Patwar Union Strike News: ਪਟਵਾਰ ਯੂਨੀਅਨ ESMA ਖ਼ਿਲਾਫ਼ ਹਾਈ ਕੋਰਟ ਦਾ ਕਰੇਗੀ ਰੁਖ਼
Advertisement
Article Detail0/zeephh/zeephh1849332

Patwar Union Strike News: ਪਟਵਾਰ ਯੂਨੀਅਨ ESMA ਖ਼ਿਲਾਫ਼ ਹਾਈ ਕੋਰਟ ਦਾ ਕਰੇਗੀ ਰੁਖ਼

Patwar Union Strike News: ਪੰਜਾਬ ਪਟਵਾਰ ਯੂਨੀਅਨ ਅਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਆ ਗਏ ਹਨ। ਪਟਵਾਰੀਆਂ ਨੇ ESMA ਖ਼ਿਲਾਫ਼ ਹਾਈ ਕੋਰਟ ਜਾਣ ਦਾ ਐਲਾਨ ਕੀਤਾ ਹੈ।

Patwar Union Strike News: ਪਟਵਾਰ ਯੂਨੀਅਨ ESMA ਖ਼ਿਲਾਫ਼ ਹਾਈ ਕੋਰਟ ਦਾ ਕਰੇਗੀ ਰੁਖ਼

Patwar Union Strike News: ਪਟਵਾਰ ਯੂਨੀਅਨ ਅਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਨਜ਼ਰ ਆ ਰਹੇ ਹਨ। ਪਟਵਾਰੀ ਹੜਤਾਲ ਉਤੇ ਅੜੇ ਹੋਏ ਹਨ ਜਦਕਿ ਪੰਜਾਬ ਸਰਕਾਰ ਵੱਲੋਂ ਕਾਰਵਾਈ ਦੀ ਚਿਤਾਵਨੀ ਦਿੱਤੀ ਜਾ ਚੁੱਕੀ ਹੈ। ਪਟਵਾਰੀਆਂ ਨੇ ESMA ਖਿਲਾਫ਼ ਹਾਈ ਕੋਰਟ ਜਾਣ ਦਾ ਐਲਾਨ ਕੀਤਾ ਹੈ। ਅੱਜ ਚੰਡੀਗੜ੍ਹ ਵਿੱਚ ਪਟਵਾਰ ਯੂਨੀਅਨ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਯੂਨੀਅਨ ਨੇ ਪੈਨ ਡਾਊਨ ਹੜਤਾਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਕਲਮ ਛੋੜ ਹੜਤਾਲ ਕਰਾਂਗਾ। ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਈਐਸਐਮਏ ਦਾ ਬਦਲਾਅ ਦੇਖਿਆ। ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਸਾਨੂੰ ਡਰਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ 3000 ਸਰਕਲਾਂ ਵਿੱਚ ਪੈਨ ਡਾਊਨ ਹੜਤਾਲ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਵਾਧੂ ਚਾਰਜ ਵਾਲਾ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅੰਦਰ ESMA ਲਗਾਉਣ ਤੋਂ ਬਾਅਦ ਰੈਵੀਨਿਊ ਪਟਵਾਰ ਯੂਨੀਅਨ ਵੱਲੋਂ ਸਰਕਾਰ ਨੂੰ ਜਵਾਬ ਦਿੰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਕਲਮ ਛੋੜ ਹੜਤਾਲ ਕਰਨਗੇ। ਉਨ੍ਹਾਂ ਕਿਹਾ ਕਿ ESMA ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਪਟਵਾਰੀਆਂ ਤੇ ਕਾਨੂੰਗੋ ਨੇ 3000 ਹਲਕਿਆਂ ਚ ਅੱਜ ਤੋਂ ਹੀ ਹੜਤਾਲ ਸ਼ੁਰੂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 3193 ਹਲਕਿਆਂ ਵਿੱਚ, ਜਿੱਥੇ ਪਟਵਾਰੀ ਭਰਤੀ ਨਹੀਂ ਕੀਤੇ ਗਏ, ਉਨ੍ਹਾਂ ਸਰਕਲਾਂ ਵਿੱਚ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ। ਸਰਕਾਰ ਜੇਕਰ ਇਨ੍ਹਾਂ ਸਰਕਲਾਂ 'ਚ ਨਵੇਂ ਪਟਵਾਰੀਆਂ ਦੀ ਭਰਤੀ ਕਰਦੀ ਹੈ ਤੇ ਉਹ ਇਸ ਫੈਸਲੇ ਦਾ ਸਵਾਗਤ ਕਰਨਗੇ। ਪਿਛਲੇ 1.5 ਸਾਲਾਂ ਤੋਂ ਉਹ ਮੰਗਾਂ ਦੇ ਹੱਲ ਦੀ ਉਡੀਕ ਕਰ ਰਹੇ ਹਨ। ਰੈਵੀਨਿਊ ਪਟਵਾਰ ਯੂਨੀਅਨ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ, ਮਨਰੇਗਾ ਮਜ਼ਦੂਰਾਂ ਤੋਂ ਵੀ ਘੱਟ ਉਨ੍ਹਾਂ ਨੂੰ ਤਨਖ਼ਾਹ ਮਿਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਸਿਰਫ਼ 167 ਰੁਪਏ ਦਿਹਾੜੀ ਮਿਲਦੀ ਹੈ।

ਕਾਬਿਲੇਗੌਰ ਹੈ ਕਿ ਬੀਤੇ ਦਿਨ ਮਾਲ ਅਫ਼ਸਰਾਂ ਵੱਲੋਂ ਆਪਣੇ ਭ੍ਰਿਸ਼ਟ ਸਾਥੀਆਂ ਦੀ ਪ੍ਰਸਤਾਵਿਤ ਹੜਤਾਲ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਸੀ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਸੀ ਕਿ ਮਾਲ ਅਫਸਰਾਂ ਦੀਆਂ ਮਨਮਾਨੀਆਂ ਕਾਰਨ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Punjab News: ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ 6 ਸਾਥੀ ਗ੍ਰਿਫਤਾਰ, 5 ਪਿਸਤੌਲ, 20 ਜਿੰਦਾ ਕਾਰਤੂਸ ਬਰਾਮਦ

 

Trending news