Republic Day 2024: ਗਣਤੰਤਰ ਦਿਵਸ ਮੌਕੇ ਜਾਣੋ ਕਿਹੜੇ ਕੈਬਨਿਟ ਮੰਤਰੀ ਨੇ ਕਿੱਥੇ ਲਹਿਰਾਇਆ ਤਿਰੰਗਾ, ਵੇਖੋ ਤਸਵੀਰਾਂ
ਅੱਜ ਪੰਜਾਬ ਦੇ ਵਜ਼ੀਰ ਅਮਨ ਅਰੋੜਾ ਅੰਮ੍ਰਿਤਸਰ ਪਹੁੰਚੇ ਤੇ ਉਹਨਾਂ ਨੇ ਤਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ, ਅੰਮ੍ਰਿਤਸਰ ਦੇ ਵੱਖ-ਵੱਖ ਐਮਐਲਏ ਵੀ ਇਸ ਪਰੇਡ ਦੇ ਵਿੱਚ ਮੌਜੂਦ ਰਹੇ ਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਗਨਸ਼ਾਮ ਥੋਰੀ ਵੀ ਮੋਜੂਦ ਰਹੇ।
ਗਣਤੰਤਰ ਦਿਵਸ ਮੌਕੇ ਅੱਜ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ, ਸ਼ੀਤਲ ਅੰਗੁਰਾਲ ਤੇ ਹੋਰ ਆਗੂ ਹਾਜ਼ਰ ਸਨ।
ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਗਣਤੰਤਰਤਾ ਦਿਵਸ ਤੇ ਲਹਿਰਾਇਆ ਗਿਆ ਤਿਰੰਗਾ ਝੰਡਾ ਅਤੇ ਪਰੇਡ ਦਾ ਨਿਰੀਖਣ ਕੀਤਾ।
ਜ਼ਿਲ੍ਹਾ ਨਵਾਂਸ਼ਹਿਰ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗਣਤੰਤਰ ਦਿਵਸ ਮੌਕੇ ਨਵਾਂਸ਼ਹਿਰ ਦੀ ਆਈ,ਟੀ,ਆਈ ਗਰਾਂਊਂਡ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ਼ਹੀਦ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਜਾ ਕੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਸ਼ਹੀਦ ਭਗਤ ਸਿੰਘ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਇਹਨਾਂ ਯੋਧਿਆਂ ਦੀ ਕੁਰਬਾਨੀ ਸਦਕਾ ਅੱਜ ਅਸੀਂ ਖੁੱਲੀ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ।
ਮੋਗਾ ਵਿੱਚ ਸਥਾਨਕ ਸਰਕਾਰਾਂ ਦੇ ਮੰਤਰੀ ਬਲਕਾਰ ਸਿੰਘ ਨੇ ਲਹਿਰਾਇਆ ਤਿਰੰਗਾ, ਇਸ ਮੌਕੇ ਸਭ ਤੋਂ ਵਿਧਾਨ ਸਭਾ ਹਲਕਾ ਚਾਰੋਂ ਵਿਧਾਇਕ ਸਮੇਤ ਜਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਦੇਸ਼ ਨਾਮ ਪੈਗਾਮ ਦਿੱਤਾ। ਹਵਾ ਵਿੱਚ ਤਿੰਨ ਰੰਗੇ ਗੁਬਾਰ ਛੱਡ ਕੇ ਦੇਸ਼ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ।
ਮਾਨਸਾ ਦੇ ਨਹਿਰੂ ਮੈਮੋਰੀਅਲ ਖੇਡ ਸਟੇਡੀਅਮ ਵਿਖੇ 75ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਨਿਭਾਈ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਕੈਬਨਿਟ ਮੰਤਰੀ ਨੇ ਰਾਸ਼ਟਰ ਦੇ ਨਾਮ ਸੰਦੇਸ਼ ਵੀ ਦਿੱਤਾ।
ਪੰਜਾਬ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਵਿੱਚ ਝੰਡਾ ਲਹਿਰਾਇਆ।
ट्रेन्डिंग फोटोज़