Bunty Romana Judicial Custody News: ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ
Advertisement
Article Detail0/zeephh/zeephh1932167

Bunty Romana Judicial Custody News: ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ

Parambans Bunty Romana Arrest News:  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਦੇਰ ਰਾਤ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਗਿਆ।

Bunty Romana Judicial Custody News: ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ

Parambans Bunty Romana Arrest News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਦੇਰ ਰਾਤ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਬੰਟੀ ਰੋਮਾਣਾ ਨੂੰ 14 ਦਿਨ ਲਈ ਨਿਆਇਕ ਹਿਰਾਸਤ ਭੇਜਣ ਦੇ ਹੁਕਮ ਸੁਣਾਏ ਗਏ। ਇਸ ਤੋਂ ਬਾਅਦ ਪੁਲਿਸ ਨੇ ਅਕਾਲੀ ਆਗੂ ਨੂੰ ਰੋਪੜ ਦੇ ਜੇਲ੍ਹ ਵਿੱਚ ਸ਼ਿਫਟ ਕਰਨ ਦੀ ਪ੍ਰਕਿਰਿਆ ਆਰੰਭ ਦਿੱਤੀ।

ਕਾਬਿਲੇਗੌਰ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਚੰਡੀਗੜ੍ਹ ਸੈਕਟਰ-4  ਥਾਣੇ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਬੰਟੀ ਰੋਮਾਣਾ ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਰਹਿ ਚੁੱਕੇ ਹਨ।  ਸਾਈਬਰ ਪੁਲਿਸ ਮੋਹਾਲੀ ਵੱਲੋਂ ਇੱਕ ਵੀਡੀਓ ਨੂੰ ਲੈ ਕੇ ਬੰਟੀ ਰੋਮਾਣਾ ਖਿਲਾਫ਼ ਮਾਮਲਾ ਦਰਜ ਕਰਨ ਦੀ ਚਰਚਾ ਚੱਲ ਰਹੀ ਸੀ। ਪਰਮਬੰਸ ਸਿੰਘ ਬੰਟੀ ਰੋਮਾਣਾ ਵੱਲੋਂ ਇੱਕ ਵੀਡੀਓ ਸੋਸ਼ਲ ਮੀਡੀਆ ਉਤੇ ਸ਼ੇਅਰ ਕਰਨ ਦੇ ਮਾਮਲੇ ਵਿੱਚ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਰੋਮਾਣਾ ਨੂੰ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਦੂਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਗ੍ਰਿਫਤਾਰੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਸੀ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਸੀ ਕਿ ਮੁੱਖ ਮੰਤਰੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਛੇੜੀ ਗਈ ਸਿਆਸੀ ਬਦਲਾਖੋਰੀ ਦੀ ਸਖ਼ਤ ਨਿਖੇਧੀ ਕੀਤੀ ਜਾਂਦੀ ਹੈ।
ਪਾਰਟੀ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਨੂੰ ਕਥਿਤ ਦੋਸ਼ਾਂ ਤਹਿਤ ਗ੍ਰਿਫਤਾਰ ਕਰਕੇ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਅਤੇ ਪੰਜਾਬੀਆਂ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਤੇ ਆਪਣੀਆਂ ਨਾਕਾਮੀਆਂ ਨੂੰ ਛੁਪਾਉਣਾ ਚਾਹੁੰਦੀ ਹੈ। ਅਕਾਲੀ ਦਲ ਅਜਿਹੀ ਕਾਰਵਾਈ ਤੋਂ ਡਰੇਗਾ ਨਹੀਂ। ਪਾਰਟੀ ਪਰਮਬੰਸ ਸਿੰਘ ਰੋਮਾਣਾ ਦੇ ਨਾਲ ਖੜ੍ਹੀ ਹੈ।

ਇਹ ਵੀ ਪੜ੍ਹੋ : Guru Gobind Singh Medical College Fire: ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ 'ਚ ਲੱਗੀ ਅੱਗ; ਮਰੀਜ਼ ਆਏ ਬਾਹਰ

ਕਾਬਿਲੇਗੌਰ ਹੈ ਕਿ ਬੰਟੀ ਰੋਮਾਣਾ ਵੱਲੋਂ ਸ਼ੇਅਰ ਕੀਤੀ ਵੀਡੀਓ ਵਿੱਚ ਮਸ਼ਹੂਰ ਪੰਜਾਬੀ ਗਾਇਕ ਕੰਵਰ ਗਰੇਵਾਲ ਦੀ ਫੈਬਰੀਕੇਟਿਡ ਆਵਾਜ਼ ਸੀ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ 'ਤੇ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਪੰਜਾਬੀ ਗਾਇਕ ਕੰਵਰ ਗਰੇਵਾਲ ਨੇ ਸਪੱਸ਼ਟੀਕਰਨ ਦਿੱਤਾ ਸੀ ਕਿ ਉਨ੍ਹਾਂ ਨੇ ਅਜਿਹਾ ਕੋਈ ਗੀਤ ਨਹੀਂ ਗਾਇਆ ਤੇ ਉਨ੍ਹਾਂ ਦੇ ਗੀਤ ਨਾਲ ਛੇੜਛਾੜ ਕੀਤੀ ਗਈ ਹੈ। ਪੁਲਿਸ ਨੇ ਬੰਟੀ ਰੋਮਾਣਾ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ : Punjab News: ਪੀਸੀਐਸ ਅਧਿਕਾਰੀ ਵਿਕਰਮਜੀਤ ਸ਼ੇਰਗਿੱਲ ਮੁਸ਼ਕਲਾਂ 'ਚ ਘਿਰੇ; ਗ੍ਰਿਫਤਾਰੀ ਵਾਰੰਟ ਜਾਰੀ

Trending news