੀ ਪੜ੍ਹੋ: ਕਿਸਾਨਾਂ ਨੂੰ ਲੱਗ ਸਕਦਾ ਹੈ ਝਟਕਾ, ਮੌਸਮ 'ਚ ਤਬਦੀਲੀ ਕਰਕੇ ਫਸਲਾਂ ਦਾ ਹੋ ਸਕਦਾ ਹੈ ਨੁਕਸਾਨ
(For more news apart from Sikh in Pakistan, stay tuned to Zee PHH)