Punjab News: ਪਟਵਾਰੀ ਤੇ ਪ੍ਰਾਪਰਟੀ ਡੀਲਰ ਆਹਮੋ-ਸਾਹਮਣੇ; ਡੀਸੀ ਦਫਤਰ ਪੁੱਜਾ ਮਾਮਲਾ
Advertisement

Punjab News: ਪਟਵਾਰੀ ਤੇ ਪ੍ਰਾਪਰਟੀ ਡੀਲਰ ਆਹਮੋ-ਸਾਹਮਣੇ; ਡੀਸੀ ਦਫਤਰ ਪੁੱਜਾ ਮਾਮਲਾ

Punjab News: ਸ੍ਰੀ ਮੁਕਤਸਰ ਸਾਹਿਬ ਵਿੱਚ ਪਟਵਾਰੀ ਤੇ ਪ੍ਰਾਪਰਟੀ ਡੀਲਰ ਆਹਮੋ-ਸਾਹਮਣੇ ਹੋ ਚੁੱਕੇ ਹਨ। 

Punjab News: ਪਟਵਾਰੀ ਤੇ ਪ੍ਰਾਪਰਟੀ ਡੀਲਰ ਆਹਮੋ-ਸਾਹਮਣੇ; ਡੀਸੀ ਦਫਤਰ ਪੁੱਜਾ ਮਾਮਲਾ

Punjab News: ਸ੍ਰੀ ਮੁਕਤਸਰ ਸਾਹਿਬ ਵਿੱਚ ਪਟਵਾਰੀ ਅਤੇ ਪ੍ਰਾਪਰਟੀ ਡੀਲਰ ਆਹਮੋ-ਸਾਹਮਣੇ ਹੋ ਚੁੱਕੇ ਹਨ। ਪ੍ਰਾਪਰਟੀ ਡੀਲਰਾਂ ਨੇ ਸ੍ਰੀ ਮੁਕਤਸਰ ਸਾਹਿਬ ਦੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨਾਲ ਮੁਲਾਕਾਤ ਕੀਤੀ। ਪ੍ਰਾਪਰਟੀ ਡੀਲਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਟਵਾਰੀ ਆਪਣਾ ਕੰਮ ਸਹੀ ਢੰਗ ਨਾਲ ਨਹੀਂ ਕਰ ਰਹੇ ਹਨ। ਪਟਵਾਰੀ ਜਮ੍ਹਾਂ ਬੰਦੀਆਂ ਨਹੀਂ ਲਾ ਰਹੇ ਹਨ ਤੇ ਦਫ਼ਤਰਾਂ ਵਿੱਚ ਨਹੀਂ ਮਿਲਦੇ ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪ੍ਰਾਪਰਟੀ ਡੀਲਰਾਂ ਨੇ ਕਿਹਾ ਕੀ ਪਟਵਾਰੀ ਉਰਦੂ ਦਾ ਰਿਕਾਰਡ ਦੱਸ ਕੇ ਲੋਕਾਂ ਨੂੰ ਖੱਜਲ-ਖੁਆਰ ਕਰ ਰਹੇ ਹਨ ਉਥੇ ਪਟਵਾਰੀਆਂ ਨੇ ਕੈਮਰੇ ਸਾਹਮਣੇ ਆ ਕੇ ਆਪਣਾ ਦਰਦ ਬਿਆਨ ਕੀਤਾ। ਪਟਵਾਰੀਆਂ ਨੇ ਕਿਹਾ ਕੀ ਉਨ੍ਹਾਂ ਨੂੰ ਗਿਰਦਾਵਰੀ ਲਈ ਬਾਹਰ ਜਾਣਾ ਪੈਂਦਾ ਹੈ ਤੇ ਉਨ੍ਹਾਂ ਵੱਲੋਂ ਟੋਕਨਾ ਉਤੇ ਕੰਮ ਕੀਤਾ ਜਾ ਰਿਹਾ ਹੈ।

ਪਟਵਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਦਾਇਤਾਂ ਸੀ ਕਿ ਕੋਈ ਵੀ ਪ੍ਰਾਈਵੇਟ ਵਿਅਕਤੀ ਪਟਵਾਰ ਖਾਨੇ ਵਿੱਚ ਨਹੀਂ ਰੱਖਿਆ ਜਾਵੇਗਾ। ਇਸ ਕਾਰਨ ਜਦ ਉਹ ਗਿਰਦਾਵਰੀ ਲਈ ਬਾਹਰ ਜਾਦੇ ਗਨ ਤਾਂ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਪਟਵਾਰੀਆਂ ਨੇ ਕੈਮਰੇ ਸਾਹਮਣੇ ਰਿਕਾਰਡ ਦਿਖਾਉਂਦੀਆਂ ਕਿਹਾ ਕਿ ਸਾਰਾ ਰਿਕਾਰਡ ਉਰਦੂ ਵਿੱਚ ਹੈ ਤੇ ਉਨ੍ਹਾਂ ਨੂੰ ਸਿਖਲਾਈ ਦੇ ਸਮੇਂ ਉਰਦੂ ਸਿਖਾਈ ਹੀ ਨਹੀਂ ਗਈ।

ਇਹ ਵੀ ਪੜ੍ਹੋ : US Shooting News: ਅਮਰੀਕਾ ਦੇ ਮੇਨ ਸੂਬੇ 'ਚ ਇੱਕੋ ਸਮੇਂ ਕਈ ਥਾਵਾਂ 'ਤੇ ਗੋਲੀਬਾਰੀ, ਹੁਣ ਤੱਕ 22 ਮੌਤਾਂ, ਕਈ ਜ਼ਖ਼ਮੀ

ਇਸ ਕਾਰਨ ਰਿਕਾਰਡ ਲਗਾਉਣ ਵਿੱਚ ਮੁਸ਼ਕਿਲ ਆ ਰਹੀ ਹੈ। ਪਟਵਾਰੀਆਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਨਾਇਬ ਪਟਵਾਰੀ ਦਿੱਤੇ ਜਾਣ ਤੇ ਉਨ੍ਹਾਂ ਦਾ ਸਰਕਲ ਘਟਾਇਆ ਜਾਵੇ। ਦੂਜੇ ਪਾਸੇ ਜਦ ਇਸ ਮਾਮਲੇ ਸਬੰਧੀ ਡਿਪਟੀ ਕਮਿਸ਼ਨ ਡਾ. ਰੂਹੀ ਦੁੱਗ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਟਵਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ। ਜੇ ਕੋਈ ਵੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Punjab Weather News: ਰਾਤ ਨੂੰ ਦਸੰਬਰ ਵਰਗੀ ਠੰਢ, ਡਿੱਗਿਆ ਤਾਪਮਾਨ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ

Trending news