Punjab News: ਪਟਨਾ ਦੇ ਮਾਲ ਅੰਦਰ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ 'ਤੇ ਵਿਵਾਦ!
Advertisement
Article Detail0/zeephh/zeephh1727913

Punjab News: ਪਟਨਾ ਦੇ ਮਾਲ ਅੰਦਰ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ 'ਤੇ ਵਿਵਾਦ!

Patna Mall Guru Gobind Singh Statue Controversy: ਉਹਨਾਂ ਨੇ ਕਿਹਾ ਕਿ ਸਿੱਖ ਪੰਥ ਨੂੰ ਕਮਜ਼ੋਰ ਕਰਨ ਲਈ ਇਹ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।

 

Punjab News: ਪਟਨਾ ਦੇ ਮਾਲ ਅੰਦਰ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ 'ਤੇ ਵਿਵਾਦ!

Patna Mall Guru Gobind Singh Statue Controversy:  ਪਟਨਾ ਦੇ ਇੱਕ ਸ਼ਾਪਿੰਗ ਮਾਲ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸਿੱਖ ਧਰਮ ਨਾਲ ਜੁੜੇ ਆਗੂਆਂ ਨੇ ਇਸ ’ਤੇ ਸਖ਼ਤ ਵਿਰੋਧ ਜਤਾਇਆ ਹੈ। ਸਿੱਖ ਧਾਰਮਿਕ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਧਰਮ ਵਿੱਚ ਮੂਰਤੀ ਪੂਜਾ ਦੀ ਮਨਾਹੀ ਹੈ ਤਾਂ ਫਿਰ ਗੁਰੂ ਸਾਹਿਬ ਦਾ ਬੁੱਤ ਕਿਸ ਹੈਸੀਅਤ ਵਿੱਚ ਮਾਲ ਵਿੱਚ ਸਥਾਪਿਤ ਕੀਤਾ ਗਿਆ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਾਲ ਮਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਸਿੱਖ ਆਗੂਆਂ ਨੇ ਦੋਸ਼ ਲਾਇਆ ਹੈ ਕਿ ਸਿੱਖ ਧਰਮ ਨਾਲ ਜੁੜੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸੋਚੀ ਸਮਝੀ ਸਾਜ਼ਿਸ਼ ਤਹਿਤ ਇਹ ਸਾਰਾ ਕੰਮ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਹੁਣ ਬਠਿੰਡਾ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਮੁੱਦੇ ਨੂੰ ਲੈ ਕੇ ਟਵੀਟ ਕੀਤਾ ਹੈ। ਉਹਨਾਂ ਨੇ ਕਿਹਾ ਕਿ ਸਿੱਖ ਪੰਥ ਨੂੰ ਕਮਜ਼ੋਰ ਕਰਨ ਲਈ ਇਹ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: Punjab News: ਹੁਸ਼ਿਆਰਪੁਰ ਦੇ ਖੇਤਾਂ 'ਚੋਂ ਮਿਲਿਆ ਬੰਬ! ਪੁਲਿਸ ਨੇ ਇਲਾਕੇ ਨੂੰ ਕੀਤਾ ਸੀਲ 

ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀ ਮਰਿਆਦਾ ਵਿਰੁੱਧ ਕੰਮ ਕਰਨ ਵਾਲਿਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਬੁੱਤ ਹਟਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਨੂੰ ਪ੍ਰਮਾਤਮਾ ਦੇ ਨਿਰਾਕਾਰ ਰੂਪ ਬਾਰੇ ਦੱਸਦੇ ਹਨ। ਇਸੇ ਕਰਕੇ ਸਿੱਖ ਪਰੰਪਰਾ ਵਿੱਚ ਮੂਰਤੀ ਪੂਜਾ ਦੀ ਮਨਾਹੀ ਹੈ।

ਪਟਨਾ ਦੇ ਮਾਲ ਵਿੱਚ ਗੁਰੂ ਸਾਹਿਬ ਦੀ ਮੂਰਤੀ ਲਗਾਉਣ ਦਾ ਜਿੱਥੇ ਹਰ ਪਾਸੇ ਵਿਰੋਧ ਹੋ ਰਿਹਾ ਸੀ ਹੁਣ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਉੱਥੋਂ ਹਟਾ ਦਿੱਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਮਾਲ ਪਟਨਾ ਵਿੱਚ ਅੰਬੂਜਾ ਨਾਮ ਦੀ ਅੰਦਾਨੀ ਦੀ ਕੰਪਨੀ ਨੇ ਬਣਾਏ ਹਨ। ਜਿਸ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਸਥਾਪਿਤ ਕੀਤਾ ਗਿਆ ਸੀ।

Trending news