Partap Bajwa News: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਪੱਖਪਾਤੀ ਪ੍ਰਸਾਰਣ ਬਾਰੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਸ਼ਲਾਘਾ ਕੀਤੀ।
Trending Photos
Partap Bajwa News: ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਪੱਖਪਾਤੀ ਪ੍ਰਸਾਰਣ ਬਾਰੇ ਦਿੱਤੇ ਨਿਰਦੇਸ਼ਾਂ ਦੀ ਸ਼ਲਾਘਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਪਾਰਟੀਆਂ ਦੀ ਆਵਾਜ਼ ਦਾ ਗਲਾ ਘੁੱਟਣ ਦਾ ਦੋਸ਼ ਲਾਇਆ ਹੈ।
ਬਾਜਵਾ ਨੇ ਕਿਹਾ ਕਿ ਵਿਧਾਨ ਸਭਾ ਦੇ ਸਿੱਧੇ ਪ੍ਰਸਾਰਣ ਦੌਰਾਨ ਜਦੋਂ ਵਿਰੋਧੀ ਧਿਰ ਦੇ ਵਿਧਾਇਕ ਬੋਲਦੇ ਸਨ ਤਾਂ ਕੈਮਰਾ ਅਨਫੋਕਸ ਹੋ ਜਾਂਦੇ ਸਨ ਅਤੇ ਉਨ੍ਹਾਂ ਦੇ ਭਾਸ਼ਣ ਦਾ ਪੂਰਾ ਹਿੱਸਾ ਨਹੀਂ ਦਿਖਾਇਆ ਗਿਆ। ਇਸ ਦੇ ਉਲਟ, ਜਦੋਂ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਬੋਲਦੇ ਸਨ ਤਾਂ ਪ੍ਰਸਾਰਣ ਬਹੁਤ ਸਪੱਸ਼ਟ ਹੁੰਦਾ ਸੀ।
ਉਨ੍ਹਾਂ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ ਦੇ ਪੱਖਪਾਤੀ ਰੁਖ਼ ਨੂੰ ਦੇਖਦੇ ਹੋਏ ਮੈਂ ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਉਠਾਇਆ ਸੀ। ਇਸ ਦੌਰਾਨ ਚੀਫ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਅਨਿਲ ਸ਼ੇਤਰਪਾਲ ਨੇ ਕਿਹਾ ਕਿ ਇਸ ਮੁੱਦੇ 'ਤੇ ਫੈਸਲਾ ਸਦਨ ਦੇ ਸਪੀਕਰ ਨੂੰ ਕਰਨਾ ਹੈ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੂੰ ਹੁਣ ਉਮੀਦ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹਾਈ ਕੋਰਟ ਦੇ ਨਿਰਦੇਸ਼ਾਂ ਨੂੰ ਗੰਭੀਰਤਾ ਨਾਲ ਲੈਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨਾਂ ਦੌਰਾਨ ਵਿਰੋਧੀ ਵਿਧਾਇਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵਿਧਾਨ ਸਭਾ ਸੈਸ਼ਨਾਂ ਦੀ ਸਪੱਸ਼ਟ ਤਸਵੀਰ ਹਾਸਲ ਕਰਨ ਦਾ ਪੂਰਾ ਅਧਿਕਾਰ ਹੈ। ਬਾਜਵਾ ਨੇ ਕਿਹਾ ਕਿ ਲੋਕਾਂ ਨੂੰ ਇਹ ਜਾਣਨ ਦਾ ਅਧਿਕਾਰ ਹੈ ਕਿ ਵਿਰੋਧੀ ਧਿਰ ਦੇ ਵਿਧਾਇਕ 'ਆਪ' ਸਰਕਾਰ ਦੀਆਂ ਗਲਤ ਅਤੇ ਲੋਕ ਵਿਰੋਧੀ ਨੀਤੀਆਂ ਅਤੇ ਝੂਠ ਦਾ ਪਰਦਾਫਾਸ਼ ਕਿਵੇਂ ਕਰਦੇ ਹਨ।
ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਆਪਣੇ ਢਾਈ ਸਾਲਾਂ ਦੇ ਸ਼ਾਸਨ ਦੌਰਾਨ ਆਮ ਆਦਮੀ ਪਾਰਟੀ ਸਰਕਾਰ ਕੰਮ ਕਰਨ 'ਚ ਬੁਰੀ ਤਰ੍ਹਾਂ ਅਸਫਲ ਰਹੀ ਹੈ, ਇਸ ਲਈ ਉਹ ਸਵੈ-ਪ੍ਰਚਾਰ 'ਚ ਰੁੱਝੀ ਹੋਈ ਹੈ। ਜਦੋਂ ਵੀ ਵਿਰੋਧੀ ਪਾਰਟੀਆਂ 'ਆਪ' ਨੂੰ ਸ਼ੀਸ਼ਾ ਦਿਖਾਉਂਦੀਆਂ ਹਨ ਤਾਂ ਉਹ ਗੁੱਸੇ ਹੋ ਜਾਂਦੀ ਹੈ ਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀ ਹੈ।
ਇਹ ਵੀ ਪੜ੍ਹੋ : NHAI Punjab Projects: ਨਿਤਿਨ ਗਡਕਰੀ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ! NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ 'ਤੇ ਸਵਾਲ