Amritsar News: ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ
Advertisement
Article Detail0/zeephh/zeephh2264622

Amritsar News: ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

Amritsar News:  ਜੂਨ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਪਾਵਨ ਸਰੂਪ ਸੰਗਤ ਦੇ ਦਰਸ਼ਨ ਲਈ ਸੁਸ਼ੋਭਿਤ ਕੀਤੇ ਗਏ ਹਨ।

Amritsar News: ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

Amritsar News (ਭਰਤ ਸ਼ਰਮਾ): ਅੰਮ੍ਰਿਤਸਰ, ਜੂਨ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਜੋ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸਨ, ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤੇ ਗਏ। ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਾਲਾਂ ਤੋਂ ਘੱਲੂਘਾਰਾ ਹਫ਼ਤੇ ਦੌਰਾਨ ਇਸ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਦੀ ਲਗਾਤਾਰਤਾ ਇਸ ਵਾਰ ਵੀ ਜਾਰੀ ਰੱਖੀ ਗਈ ਹੈ।

ਇਸ ਪਾਵਨ ਸਰੂਪ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿੱਚ ਸੰਗਤਾਂ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਦਰਸ਼ਨ ਕਰ ਸਕਣਗੀਆਂ। ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਨਾਲ ਇਸ ਵਿੱਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਈ ਜਾ ਰਹੀ ਹੈ। ਇਸ ਦੇ ਨਾਲ ਹੀ ਹਮਲੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨੁਕਸਾਨੀ ਇਮਾਰਤ ਦਾ ਮਾਡਲ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਸੁਸ਼ੋਭਿਤ ਕੀਤਾ ਗਿਆ ਹੈ।

ਗੋਲੀ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੇਵਾ ਨਿਭਾਈ, ਜਦਕਿ ਇਸ ਬਾਰੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਜਾਣਕਾਰੀ ਦਿੱਤੀ। ਗਿਆਨੀ ਗੁਰਮੁੱਖ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਜ਼ਖ਼ਮੀ ਪਾਵਨ ਸਰੂਪ ਸਿੱਖ ਕੌਮ ਉਤੇ ਹੋਏ ਜ਼ੁਲਮਾਂ ਦੀ ਮੂੰਹ ਬੋਲਦੀ ਤਸਵੀਰ ਹੈ, ਜਿਸ ਨੂੰ ਦੇਖ ਕੇ ਹਰ ਮਨੁੱਖ ਦਾ ਹਿਰਦਾ ਪੀੜਾ ਨਾਲ ਭਰ ਜਾਂਦਾ ਹੈ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜੂਨ 1984 ਵਿਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਫ਼ੌਜੀ ਹਮਲਾ ਕਰਕੇ ਜੋ ਵਹਿਸ਼ੀਆਨਾ ਕਾਰਾ ਕੀਤਾ ਸੀ, ਸਿੱਖ ਕੌਮ ਉਸ ਨੂੰ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਨਾ ਹੀ ਇਸ ਦੇ ਗੁਨਾਹਗਾਰਾਂ ਨੂੰ ਬਖ਼ਸ਼ਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ 40 ਸਾਲ ਬੀਤਣ ਬਾਅਦ ਵੀ ਸਿੱਖਾਂ ਦੇ ਜ਼ਖ਼ਮ ਅੱਲ੍ਹੇ ਹਨ। ਸਮੇਂ ਦੀ ਹਕੂਮਤ ਵੱਲੋਂ ਕੀਤੇ ਗਏ ਕਰੂਰਕਾਰੇ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣਾ ਜ਼ਰੂਰੀ ਹੈ, ਜਿਸ ਲਈ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਹਰ ਸਾਲ ਦਰਸ਼ਨ ਕਰਵਾਏ ਜਾਂਦੇ ਹਨ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਘੱਲੂਘਾਰਾ ਹਫ਼ਤੇ ਦੌਰਾਨ ਜੂਨ 1984 ਦੇ ਸ਼ਹੀਦਾਂ ਨੂੰ ਸਤਿਕਾਰ ਦੇਣ ਲਈ ਹਰ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਮਾਗਮ ਕਰਕੇ ਤਤਕਾਲੀ ਸਰਕਾਰ ਦੇ ਇਸ ਘਿਨੌਣੇ ਕਾਰੇ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।

ਇਹ ਵੀ ਪੜ੍ਹੋ : Rajkot Game Zone Fire: ਰਾਜਕੋਟ ਅੱਗ ਕਾਂਡ 'ਚ ਹੁਣ ਤੱਕ ਕੀ-ਕੀ ਹੋਇਆ? ਹੁਣ ਤੱਕ 28 ਮੌਤਾਂ, ਜਾਂਚ ਲਈ SIT ਦਾ ਗਠਨ

Trending news