ਸ਼੍ਰੋਮਣੀ ਅਕਾਲੀ ਦਲ ਦੇ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਆਈਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
Trending Photos
Parkash Singh Badal Health Update: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਹਾਲ ਹੀ ਵਿੱਚ ਮੁਹਾਲੀ ਦੇ ਫੋਰਟਿਸ ਹਸਪਤਾਲ (Fortis Hospital) ਦੇ ਆਈਸੀਯੂ ਵਿੱਚ ਭਾਰਤੀ ਕਰਵਾਇਆ ਗਿਆ ਹੈ।
ਅਜਿਹੇ 'ਚ ਪ੍ਰਕਾਸ਼ ਸਿੰਘ ਬਾਦਲ ਸੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ (Fortis Hospital) ਵੱਲੋਂ ਦੱਸਿਆ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਨੂੰ ਆਈਸੀਯੂ ਵਿੱਚ ਸਖ਼ਤ ਨਿਗਰਾਨੀ ਹੇਠ ਰੱਖਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਆਈਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ।
ਰਾਜਨਾਥ ਸਿੰਘ, ਜਿਨ੍ਹਾਂ ਨੂੰ ਖੁਦ 20 ਅਪ੍ਰੈਲ ਨੂੰ ਕੋਰੋਨਾ ਹੋ ਗਿਆ ਸੀ, ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨਾਲ ਵੀ ਗੱਲਬਾਤ ਕੀਤੀ ਹੈ।
ਰੱਖਿਆ ਮੰਤਰੀ ਨੇ ਟਵੀਟ ਕੀਤਾ, "ਸ਼੍ਰੀ ਸੁਖਬੀਰ ਬਾਦਲ ਨਾਲ ਗੱਲ ਕੀਤੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ, ਜੋ ਕਿ ਹਸਪਤਾਲ ਵਿੱਚ ਦਾਖਲ ਹਨ, ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।"
ਇਹ ਵੀ ਪੜ੍ਹੋ: Kotkapura Firing Case: ਸੁਖਬੀਰ ਬਾਦਲ ਤੇ ਸੁਮੇਧ ਸੈਣੀ ਖਿਲਾਫ਼ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਹੋਇਆ ਪੇਸ਼
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸੁਖਬੀਰ ਬਾਦਲ ਤੋਂ ਉਨ੍ਹਾਂ ਦੇ ਪਿਤਾ ਦੀ ਸਿਹਤ ਬਾਰੇ ਜਾਣਕਾਰੀ ਲਈ ਸੀ। ਸ਼ਾਹ ਨੇ ਸ਼ੁੱਕਰਵਾਰ ਨੂੰ ਟਵੀਟ ਕੀਤਾ, "ਇਹ ਜਾਣ ਕੇ ਚਿੰਤਤ ਹਾਂ ਕਿ ਦਿੱਗਜ ਨੇਤਾ ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਜੀ ਬੀਮਾਰ ਹਨ ਅਤੇ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਬਾਰੇ ਸ਼੍ਰੀ ਸੁਖਬੀਰ ਸਿੰਘ ਬਾਦਲ ਜੀ ਨਾਲ ਟੈਲੀਫੋਨ 'ਤੇ ਗੱਲਬਾਤ ਹੋਈ ਹੈ। ਮੈਂ ਪ੍ਰਮਾਤਮਾ ਅੱਗੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ।"
ਇਹ ਵੀ ਪੜ੍ਹੋ: Amritpal Singh Arrest Updates: ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੱਡੀ ਖ਼ਬਰ! MHA ਨੇ ਮੰਗੀ ਰਿਪੋਰਟ