Phagwara Accident: ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਚਾਲਕ ਨੇ ਫਗਵਾੜਾ ਹਾਈਵੇ 'ਤੇ ਗੰਨੇ ਨਾਲ ਭਰੀ ਟਰੈਕਟਰ-ਟਰਾਲੀ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ।
Trending Photos
Phagwara Accident: ਫਗਵਾੜਾ ਦੇ ਜੀ.ਟੀ.ਰੋਡ 'ਤੇ ਸਿਵਲ ਹਸਪਤਾਲ ਪੁਲ ਨੇੜੇ ਵਾਪਰੀ ਦਰਦਨਾਕ ਘਟਨਾ 'ਚ ਟਰੈਕਟਰ-ਟਰਾਲੀ ਦੀ ਸਾਈਡ 'ਤੇ ਜਾ ਰਹੀ ਇੱਕ ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਕਾਰ ਚਾਲਕ ਅਤੇ ਇੱਕ ਐਨਆਰਆਈ ਦੀ ਮੌਤ ਹੋ ਗਈ। ਐਨਆਰਆਈ ਨੌਜਵਾਨ ਦੀ ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕ ਦਿਲਪ੍ਰੀਤ ਸਿੰਘ 10 ਸਾਲਾਂ ਤੋਂ ਆਸਟ੍ਰੇਲੀਆ 'ਚ ਸੀ ਅਤੇ ਆਪਣੇ ਪਰਿਵਾਰ ਨੂੰ ਮਿਲਣ ਲਈ ਘਰ ਪਰਤ ਰਿਹਾ ਸੀ।
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਰਿਵਾਰ ਅੰਮ੍ਰਿਤਸਰ ਏਅਰਪੋਰਟ ਤੋਂ ਲੁਧਿਆਣਾ ਜਾ ਰਿਹਾ ਸੀ। ਫਗਵਾੜਾ ਹਾਈਵੇਅ 'ਤੇ ਫਲਾਈਓਵਰ 'ਤੇ ਗੰਨੇ ਨਾਲ ਭਰੀ ਇਕ ਟਰੈਕਟਰ-ਟਰਾਲੀ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਕਾਰ ਬੇਕਾਬੂ ਹੋ ਕੇ ਟਰਾਲੀ ਦੀ ਸਾਈਡ ਨਾਲ ਟਕਰਾ ਗਈ ਅਤੇ ਆਪਣਾ ਸੰਤੁਲਨ ਗੁਆ ਬੈਠੀ। ਇਸ ਤੋਂ ਬਾਅਦ ਕਾਰ ਪਿੱਛੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਆਸਟ੍ਰੇਲੀਆ ਤੋਂ ਆਏ ਦਿਲਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਫਗਵਾੜਾ ਸਿਟੀ ਥਾਣਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਨੌਜਵਾਨ ਦੇ ਪਿਤਾ ਹਰਪ੍ਰੀਤ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: 'ਆਪ' ਆਗੂਆਂ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ - 'ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰੇ'
447-ਡੀ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੇ ਨਿਵਾਸੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਲੜਕਾ ਦਿਲਪ੍ਰੀਤ ਸਿੰਘ ਪਿਛਲੇ 10 ਸਾਲਾਂ ਤੋਂ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਵਿਖੇ ਰਹਿ ਰਿਹਾ ਸੀ। ਦਿਲਪ੍ਰੀਤ ਦੀ ਮਾਂ ਗੁਰਿੰਦਰ ਕੌਰ ਕਰੀਬ ਇੱਕ ਮਹੀਨਾ ਪਹਿਲਾਂ 13 ਨਵੰਬਰ ਨੂੰ ਉਸ ਨੂੰ ਵਾਪਸ ਲਿਆਉਣ ਲਈ ਆਸਟ੍ਰੇਲੀਆ ਗਈ ਸੀ।
ਦੱਸਿਆ ਜਾ ਰਿਹਾ ਹੈ ਕਿ ਹਾਦਸੇ 'ਚ ਦਿਲਪ੍ਰੀਤ ਦੀ ਮਾਂ ਗੁਰਿੰਦਰ ਕੌਰ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੂੰ ਪਹਿਲਾਂ ਫਗਵਾੜਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਪਰ ਬਾਅਦ 'ਚ ਉਸ ਦੀ ਹਾਲਤ ਨਾਜ਼ੁਕ ਹੋਣ 'ਤੇ ਉਸ ਨੂੰ ਲੁਧਿਆਣਾ ਦੇ ਡੀ.ਐੱਮ.ਸੀ. ਹਾਦਸੇ ਵਿੱਚ ਉਸ ਦਾ ਜਬਾੜਾ ਟੁੱਟ ਗਿਆ ਅਤੇ ਉਸ ਨੂੰ ਕਈ ਹੋਰ ਗੰਭੀਰ ਸੱਟਾਂ ਲੱਗੀਆਂ।