ਅੰਮ੍ਰਿਤਸਰ ਹਵਾਈ ਅੱਡੇ 'ਤੇ ਹੋਇਆ ਭਾਰੀ ਹੰਗਾਮਾ: 2 ਦਿਨ ਤੋਂ ਫਲਾਈਟ ਦਾ ਇੰਤਜ਼ਾਰ ਕਰ ਰਹੇ ਯਾਤਰੀ !
Advertisement
Article Detail0/zeephh/zeephh1516489

ਅੰਮ੍ਰਿਤਸਰ ਹਵਾਈ ਅੱਡੇ 'ਤੇ ਹੋਇਆ ਭਾਰੀ ਹੰਗਾਮਾ: 2 ਦਿਨ ਤੋਂ ਫਲਾਈਟ ਦਾ ਇੰਤਜ਼ਾਰ ਕਰ ਰਹੇ ਯਾਤਰੀ !

Amritsar Airport news: ਦੇਰ ਰਾਤ ਅੰਮ੍ਰਿਤਸਰ ਹਵਾਈ ਅੱਡੇ 'ਤੇ ਭਾਰੀ ਹੰਗਾਮਾ ਹੋਇਆ। ਅਮਰੀਕਾ ਜਾਣ ਵਾਲੇ ਯਾਤਰੀ 24 ਘੰਟੇ ਏਅਰਪੋਰਟ 'ਤੇ ਫਸੇ ਰਹੇ ਜਿਸ ਤੋਂ ਉਹ ਬੇਹੱਦ ਪਰੇਸ਼ਾਨ ਹੋ ਗਏ। 

 

ਅੰਮ੍ਰਿਤਸਰ ਹਵਾਈ ਅੱਡੇ 'ਤੇ ਹੋਇਆ ਭਾਰੀ ਹੰਗਾਮਾ: 2 ਦਿਨ ਤੋਂ ਫਲਾਈਟ ਦਾ ਇੰਤਜ਼ਾਰ ਕਰ ਰਹੇ ਯਾਤਰੀ !

Amritsar Airport news: ਪੰਜਾਬ ਦੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਆਏ ਦਿਨ ਫਲਾਈਟ ਦੀ ਦੇਰੀ ਨੂੰ ਲੈ ਕੇ ਖ਼ਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅੱਜ ਮੁੜ ਅਜਿਹਾ ਹੀ ਮਾਮਲਾ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਾਹਮਣੇ ਆਇਆ ਹੈ ਜਿਥੇ ਅਮਰੀਕਾ ਜਾਣ ਵਾਲੇ ਯਾਤਰੀ ਪਿਛਲੇ 24 ਘੰਟਿਆਂ ਤੋਂ ਹਵਾਈ ਅੱਡੇ 'ਤੇ ਫਸੇ ਹੋਏ ਹਨ ਪਰ ਨਾ ਤਾਂ ਉਨ੍ਹਾਂ ਨੂੰ ਬਾਹਰ ਜਾਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ (America Flight delay)ਉਨ੍ਹਾਂ ਨੂੰ ਉਡਾਣ ਦੀ ਸਹੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਦੱਸ ਦੇਈਏ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਜਾਣ ਵਾਲੇ ਯਾਤਰੀਆਂ ਨੂੰ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ 'ਤੇ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਉਡਾਣ ਦੀ ਉਡੀਕ ਕੀਤੀ ਜਾ ਰਹੀ ਸੀ ਪਰ ਉਨ੍ਹਾਂ ਨੂੰ 2 ਦਿਨਾਂ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅੰਦਰ ਵੇਟਿੰਗ ਹਾਲ 'ਚ ਰੱਖਿਆ ਗਿਆ ਹੈ ਪਰ ਉੱਥੇ ਉਨ੍ਹਾਂ  ਦੀ ਫਲਾਈਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੂੰ ਪਤਾ ਨਹੀ ਹੈ ਕਿ ਉਨ੍ਹਾਂ ਦੀ ਫਲਾਈਟ ਕਦੋਂ ਆਵੇਗੀ ਅਤੇ ਉਨ੍ਹਾਂ ਨੂੰ ਅਮਰੀਕਾ  ਜਾਣ ਵਾਲੀ ਫਲਾਈਟ 'ਤੇ ਬਿਠਾਇਆ ਜਾਵੇਗਾ। ਉੱਥੇ ਮੌਜੂਦ  ਯਾਤਰੀਆਂ ਨੇ ਆਪਣੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: Kanjhawala Case: ਦਿੱਲੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਪੁਲਿਸ ਨੇ ਛੇਵੇਂ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਇਸ ਦੌਰਾਨ ਕੁਝ ਵੀਡੀਓ ਸ਼ੇਅਰ ਕਰਦੇ ਹੋਏ ਯਾਤਰੀ ਨੇ ਦੱਸਿਆ ਕਿ 150 ਤੋਂ ਵੱਧ ਯਾਤਰੀਆਂ ਨੇ ਅਮਰੀਕਾ ਦੇ ਜਾਰਜੀਆ ਜਾਣ ਲਈ ਵਿਦੇਸ਼ੀ ਕੰਪਨੀ ਨਿਓਸ ਨਾਲ ਫਲਾਈਟ ਬੁੱਕ ਕਰਵਾਈ ਹੈ। 4 ਜਨਵਰੀ ਨੂੰ ਸ਼ਾਮ 7 ਵਜੇ ਸਾਰੇ ਯਾਤਰੀਆਂ ਦਾ ਚੈੱਕ-ਇਨ ਕੀਤਾ ਗਿਆ ਸੀ ਪਰ ਉਸ ਤੋਂ ਬਾਅਦ 5 ਜਨਵਰੀ ਦੀ ਰਾਤ ਤੱਕ ਫਲਾਈਟ ਬਾਰੇ ਕੋਈ ਜਾਣਕਾਰੀ ਨਹੀਂ ਹੈ। ਗਰਾਊਂਡ ਸਟਾਫ 4 ਜਨਵਰੀ ਤੋਂ ਇਹ ਬਹਾਨਾ ਬਣਾ ਰਿਹਾ ਹੈ ਕਿ ਫਲਾਈਟ (America Flight delay)1 ਘੰਟੇ ਵਿੱਚ ਆ ਰਹੀ ਹੈ।

ਦੂਜੇ ਪਾਸੇ ਸਟਾਫ ਨੇ ਦੱਸਿਆ ਕਿ ਯਾਤਰੀਆਂ ਨੂੰ ਰਾਤ ਸਮੇਂ ਹੋਟਲ ਬੁੱਕ ਕਰਵਾਉਣ ਬਾਰੇ ਪੁੱਛਿਆ ਗਿਆ ਸੀ ਪਰ ਯਾਤਰੀ ਨੇ ਇਹ ਸਹੂਲਤ ਲੈਣ ਤੋਂ ਇਨਕਾਰ ਕਰ ਦਿੱਤਾ। ਦੂਜੇ ਪਾਸੇ ਯਾਤਰੀਆਂ ਨੇ ਸਟਾਫ ਦੇ ਇਸ ਬਿਆਨ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ।

Trending news