ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦਾ 27 ਅਪ੍ਰੈਲ ਨੂੰ ਅੰਤਿਮ ਸਸਕਾਰ ਕੀਤਾ ਗਿਆ ਸੀ ਜਦਕਿ ਉਨ੍ਹਾਂ ਦੀ ਮੌਤ 25 ਅਪ੍ਰੈਲ ਨੂੰ ਹੋਈ ਸੀ।
Trending Photos
Parkash Singh Badal Antim Ardas News Today in Punjabi: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ 'ਬਾਬਾ ਬੋਹੜ' ਵਜੋਂ ਜਾਣੇ ਜਾਂਦੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਯਾਨੀ ਵੀਰਵਾਰ ਨੂੰ ਅੰਤਿਮ ਅਰਦਾਸ ਹੈ ਜਿੱਥੇ ਨਾਮੀ ਦਿੱਗਜ ਆਗੂ ਸ਼ਮੂਲੀਅਤ ਕਰ ਰਹੀਆਂ ਹਨ।
ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ 2023 ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ ਤੇ ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਹੈ ਤੇ ਇਹ ਵੀ ਖ਼ਬਰਾਂ ਆ ਰਹੀਆਂ ਹਨ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਬਾਦਲ ਪਿੰਡ ਪਹੁੰਚ ਕੇ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਕਰਨਗੇ।
ਉਨ੍ਹਾਂ ਦੀ ਅੰਤਿਮ ਅਰਦਾਸ ਲਈ ਪਿੰਡ ਬਾਦਲ ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਪੰਡਾਲ ਲਾਇਆ ਗਿਆ ਹੈ ਜਿੱਥੇ ਨਾਮੀ ਦਿੱਗਜ ਆਗੂ ਪਹੁੰਚ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ, ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੀ ਇੱਥੇ ਪਹੁੰਚ ਸਕਦੇ ਹਨ।
ਦੱਸਣਯੋਗ ਹੈ ਕਿ 75 ਸਾਲਾਂ ਦੇ ਸਿਆਸੀ ਸਫ਼ਰ ਵਿੱਚ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।
ਇਸੇ ਤਰ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ 'ਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਿੰਡ ਬਾਦਲ ਪਹੁੰਚ ਸਕਦੇ ਹਨ ਤੇ ਇਸ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਰਕਿੰਗ ਲਈ 60 ਏਕੜ ਜ਼ਮੀਨ ਹੀ ਚੁਣੀ ਗਈ ਹੈ।
ਇਹ ਵੀ ਪੜ੍ਹੋ: Parkash Singh Badal News: ਸ੍ਰੀ ਕੀਰਤਪੁਰ ਸਾਹਿਬ ਵਿਖੇ ਪ੍ਰਕਾਸ਼ ਸਿੰਘ ਬਾਦਲ ਦੇ ਫੁੱਲ ਕੀਤੇ ਜਲ ਪ੍ਰਵਾਹ
ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦਾ 27 ਅਪ੍ਰੈਲ ਨੂੰ ਅੰਤਿਮ ਸਸਕਾਰ ਕੀਤਾ ਗਿਆ ਸੀ ਜਦਕਿ ਉਨ੍ਹਾਂ ਦੀ ਮੌਤ 25 ਅਪ੍ਰੈਲ ਨੂੰ ਹੋਈ ਸੀ। ਉਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚੇ ਸਨ ਅਤੇ 'ਬਾਬਾ ਬੋਹੜ' ਨੂੰ ਸ਼ਰਧਾਂਜਲੀ ਭੇਂਟ ਕੀਤੀ ਸੀ।
ਬੀਤੇ ਦਿਨੀਂ ਉਨ੍ਹਾਂ ਦੀਆਂ ਅਸਥੀਆਂ ਸੀ ਕੀਰਤਪੁਰ ਸਾਹਿਬ ਵਿਖੇ ਵਿਸਰਜਿਤ ਕੀਤੀਆਂ ਗਈਆਂ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਵਿੱਚ ਕੀਰਤਪੁਰ ਵਿੱਚ ਬੂਟਾ ਵੀ ਲਾਇਆ ਸੀ।
Parkash Singh Badal Antim Ardas News Today in Punjabi:
ਇਹ ਵੀ ਪੜ੍ਹੋ: Balwant Singh Rajoana News: ਵੱਡੀ ਖ਼ਬਰ! ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਮਿਲੀ ਕੋਈ ਰਾਹਤ