ਮਾਨਸਾ ਜ਼ਿਲ੍ਹੇ ਦੇ ਪਿੰਡ ਅਹਿਮਦਪੁਰ ਵਿੱਚ ਜਨਵਰੀ ਮਹੀਨੇ ਵਿੱਚ ਵਾਪਰੇ ਦੋਹਰੇ ਕਤਲ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਪਿੰਡ ਵਾਸੀਆਂ ਵੱਲੋਂ ਵੋਟਾਂ ਦਾ ਬਾਈਕਾਟ ਦਾ ਐਲਾਨ ਕੀਤਾ।
Trending Photos
Mansa News: ਮਾਨਸਾ ਜ਼ਿਲ੍ਹੇ ਦੇ ਪਿੰਡ ਅਹਿਮਦਪੁਰ ਵਿੱਚ ਜਨਵਰੀ ਮਹੀਨੇ ਵਿੱਚ ਵਾਪਰੇ ਦੋਹਰੇ ਕਤਲ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਪਿੰਡ ਵਾਸੀਆਂ ਵੱਲੋਂ ਵੋਟਾਂ ਦਾ ਬਾਈਕਾਟ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਹੁਣ ਤੱਕ 82 ਵੋਟਾਂ ਪੋਲ ਹੋ ਚੁੱਕੀਆਂ ਹਨ ਅਤੇ ਬਾਕੀ ਵੋਟਾਂ ਦਾ ਪਿੰਡ ਵਾਸੀਆਂ ਵੱਲੋਂ ਬਾਈਕਾਟ ਕੀਤਾ ਗਿਆ ਹੈ। ਇਸ ਤੋਂ ਬਾਅਦ ਪਿੰਡ ਅਹਿਮਦਪੁਰ ਦਾ ਸਕੂਲ ਬਿਲਕੁਲ ਖਾਲੀ ਨਜ਼ਰ ਆ ਰਿਹਾ ਹੈ, ਕੋਈ ਵੀ ਵੋਟਰ ਆਪਣੀ ਵੋਟ ਪਾਉਣ ਲਈ ਪੋਲਿੰਗ ਸਟੇਸ਼ਨ ਨਹੀਂ ਜਾ ਰਿਹਾ।
ਮਾਨਸਾ ਜ਼ਿਲ੍ਹੇ ਦੇ ਪਿੰਡ ਅਹਿਮਦਪੁਰ ਵਿੱਚ 10 ਜਨਵਰੀ ਦੀ ਰਾਤ ਨੂੰ ਦੋ ਬਜ਼ੁਰਗ ਜੰਗੀਰ ਸਿੰਘ ਅਤੇ ਰਣਜੀਤ ਕੌਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਮਾਨਸਾ ਦੇ ਐਸਐਸਪੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਪਰ ਅਜੇ ਤੱਕ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਬੁਢਲਾਡਾ ਦੇ ਸਿਟੀ ਥਾਣੇ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਵੀ ਦਿੱਤਾ ਗਿਆ ਪਰ ਕਾਤਲ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ 31 ਮਈ ਤੱਕ ਦਾ ਸਮਾਂ ਦਿੱਤਾ ਹੈ ਕਿ ਜੇਕਰ ਕਾਤਲ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਅੱਜ ਵੋਟਾਂ ਦਾ ਬਾਈਕਾਟ ਕੀਤਾ ਜਾਵੇਗਾ ਪਿੰਡ ਵਾਸੀਆਂ ਨੇ ਬਾਈਕਾਟ ਕੀਤਾ ਹੋਇਆ ਹੈ ਪਰ ਹੁਣ ਤੱਕ 82 ਵੋਟਾਂ ਪੈ ਚੁੱਕੀਆਂ ਹਨ ਕਿਉਂਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣੀ ਹੋਈ ਹੈ ਉਨ੍ਹਾਂ ਕਿਹਾ ਕਿ ਧਰਨੇ ਤੋਂ ਬਾਅਦ ਵੀ ਕਾਤਲਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਧਰਨਾ ਜਾਰੀ ਰਹੇਗਾ।