Punjab Holiday News: ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਨੂੰ ਸੂਬੇ ਵਿੱਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਹੈ।
Trending Photos
Punjab Holiday News: ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਨੂੰ ਸੂਬੇ ਵਿੱਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਵੋਟਾਂ ਪਾਉਣ ਲਈ 15 ਅਕਤੂਬਰ ਨੂੰ ਜਨਤਕ ਛੁੱਟੀ ਐਲਾਨੀ ਹੈ। ਇਸ ਫੈਸਲੇ ਦਾ ਉਦੇਸ਼ ਵੱਧ ਤੋਂ ਵੱਧ ਵੋਟਰਾਂ ਦੀ ਭਾਗੀਦਾਰੀ ਅਤੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣਾ ਹੈ।
ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਅਦਾਰੇ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ ਤਾਂ ਜੋ ਨਾਗਰਿਕਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾ ਸਕੇ। ਇਹ ਛੁੱਟੀ ਪੰਜਾਬ ਰਾਜ ਦੇ ਚੰਡੀਗੜ੍ਹ ਵਿੱਚ ਸਥਿਤ ਸਰਕਾਰੀ ਦਫਤਰਾਂ/ਬੋਰਡਾਂ/ਕਾਰਪੋਰੇਸ਼ਨ/ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
15 ਅਕਤੂਬਰ ਯਾਨੀ ਮੰਗਲਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਸਥਿਤ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਵਿਦਿਅਕ ਅਦਾਰਿਆਂ 'ਚ ਵੀ ਛੁੱਟੀ ਰਹੇਗੀ।
ਪੰਜਾਬ ਦੀਆਂ ਪੰਚਾਇਤੀ ਚੋਣਾਂ ਵਿੱਚ ਸਰਪੰਚ ਦੇ ਅਹੁਦੇ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਉਤਸ਼ਾਹ ਹੈ। ਇਸ ਵਾਰ 13229 ਸਰਪੰਚ ਦੇ ਅਹੁਦਿਆਂ ਲਈ 52825 ਲੋਕਾਂ ਨੇ ਨਾਮਜ਼ਦਗੀ ਭਰੀ ਹੈ। ਜਦੋਂ ਕਿ 2018 ਵਿੱਚ ਇਸ ਅਹੁਦੇ ਲਈ 49261 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ। ਇਸੇ ਤਰ੍ਹਾਂ ਪੰਚ ਦੇ ਅਹੁਦੇ ਲਈ 166338 ਵਿਅਕਤੀਆਂ ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ। 2018 ਵਿੱਚ ਇਹ ਗਿਣਤੀ 165453 ਸੀ।
ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਪੰਚ ਲਈ ਸਭ ਤੋਂ ਵੱਧ 5317 ਅਤੇ ਪੰਚਾਂ ਲਈ 17484 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਰਾਜ ਵਿੱਚ ਇੱਕ ਗ੍ਰਾਮ ਪੰਚਾਇਤ ਵਿੱਚ 5 ਤੋਂ 13 ਪੰਚ ਹੁੰਦੇ ਹਨ। ਇੱਕ ਸਰਪੰਚ ਹੁੰਦਾ ਹੈ। ਵਾਰਡ ਤੋਂ ਵੱਖ-ਵੱਖ ਉਮੀਦਵਾਰ ਖੜ੍ਹੇ ਹੋਣਗੇ। ਇਸ ਵੇਲੇ 13937 ਗ੍ਰਾਮ ਪੰਚਾਇਤਾਂ ਹਨ। ਇੱਥੇ 19110 ਪੋਲਿੰਗ ਬੂਥ ਹਨ ਅਤੇ 1,33,97,932 ਵੋਟਰ ਹਨ। ਇਸ ਵਾਰ ਪੰਚਾਇਤੀ ਚੋਣਾਂ ਪਾਰਟੀ ਚੋਣ ਨਿਸ਼ਾਨ ’ਤੇ ਨਹੀਂ ਹੋ ਰਹੀਆਂ।
ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਸ਼ੇਸ਼ ਚਿੰਨ੍ਹ ਜਾਰੀ ਕੀਤੇ ਗਏ ਹਨ। ਸਰਪੰਚ ਅਤੇ ਪੰਚ ਲਈ ਵੱਖ-ਵੱਖ ਚੋਣ ਨਿਸ਼ਾਨ ਦਿੱਤੇ ਗਏ ਹਨ। ਜ਼ਿਲ੍ਹਾ ਪ੍ਰੀਸ਼ਦ ਲਈ 32 ਮੁਫ਼ਤ ਚੋਣ ਨਿਸ਼ਾਨ, ਬਲਾਕ ਸਮਿਤੀ ਲਈ 32 ਵੱਖ-ਵੱਖ ਨਿਸ਼ਾਨ ਹਨ। ਪੰਚਾਂ ਲਈ 70 ਚੋਣ ਨਿਸ਼ਾਨ ਹਨ ਅਤੇ ਸਰਪੰਚਾਂ ਲਈ ਵੀ ਵੱਖਰੇ ਨਿਸ਼ਾਨ ਰੱਖੇ ਗਏ ਹਨ।