ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਹੁਣ ਤੱਕ ਦੇ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਹਨ, ਜੋ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕੰਟਰੋਲ ਕਰਨ ’ਚ ਨਾਕਾਮ ਰਹੇ ਹਨ।
Trending Photos
ਚੰਡੀਗੜ੍ਹ: ਸੂਬੇ ’ਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਲੈਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Partap Sing Bajwa) ਨੇ CM ਭਗਵੰਤ ਮਾਨ ’ਤੇ ਤਿੱਖਾ ਸ਼ਬਦੀ ਹਮਲਾ ਬੋਲਿਆ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਹੁਣ ਤੱਕ ਦੇ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਹਨ, ਜੋ ਸੂਬੇ ’ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ (Law and Order) ਨੂੰ ਕੰਟਰੋਲ ਕਰਨ ’ਚ ਬੁਰੀ ਤਰ੍ਹਾਂ ਨਾਕਾਮ ਰਹੇ ਹਨ।
ਬਾਜਵਾ ਨੇ ਕਿਹਾ ਕਿ ਭਗਵੰਤ ਮਾਨ (Bhagwant Mann) ਨੂੰ 'ਆਪ' ਵਲੋਂ ਚੋਣ-ਪ੍ਰਚਾਰ ਦਾ ਮੁੱਖ ਚਿਹਰਾ (Star Campaigner) ਬਣਾ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਪਾਰਟੀ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਪੰਜਾਬ ਵਾਸੀਆਂ ਨੂੰ ਰੱਬ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਗਿਆ ਹੈ।
ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਸੂਬੇ ਵਿੱਚ ਬੰਦੂਕਧਾਰੀ ਅਪਰਾਧਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸ਼ਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਸੁਧੀਰ ਸੂਰੀ (Sudhir Suri) ਦੀ ਬੀਤੇ ਕੱਲ੍ਹ ਅੰਮ੍ਰਿਤਸਰ ’ਚ ਗੋਪਾਲ ਮੰਦਰ ਦੇ ਬਾਹਰ ਪ੍ਰਦਰਸ਼ਨ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
While Punjab CM Bhagwant is busy campaigning in other states for AAP. The lawlessness in Punjab is at its peak. Day light murder of Shiv Sena leader in Amritsar shows no one is safe in Punjab at the moment. Gangsters and criminals are having a free run in the state.
— Partap Singh Bajwa (@Partap_Sbajwa) November 4, 2022
ਮਾਰਚ ’ਚ ਕੱਬਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਕਤਲ
ਬਾਜਵਾ ਨੇ ਵਾਰਦਾਤਾਂ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ 14 ਮਾਰਚ ਨੂੰ ਜਲੰਧਰ ਨੇੜੇ ਇੱਕ ਪਿੰਡ 'ਚ ਹੋਏ ਕਬੱਡੀ ਟੂਰਨਾਮੈਂਟ ਦੌਰਾਨ ਬਰਤਾਨੀਆ 'ਚ ਮੁੜ-ਵੱਸਣ ਵਾਲੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਅਪ੍ਰੈਲ ’ਚ ਕੱਬਡੀ ਖਿਡਾਰੀ ਧਰਮਿੰਦਰ ਅਤੇ ਮਈ ’ਚ ਮੂਸੇਵਾਲਾ ਦਾ ਕਤਲ
ਉਸ ਘਟਨਾ ਤੋਂ ਬਾਅਦ 6 ਅਪ੍ਰੈਲ ਨੂੰ ਦੌਣ ਕਲਾਂ ਕੱਬਡੀ ਕਲੱਬ ਦੇ ਪ੍ਰਧਾਨ ਧਰਮਿੰਦਰ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ’ਤੇ ਪ੍ਰਸਿੱਧੀ ਪ੍ਰਾਪਤ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਨੂੰ ਕੌਣ ਭੁੱਲ ਸਕਦਾ ਹੈ? ਆਪ ਸਰਕਾਰ ਦੇ ਇਨਸਾਫ਼ ਦਿਵਾਉਣ ਦੇ ਮਾਮਲੇ ’ਚ ਢਿੱਲੇ ਰਵੱਈਏ ਤੋਂ ਨਿਰਾਸ਼ ਹੋ ਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਨੂੰ 1 ਮਹੀਨੇ ਦੇ ਅੰਦਰ ਇਨਸਾਫ਼ ਨਾ ਮਿਲਿਆ ਤਾਂ ਉਹ ਦੇਸ਼ ਛੱਡ ਕੇ ਚਲੇ ਜਾਣਗੇ।"
ਅੰਮ੍ਰਿਤਸਰ ’ਚ ਦਿਨ ਦਿਹਾੜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ
ਹੁਣ ਬੀਤੇ ਕੱਲ੍ਹ ਅੰਮ੍ਰਿਤਸਰ ’ਚ ਦਿਨ ਦਿਹਾੜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਕੋਈ ਕਿਵੇਂ ਕਲਪਨਾ ਕਰ ਸਕਦਾ ਹੈ ਕਿ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬਿਹਤਰ ਹੈ? ਬਾਜਵਾ ਨੇ ਕਿਹਾ ਇਕ ਇੱਕ ਅਖ਼ਬਾਰ ਨੇ ਸੁਰਖੀਆਂ ’ਚ ਛਾਪਿਆ ਹੈ ਕਿ ਸਿਰਫ਼ ਡੇਢ ਮਹੀਨੇ ਅੰਦਰ ਸ਼ਹਿਰ ’ਚ 12 ਕਤਲ ਦੇ ਮਾਮਲੇ ਸਾਹਮਣੇ ਆਏ ਹਨ ਅਤੇ ਇਨ੍ਹਾਂ ਗੋਲੀਬਾਰੀ ਦੀਆਂ ਘਟਨਾਵਾਂ ’ਚ 6 ਬੰਦੇ ਮਾਰੇ ਗਏ ਹਨ।