MSP ਦੀ ਗਾਰੰਟੀ ਲਈ ਸ਼ੁਰੂ ਹੋਇਆ ਕਿਸਾਨੀ ਸੰਘਰਸ਼, ਉਗਰਾਹਾ ਜਥੇਬੰਦੀ ਨੇ ਡੀ.ਸੀ. ਦਫ਼ਤਰ ਅੱਗੇ ਦਿੱਤਾ ਧਰਨਾ
Advertisement

MSP ਦੀ ਗਾਰੰਟੀ ਲਈ ਸ਼ੁਰੂ ਹੋਇਆ ਕਿਸਾਨੀ ਸੰਘਰਸ਼, ਉਗਰਾਹਾ ਜਥੇਬੰਦੀ ਨੇ ਡੀ.ਸੀ. ਦਫ਼ਤਰ ਅੱਗੇ ਦਿੱਤਾ ਧਰਨਾ

ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਅਜਿਹੇ 'ਚ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ 'ਚ ਕਈ ਕਿਸਾਨ ਜਥੇਬੰਦੀਆਂ ਨੇ ਫਿਰ ਤੋਂ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ 6 ਜ਼ਿਲਿਆਂ 'ਚ ਕਿਸਾਨ-ਪ੍ਰਦਰਸ਼ਨਕਾਰੀ ਸੜਕਾਂ 'ਤੇ ਉਤਰ ਆਏ ਹਨ। 

MSP ਦੀ ਗਾਰੰਟੀ ਲਈ ਸ਼ੁਰੂ ਹੋਇਆ ਕਿਸਾਨੀ ਸੰਘਰਸ਼, ਉਗਰਾਹਾ ਜਥੇਬੰਦੀ ਨੇ ਡੀ.ਸੀ. ਦਫ਼ਤਰ ਅੱਗੇ ਦਿੱਤਾ ਧਰਨਾ

ਚੰਡੀਗੜ: ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਅਜਿਹੇ 'ਚ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ 'ਚ ਕਈ ਕਿਸਾਨ ਜਥੇਬੰਦੀਆਂ ਨੇ ਫਿਰ ਤੋਂ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ 6 ਜ਼ਿਲਿਆਂ 'ਚ ਕਿਸਾਨ-ਪ੍ਰਦਰਸ਼ਨਕਾਰੀ ਸੜਕਾਂ 'ਤੇ ਉਤਰ ਆਏ ਹਨ। ਉਨ੍ਹਾਂ ਵੱਲੋਂ ਸਾਰੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਅਤੇ ਕਿਸਾਨਾਂ ਨੇ ਬਰਨਾਲਾ ਵਿੱਚ ਡੀ.ਸੀ. ਦਫ਼ਤਰ ਅੱਗੇ ਧਰਨਾ ਦਿੱਤਾ। ਜਿਸ ਵਿੱਚ ਉਨ੍ਹਾਂ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਵਿੱਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਮੰਗ ਕੀਤੀ। ਲਿਖਤੀ ਰੂਪ ਵਿੱਚ ਮੰਗ ਕੀਤੀ ਕਿ ਹੁਣ ਸਾਨੂੰ ਪੰਜਾਬ ਦੀਆਂ ਸਾਰੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਚਾਹੀਦੀ ਹੈ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕੇਂਦਰ ਸਰਕਾਰ 'ਤੇ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਾਇਆ।

 

ਉਨ੍ਹਾਂ ਕਿਹਾ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਸਮੇਤ ਹੋਰ ਮੰਗਾਂ ਤੋਂ ਮੁਕਰ ਗਈ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਅੱਗੇ ਕਿਹਾ ਕਿ ਅਸੀਂ ਮੁੜ ਤੋਂ ਆਵਾਜ਼ ਬੁਲੰਦ ਕਰ ਰਹੇ ਹਾਂ ਅਤੇ ਆਪਣੀਆਂ ਮੰਗਾਂ ਪੂਰੀਆਂ ਕਰਵਾਵਾਂਗੇ। ਇਸ ਦੌਰਾਨ ਪੰਜਾਬ ਸਰਕਾਰ ਨਾਲ ਵੱਖ-ਵੱਖ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ, ਬਿਜਲੀ ਸੰਕਟ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਸਬੰਧੀ ਵੀ ਗੱਲਬਾਤ ਕੀਤੀ ਗਈ। ਜਦੋਂ ਸੁਪਰੀਮ ਕੋਰਟ ਨੇ ਲਖੀਮਪੁਰ ਕਾਂਡ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਤਾਂ ਕਿਸਾਨ ਆਗੂ ਉਗਰਾਹਾਂ ਨੇ ਕਿਹਾ ਕਿ ਸਾਡੀ ਅਦਾਲਤ ਵਿੱਚ ਸੁਣਵਾਈ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਬੀਤੇ ਦਿਨੀਂ ਸਰਕਾਰ ਨਾਲ ਮੀਟਿੰਗ ਹੋਈ ਸੀ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੱਕੀ, ਮੂੰਗੀ ਅਤੇ ਬਾਸਮਤੀ ਦੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣ 'ਤੇ ਗੱਲਬਾਤ ਹੋਈ | ਜੇਕਰ ਪੰਜਾਬ ਸਰਕਾਰ ਬਾਸਮਤੀ ਦੀ ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ ਖੁਦ ਤੈਅ ਕਰਕੇ ਖਰੀਦ ਦੀ ਗਾਰੰਟੀ ਦੇਵੇ ਤਾਂ ਪੰਜਾਬ 'ਚ ਪਾਣੀ ਅਤੇ ਫਸਲੀ ਚੱਕਰ ਦਾ ਸੰਕਟ ਦੂਰ ਹੋ ਸਕਦਾ ਹੈ।

 

 WATCH LIVE TV 

Trending news