Guru Nanak Dev Ji Prakash Parv 2023: ਨਗਰ ਕੀਰਤਨ ਖਾਲਸਾ ਸਕੂਲ ਤੋਂ ਪੰਜ ਪਿਆਰਿਆਂ ਅਤੇ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਸ਼ੁਰੂ ਹੋ ਕੇ ਪੂਰੇ ਸ਼ਹਿਰ ਤੋਂ ਹੁੰਦਾ ਹੋਇਆ ਤਖਤ ਸ਼੍ਰੀ ਕੇਸਗੜ੍ਹ ਆ ਕੇ ਸਮਾਪਤ ਹੋਇਆ ਜਿਸ ਵਿੱਚ ਵੱਡੀ ਤਾਦਾਦ ਵਿੱਚ ਸੰਗਤ ਸ਼ਾਮਿਲ ਹੋਈਆਂ।
ਸਤਿਗੁਰੂ ਨਾਨਕ ਪਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ "ਦੇ ਜਾਪ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਦੇ ਪ੍ਰਗਟ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਰੰਗ ਬਿਰੰਗੇ ਫੁੱਲਾਂ ਤੇ ਰੋਸ਼ਨੀ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਸਜਾਇਆ ਗਿਆ।
ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨੂੰ ਰੰਗ ਬਿਰੰਗੀ ਰੋਸ਼ਨੀ ਤੇ ਵਿਦੇਸ਼ੀ ਫੁੱਲਾਂ ਨਾਲ ਖੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਹੈ ਹਰ ਸਾਲ ਮਾਹਿਲਪੁਰ ਦੀ ਸੰਗਤ ਦੁਆਰਾ ਇਹ ਸੇਵਾ ਕੀਤੀ ਜਾਂਦੀ ਹੈ।
ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਇਹ ਸੁੰਦਰ ਸਜਾਵਟ ਖਿੱਚ ਦਾ ਕੇਂਦਰ ਬਣੀ ਹੋਈ ਹੈ। ਸੰਗਤ ਰਾਤ ਦੇ ਸਮੇਂ ਵੀ ਤਖ਼ਤ ਸਾਹਿਬ ਵੱਡੀ ਤਾਦਾਤ ਵਿੱਚ ਨਤਮਸਤਕ ਹੋ ਰਹੀ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਾਹਮਣੇ ਆਪਣੀ ਹਾਜ਼ਰੀ ਦੇ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀ ਹੈ।
ਨਗਰ ਕੀਰਤਨ ਖਾਲਸਾ ਸਕੂਲ ਤੋਂ ਪੰਜ ਪਿਆਰਿਆਂ ਅਤੇ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਸ਼ੁਰੂ ਹੋ ਕੇ ਪੂਰੇ ਸ਼ਹਿਰ ਤੋਂ ਹੁੰਦਾ ਹੋਇਆ ਤਖਤ ਸ਼੍ਰੀ ਕੇਸਗੜ੍ਹ ਆ ਕੇ ਸਮਾਪਤ ਹੋਇਆ ਜਿਸ ਵਿੱਚ ਵੱਡੀ ਤਾਦਾਦ ਵਿੱਚ ਸੰਗਤ ਸ਼ਾਮਿਲ ਹੋਈਆਂ।
ट्रेन्डिंग फोटोज़