Panchayat Elections police flag march: ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹਾ ਪੁਲਿਸ ਨੇ ਫਲੈਗ ਮਾਰਚ ਕੀਤਾ।
Trending Photos
Panchayat Elections/ਕੁਲਦੀਪ ਧਾਲੀਵਾਲ: ਪੰਚਾਇਤੀ ਚੋਣਾਂ ਦੇ ਮੱਦੇ ਨਜ਼ਰ ਅੱਜ ਮਾਨਸਾ ਬੁਢਲਾਡਾ ਅਤੇ ਸਰਦੂਲਗੜ੍ਹ ਸਬ ਡਿਵੀਜ਼ਨਾਂ ਦੇ ਵਿੱਚ ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਦੀ ਸ਼ਾਂਤੀ ਬਹਾਲ ਰੱਖਣ ਦੇ ਲਈ ਫਲੈਗ ਮਾਰਚ ਕੀਤੇ ਗਏ। ਮਾਨਸਾ ਵਿਖੇ ਵੀ ਡੀਐਸਪੀ ਬੂਟਾ ਸਿੰਘ ਗਿੱਲ ਦੀ ਅਗਵਾਈ ਚੋਂ ਫਲੈਗ ਮਾਰਚ ਕੀਤਾ ਗਿਆ। ਇਸ ਦੌਰਾਨ ਉਹਨਾਂ ਕਿਹਾ ਕਿ ਪੰਚਾਇਤੀ ਚੋਣਾਂ ਦੇ ਦੌਰਾਨ ਕਿਸੇ ਵੀ ਵਿਅਕਤੀ ਨੂੰ ਅਮਨ ਕਾਨੂੰਨ ਦੀ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਦੀ ਸ਼ਾਂਤੀ ਬਹਾਲ ਰੱਖਣ ਦੇ ਲਈ ਫਲੈਗ ਮਾਰਚ ਕੀਤੇ ਜਾ ਰਹੇ ਨੇ ਅੱਜ ਮਾਨਸਾ ਵਿਖੇ ਐਸਐਸ ਪੀ ਭਗੀਰਥ ਸਿੰਘ ਮੀਨਾ ਦੀ ਅਗਵਾਈ ਚੋਂ ਸਬ ਡਿਵੀਜ਼ਨ ਸਰਦੂਲਗੜ੍ਹ ਸਬ ਡਿਵੀਜ਼ਨ ਬੁਢਲਾਡਾ ਅਤੇ ਮਾਨਸਾ ਵਿਖੇ ਪੁਲਿਸ ਵੱਲੋਂ ਫਲੈਗ ਮਾਰਚ ਕੀਤੇ ਗਏ।
ਇਹ ਵੀ ਪੜ੍ਹੋ: Chandigarh News: ਪੰਜਾਬ ਕੇਡਰ ਦੇ IAS ਅਮਿਤ ਹੋਣਗੇ ਚੰਡੀਗੜ੍ਹ ਨਿਗਮ ਕਮਿਸ਼ਨਰ, MHA ਨੇ ਜਾਰੀ ਕੀਤੇ ਹੁਕਮ
ਇਸ ਦੌਰਾਨ ਫਲੈਗ ਮਾਰਚ ਦੀ ਅਗਵਾਈ ਕਰ ਰਹੇ ਡੀਐਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਫਲੈਗ ਮਾਰਚ ਕੀਤੇ ਜਾ ਰਹੇ ਹਨ, ਉਹਨਾਂ ਕਿਹਾ ਕਿ ਇਹਨਾਂ ਚੋਣਾਂ ਨੂੰ ਸ਼ਾਂਤੀ ਪੂਰਵਕ ਸੰਪੰਨ ਕਰਵਾਉਣ ਦੇ ਲਈ ਅਤੇ ਲੋਕਾਂ ਨੂੰ ਡਰ ਭੈ ਤੋਂ ਮੁਕਤ ਕਰਨ ਦੇ ਲਈ ਪੁਲਿਸ ਵੱਲੋਂ ਫਲੈਗ ਮਾਰਚ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਚੋਣਾਂ ਦੇ ਦੌਰਾਨ ਕਿਸੇ ਵੀ ਵਿਅਕਤੀ ਨੂੰ ਅਮਨ ਕਾਨੂੰਨ ਦੀ ਸ਼ਾਂਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ।
ਇਸ ਦੌਰਾਨ ਡੀਐਸਪੀ ਨੇ ਇਹ ਵੀ ਦੱਸਿਆ ਕਿ ਮਾਨਸਾ ਸਬ ਡਿਵੀਜ਼ਨ ਅਧੀਨ ਆਉਂਦੇ ਪਿੰਡਾਂ ਦੇ ਵਿੱਚ ਅੱਜ ਪੰਜ ਥਾਣਿਆਂ ਦੀ ਪੁਲਿਸ ਵੱਲੋਂ ਫਲੈਗ ਮਾਰਚ ਕੀਤਾ ਜਾ ਰਿਹਾ ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੇ ਮਨ ਵਿੱਚ ਹੋਵੇਗਾ ਕਿ ਪੰਚਾਇਤੀ ਚੋਣਾਂ ਦੇ ਦੌਰਾਨ ਉਹ ਕਿਸੇ ਤਰ੍ਹਾਂ ਦੀ ਕੋਈ ਸ਼ਰਾਰਤਬਾਜੀ ਕਰਨ ਦੀ ਸੋਚ ਰਹੇ ਹਨ ਤਾਂ ਉਹ ਆਪਣੇ ਇਸ ਵਹਿਮ ਨੂੰ ਦੂਰ ਕਰ ਦੇਣ ਕਿਉਂਕਿ ਪੰਜਾਬ ਪੁਲਿਸ ਅਜਿਹੇ ਲੋਕਾਂ ਨੂੰ ਸ਼ਾਂਤੀ ਭੰਗ ਨਹੀਂ ਕਰਨ ਦੇਵੇਗੀ ਅਤੇ ਪੰਚਾਇਤੀ ਚੋਣਾਂ ਨੂੰ ਸ਼ਾਂਤੀ ਪੂਰਵਕ ਸੰਪੰਨ ਕਰਵਾਉਣ ਦੇ ਲਈ ਪੰਜਾਬ ਪੁਲਿਸ ਵਚਨਬੱਧ ਹੈ।