ਪਟਿਆਲਾ ਸ਼ਹਿਰ ਦੇ ਵਿਕਾਸ ’ਚ ਇੱਕ ਰੁਪਇਆ ਨਹੀਂ ਖ਼ਰਚਿਆ, ਆਪਣੇ ਮਹਿਲ ਜ਼ਰੂਰ ਸ਼ਿੰਗਾਰ ਲਏ: CM ਮਾਨ
Advertisement

ਪਟਿਆਲਾ ਸ਼ਹਿਰ ਦੇ ਵਿਕਾਸ ’ਚ ਇੱਕ ਰੁਪਇਆ ਨਹੀਂ ਖ਼ਰਚਿਆ, ਆਪਣੇ ਮਹਿਲ ਜ਼ਰੂਰ ਸ਼ਿੰਗਾਰ ਲਏ: CM ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪਟਿਆਲਾ ਨੂੰ ਬਾਗਾਂ ਦੇ ਸ਼ਹਿਰ ਵਜੋਂ ਜਾਣਿਆ ਜਾਂਦਾ ਹੈ ਪਰ ਸੱਤਾਧਾਰੀਆਂ ਦੇ ਉਦਾਸੀਨ ਰਵੱਈਏ ਕਾਰਨ ਪਿਛਲੇ ਕੁਝ ਸਾਲਾਂ ਦੌਰਾਨ ਸ਼ਹਿਰ ਨੇ ਆਪਣੀ ਅਸਲ ਹੌਂਦ ਗੁਆ ਦਿੱਤੀ ਹੈ।

ਪਟਿਆਲਾ ਸ਼ਹਿਰ ਦੇ ਵਿਕਾਸ ’ਚ ਇੱਕ ਰੁਪਇਆ ਨਹੀਂ ਖ਼ਰਚਿਆ, ਆਪਣੇ ਮਹਿਲ ਜ਼ਰੂਰ ਸ਼ਿੰਗਾਰ ਲਏ: CM ਮਾਨ

CM Mann in Patiala: ਮੁੱਖ ਮੰਤਰੀ ਭਗਵੰਤ ਮਾਨ ਅੱਜ ਰਿਆਸਤੀ ਸ਼ਹਿਰ ਪਟਿਆਲਾ ਪੁੱਜੇ, ਇਸ ਮੌਕੇ ਉਨ੍ਹਾਂ ਸ਼ਹਿਰ ਦੇ ਵਿਕਾਸ ਲਈ 167 ਕਰੋੜ ਦੇ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਮਗਰੋਂ ਪੱਤਰਕਾਰਾਂ ਦੇ ਰੂਬਰੂ ਹੋਏ। 

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਟਿਆਲਾ ਰਾਜਿਆਂ ਦਾ ਸ਼ਹਿਰ ਹੈ ਪਰ ਇਥੋਂ ਦੇ ਸ਼ਾਸਕਾਂ ਨੇ ਸ਼ਹਿਰ ਦੀ ਹਾਲਤ ਸੁਧਾਰਣ ਦੀ ਬਜਾਏ ਆਪਣੇ ਮਹਿਲਾਂ ਨੂੰ ਸ਼ਿੰਗਾਰਨ ਵੱਲ ਜ਼ਿਆਦਾ ਧਿਆਨ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਸੱਤਾ ਦੇ ‘ਮਹਾਰਾਜਿਆਂ’ ਨੇ ਸ਼ਹਿਰ ਨਾਲੋਂ ਆਪਣੇ ਵਿਕਾਸ ਵੱਲ ਵੱਧ ਧਿਆਨ ਦਿੱਤਾ। 

