Ludhiana News: ਅਧਿਆਪਕ ਦਿਵਸ ਮੌਕੇ ਪੀਏਯੂ ਦੇ ਅਧਿਆਪਕ ਨੇ ਕਾਲੇ ਦਿਵਸ ਵਜੋਂ ਮਨਾਇਆ
Advertisement
Article Detail0/zeephh/zeephh2416286

Ludhiana News: ਅਧਿਆਪਕ ਦਿਵਸ ਮੌਕੇ ਪੀਏਯੂ ਦੇ ਅਧਿਆਪਕ ਨੇ ਕਾਲੇ ਦਿਵਸ ਵਜੋਂ ਮਨਾਇਆ

Ludhiana News:  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਧਿਆਪਕਾਂ ਨੇ ਅਧਿਆਪਕ ਦਿਵਸ ਕਾਲੇ ਦਿਨ ਦੇ ਰੂਪ ਵਿੱਚ ਮਨਾਇਆ। 

Ludhiana News: ਅਧਿਆਪਕ ਦਿਵਸ ਮੌਕੇ ਪੀਏਯੂ ਦੇ ਅਧਿਆਪਕ ਨੇ ਕਾਲੇ ਦਿਵਸ ਵਜੋਂ ਮਨਾਇਆ

Ludhiana News: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਧਿਆਪਕ ਬੀਤੇ 14 ਦਿਨਾਂ ਤੋਂ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਅਧਿਆਪਕਾਂ ਨੇ ਅਧਿਆਪਕ ਦਿਵਸ ਕਾਲੇ ਦਿਨ ਦੇ ਰੂਪ ਵਿੱਚ ਮਨਾਇਆ। ਇਸ ਸਬੰਧੀ ਧਰਨਾ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦੇ ਦੱਸਿਆ ਕਿ ਸਾਰੇ ਹੀ ਦੇਸ਼ ਦੀਆਂ ਯੂਨੀਵਰਸਿਟੀਆਂ ਵਿੱਚ ਯੂਜੀਸੀ ਦੇ ਨਿਯਮਾਂ ਤਹਿਤ ਅਕਤੂਬਰ 2022 ਤੋਂ ਸੋਧੀ ਹੋਈ ਪੇ ਸਕੇਲ ਦਿੱਤੀ ਗਈ ਹੈ ਜਦੋਂਕਿ ਪੰਜਾਬ ਸਰਕਾਰ ਇੱਕ ਅਪ੍ਰੈਲ ਤੋਂ ਇਸ ਨੂੰ ਲਾਗੂ ਕਰ ਰਹੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਵਿੱਚ ਹਰੀ ਕ੍ਰਾਂਤੀ ਲਿਆਉਣ ਵਿੱਚ ਅਹਿਮ ਯੋਗਦਾਨ ਪਾਇਆ ਸੀ ਉਨ੍ਹਾਂ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਪੈਨਸ਼ਨ ਵਿੱਚ ਵੀ ਸੋਧ ਨਹੀਂ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇੱਥੋਂ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਦੀ ਪੈਨਸ਼ਨ ਵਿੱਚ ਵੀ ਸੋਧ ਨਹੀਂ ਹੋਈ ਹੈ।

ਇਹ ਵੀ ਪੜ੍ਹੋ : Punjab Cabinet meeting Live Updates: ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ, ਅਧਿਆਪਕ ਦਿਵਸ ਦੀਆਂ ਮੁਬਾਰਕਾਂ, ਇੱਥੇ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

ਉਨ੍ਹਾਂ ਨੇ ਕਿਹਾ ਕਿ ਇਸ ਦੇ ਰੋਸ ਵਜੋਂ ਅਧਿਆਪਕ ਪ੍ਰਦਰਸ਼ਨ ਕਰ ਰਹੇ ਹਨ। ਰੋਸ ਪ੍ਰਦਰਸ਼ਨ 15ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਹਾਲੇ ਤੱਕ ਸਰਕਾਰ ਦੀ ਕਿਸੇ ਵੀ ਨੁਮਾਇੰਦੇ ਨੇ ਉਨ੍ਹਾਂ ਤੱਕ ਪਹੁੰਚ ਨਹੀਂ ਕੀਤੀ ਜਿਸ ਕਰਕੇ ਇਸ ਲਈ ਅਧਿਆਪਕ ਦਿਵਸ ਕਾਲੇ ਦਿਨ ਦੇ ਰੂਪ ਦੇ ਵਿੱਚ ਮਨਾਇਆ ਗਿਆ ਜਿੱਥੇ ਕਿ ਕਾਲੀਆ ਪੱਟੀਆ ਬੰਨ੍ਹ ਕੇ ਅਤੇ ਕਾਲੇ ਸੂਟ ਪਾ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਕਿਹਾ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

ਵੀਰਵਾਰ ਨੂੰ ਅਧਿਆਪਕ ਦਿਵਸ ‘ਤੇ ਅਧਿਆਪਕ ਵਰਗ ਦੀਆਂ ਭਖਵੀਆਂ ਮੰਗਾਂ ਦੇ ਸਬੰਧ ਵਿਚ ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰ ਫਰੰਟ ਵੱਲੋਂ ਸੂਬਾ ਕਮੇਟੀ ਦੇ ਸੱਦੇ ਤੇ ਜ਼ਿਲ੍ਹਾ ਇਕਾਈ ਮੋਗਾ ਵੱਲੋਂ ਡੀਸੀ ਕੰਪਲੈਕਸ ਮੋਗਾ ਦੇ ਸਾਹਮਣੇ ਰੋਸ ਧਰਨੇ ਦੌਰਾਨ ਨਾਅਰੇਬਾਜ਼ੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੈਪਾਲ ਸ਼ਰਮਾ, ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ, ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਦੱਸਿਆਂ ਕਿ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਆਮ ਆਦਮੀ ਪਾਰਟੀ ਦੀਆਂ ਅਧਿਆਪਕ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਆਲੋਚਨਾ ਕੀਤੀ। ਉਨ੍ਹਾਂ ਦੋਸ਼ ਲਾਇਆ ਪੰਜਾਬ ਕਿ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਤੋਂ ਸਿੱਖਿਆ ਖੇਤਰ ਵਿਚ ਕੇਵਲ ਕਾਗਜੀ ਸੁਧਾਰ ਹੀ ਕੀਤੇ ਗਏ ਹਨ। 

ਇਹ ਵੀ ਪੜ੍ਹੋ : Punjab Cabinet Meeting: ਪੰਜਾਬ ਵਜ਼ਾਰਤ ਦੀ ਮੀਟਿੰਗ 'ਚ ਵੱਡੇ ਫੈਸਲਿਆਂ 'ਤੇ ਲੱਗੀ ਮੋਹਰ; ਪੈਟਰੋਲ ਤੇ ਡੀਜ਼ਲ 'ਤੇ ਟੈਕਸ ਵਧਾਇਆ

Trending news