ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾ ਚੰਡੀਗੜ੍ਹ, ਮੋਹਾਲੀ ‘ਚ ਸੁਰੱਖਿਆ ਨੂੰ ਲੈ ਕੇ ਪਖ਼ਤਾ ਪ੍ਰਬੰਧ ਕੀਤੇ ਗਏ ਹਨ। ਦੱਸਦੇਈਏ ਕਿ ਕੇਂਦਰੀ ਖ਼ੁਫੀਆ ਏਜੰਸੀਆਂ ਨੇ ਮੋਹਾਲੀ, ਚੰਡੀਗੜ੍ਹ ‘ਚ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਨੂੰ ਵੀ ਇਨਪੁੱਟ ਭੇਜ ਦਿੱਤਾ ਹੈ।
Trending Photos
ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦੇ ਮੋਹਾਲੀ ‘ਚ ਟਾਟਾ ਮੈਮੋਰੀਅਲ ਹਸਪਤਾਲ ਦਾ ਉਦਘਾਟਨ ਕਰਨ ਪਹੁੰਚ ਰਹੇ ਹਨ। ਜਿਸ ਨੂੰ ਲੈ ਕੇ ਪੰਜਾਬ ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਨੂੰ ਦੀ ਨਿਗਰਾਨੀ ਖੁਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਕਰ ਰਹੇ ਹਨ।
ਮੋਹਾਲੀ ਚੰਡੀਗੜ੍ਹ ‘ਚ ਅੱਤਵਾਦੀ ਅਲਰਟ ਜਾਰੀ
ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਤੋਂ ਪਹਿਲਾ ਪੰਜਾਬ ‘ਚ ਦਹਿਸ਼ਤਗਰਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਦੱਸਦੇਈਏ ਕਿ ਕੇਂਦਰ ਦੀਆਂ ਖੁਫ਼ੀਆਂ ਏਜੰਸੀਆਂ ਵੱਲੋਂ ਪੰਜਾਬ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਪਾਕਿਸਤਾਨ ISI ਵੱਲੋਂ ਦਹਿਸ਼ਤਗਰਦੀ ਹਮਲੇ ਦੀ ਚੇਤਾਵਨੀ ਦਿੱਤੀ ਗਈ ਹੈ। ਖੁਫੀਆਂ ਏਜੰਸੀਆਂ ਵੱਲੋਂ ਸੂਤਰਾ ਦੇ ਹਵਾਲੇ ਤੋਂ ਖਬਰ ਹੈ ਕਿ ਦਹਿਸ਼ਤਗਰਦ ਚੰਡੀਗੜ੍ਹ ਤੇ ਮੋਹਾਲੀ ਦੇ ਰੇਲਵੇ ਸਟੇਸ਼ਨਾਂ ਤੇ ਬੱਸ ਅੱਡੇ ਨੂੰ ਨਿਸ਼ਾਨਾ ਬਣਾ ਸਕਦੇ ਹਨ। ਇਸ ਨੂੰ ਲੈ ਕੇ ਚੰਡੀਗੜ੍ਹ ਤੇ ਪੰਜਾਬ ਪੁਲਿਸ ਵੱਲੋਂ ਸਖਤ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲੋਕਾਂ ਦੀ ਆਵਾਜਾਈ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ
ਦੱਸਦੇਈਏ ਕਿ ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁੱਖ ਮੰਤਰੀ ਚੰਨੀ ਦੇ ਸਮੇਂ ਪੰਜਾਬ ਫੇਰੀ ‘ਚ ਸੁਰੱਖਿਆ ਨੂੰ ਲੈ ਕੇ ਕੁਤਾਹੀ ਵਰਤੀ ਗਈ ਸੀ। ਪ੍ਰਧਾਨ ਮੰਤਰੀ ਮੋਦੀ ’ਚ 5 ਜਨਵਰੀ ਨੂੰ ਫਿਰੋਜ਼ਪੁਰ ਪੀ. ਜੀ. ਆਈ. ਦੇ ਸੈਟੇਲਾਈਟ ਕੇਂਦਰ ਦਾ ਉਦਘਾਟਨ ਆਏ ਸਨ ਪਰ ਸੁਰੱਖਿਆ ਪ੍ਰਬੰਧਾ ‘ਚ ਕੁਤਾਹੀ ਨੂੰ ਲੈ ਕੇ ਉਨ੍ਹਾਂ ਨੂੰ ਬਿਨ੍ਹਾਂ ਉਦਘਾਟਨ ਕੀਤੇ ਹੀ ਵਾਪਸ ਪਰਤਣਾ ਪਿਆ। ਇਸ ਲਈ ਇਸ ਵਾਰ ਖ਼ੁਦ ਮੁੱਖ ਮੰਤਰੀ, ਗ੍ਰਹਿ ਵਿਭਾਗ ਅਤੇ ਪੰਜਾਬ ਪੁਲਿਸ ਦੇ ਡੀ. ਜੀ. ਪੀ. ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਪ੍ਰਧਾਨ ਮੰਤਰੀ ਦੇ ਦੌਰੇ ’ਚ ਕੋਈ ਪ੍ਰੇਸ਼ਾਨੀ ਨਾ ਆ ਸਕੇ।
WATCH LIVE TV