ਉਨ੍ਹਾਂ ਕਿਹਾ ਕਿ ਭਾਵੇਂ ਪਟਿਆਲਾ ਨੂੰ ਬਾਗਾਂ ਦੇ ਸ਼ਹਿਰ ਵਜੋਂ ਜਾਣਿਆ ਜਾਂਦਾ ਹੈ ਪਰ ਸੱਤਾਧਾਰੀਆਂ ਦੇ ਉਦਾਸੀਨ ਰਵੱਈਏ ਕਾਰਨ ਪਿਛਲੇ ਕੁਝ ਸਾਲਾਂ ਦੌਰਾਨ ਸ਼ਹਿਰ ਨੇ ਆਪਣੀ ਅਸਲ ਹੌਂਦ ਗੁਆ ਦਿੱਤੀ ਹੈ। ਭਗਵੰਤ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਪਟਿਆਲਾ ਨਾਲ ਸਬੰਧਤ ਰਹੇ ਪੰਜਾਬ ਦੇ ਸ਼ਾਸਕਾਂ ਦਾ ਸ਼ਹਿਰ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਰਿਹਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ਼ਹਿਰ ’ਚ ਨਵੇਂ ਬੱਸ ਅੱਡੇ ਤੇ ਸੜਕਾਂ ਦਾ ਨਿਰਮਾਣ, ਡਰੇਨ ਦੇ ਚੈਨਲਾਈਜੇਸ਼ਨ ਤੇ ਸੁੰਦਰੀਕਰਨ ਦੇ ਪ੍ਰਾਜੈਕਟ, ਮੁਸਾਫਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਡਿਜੀਟਲ ਲਾਇਬ੍ਰੇਰੀ ਦੇ ਨਿਰਮਾਣ ਤੇ ਹੋਰ ਪ੍ਰਾਜੈਕਟ ਕਾਫ਼ੀ ਲੰਮੇ ਸਮੇਂ ਤੋਂ ਲਟਕ ਰਹੇ ਸਨ। ਭਗਵੰਤ ਮਾਨ ਨੇ ਕਿਹਾ ਕਿ ਪਟਿਆਲਾ ’ਚ ਬਣ ਰਹੇ ਅਤਿ-ਆਧੁਨਿਕ ਬੱਸ ਅੱਡੇ ਦਾ ਕੰਮ ਪਹਿਲੀ ਅਪਰੈਲ ਤੱਕ ਮੁਕੰਮਲ ਕੀਤਾ ਜਾਵੇਗਾ, ਬੱਸ ਅੱਡੇ ਦਾ ਨਿਰਮਾਣ ਭਵਿੱਖ ਦੀਆਂ ਲੋੜਾਂ ਨੂੰ ਧਿਆਨ ’ਚ ਰੱਖ ਕੇ ਕਰਵਾਇਆ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਬੱਸ ਅੱਡੇ ਦਾ ਕੰਮ 93 ਫ਼ੀਸਦ ਪੂਰਾ ਹੋ ਚੁੱਕਾ ਹੈ, ਇਸ ਆਧੁਨਿਕ ਬੱਸ ਅੱਡੇ ’ਚ ਯਾਤਰੀਆਂ ਨੂੰ ਲਿਫ਼ਟ ਅਤੇ ਰੈਂਪ ਵਰਗੀਆਂ ਸਹੂਲਤਾ ਮਿਲਣਗੀਆਂ। ਤਕਰੀਬਨ 1500 ਬੱਸਾਂ ਚੱਲਣਗੀਆਂ ਜਿਸ ਨਾਲ ਲੋਕਾਂ ਨੂੰ ਵੱਡੇ ਪੱਧਰ ’ਤੇ ਲਾਭ ਮਿਲੇਗਾ। ਮੌਜੂਦਾ ਬੱਸ ਅੱਡੇ ਨੂੰ ਸ਼ਹਿਰ ਦੀ ਸ਼ਟਲ ਬੱਸ ਸੇਵਾ ਲਈ ਵਰਤਿਆ ਜਾਵੇਗਾ, ਜਿਥੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਨੂੰ ਬੱਸ ਸੇਵਾ ਚਲਾਈ ਜਾਵੇਗੀ। 

 
ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ 342 ਕਰੋੜ ਰੁਪਏ ਦੇ ਪ੍ਰਾਜੈਕਟ ਦੇ ਨਾਲ ਨਾਲ ਸੜਕਾਂ ਦੇ ਨਿਰਮਾਣ ’ਚ 20 ਕਰੋੜ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਸਾਰੇ ਪ੍ਰਾਜੈਕਟ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤੇ ਜਾਣਗੇ। 

 

Trending news