Bathinda News: ਬਠਿੰਡਾ ਦੇ ਸੀਆਈਏ ਸਟਾਫ-2 ਦੀ ਪੁਲਿਸ ਨੇ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਵਾਲੇ ਗੈਂਗਸਟਰ ਅਰਸ਼ ਡੱਲਾ ਤੇ ਉਸ ਦੇ ਗੁਰਗਿਆਂ ਖਿਲਾਫ਼ ਥਾਣਾ ਰਾਮਾਂ ਮੰਡੀ 'ਚ ਮਾਮਲਾ ਦਰਜ ਕੀਤਾ ਗਿਆ ਹੈ।
Trending Photos
Bathinda News: ਬਠਿੰਡਾ ਦੇ ਸੀਆਈਏ ਸਟਾਫ-2 ਦੀ ਪੁਲਿਸ ਨੇ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਵਾਲੇ ਗੈਂਗਸਟਰ ਅਰਸ਼ ਡੱਲਾ ਅਤੇ ਉਸ ਦੇ ਗੁਰਗਿਆਂ ਖਿਲਾਫ਼ ਥਾਣਾ ਰਾਮਾਂ ਮੰਡੀ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਵਿਚੋਂ ਇੱਕ ਗੈਂਗਸਟਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਉਸ ਕੋਲੋਂ ਦੋ ਪਿਸਤੌਲ ਤੋਂ ਇਲਾਵਾ ਇੱਕ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਇਹ ਮੁਲਜ਼ਮ ਕੈਨੇਡਾ ਵਿੱਚ ਬੈਠੇ ਗੈਂਗਸਟਰ ਅਰਸ਼ ਡੱਲਾ ਲਈ ਕੰਮ ਕਰਦਾ ਸੀ ਅਤੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਕਾਰੋਬਾਰੀਆਂ ਤੋਂ ਰੰਗਦਾਰੀ ਮੰਗਦਾ ਸੀ ਅਤੇ ਨਾ ਦੇਣ ਉਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਜੀਵਨ ਦੇ ਤੌਰ ਉਤੇ ਹੋਈ ਹੈ ਜਦਕਿ ਦੂਜੇ ਮੁਲਜ਼ਮ ਦੀ ਪਛਾਣ ਪਰਮਜੀਤ ਸਿੰਘ ਪੰਮਾ ਦੇ ਤੌਰ ਉਤੇ ਹੋਈ ਹੈ, ਜਿਸ ਨੂੰ ਜ਼ੀਰਕਪੁਰ ਵਿੱਚ ਹੋਏ ਐਨਕਾਊਂਟਰ ਦੌਰਾਨ ਫੜਿਆ ਗਿਆ ਹੈ। ਇਹ ਦੋਵੇਂ ਗੈਂਗਸਟਰ ਅਰਸ਼ ਡੱਲਾ ਦੇ ਕਹਿਣ ਉਤੇ ਕਾਰੋਬਾਰੀਆਂ ਤੋਂ ਫਿਰੌਤੀ ਮੰਗਦੇ ਸਨ ਅਤੇ ਫਿਰੌਤੀ ਨਾ ਦੇਣ ਉਤੇ ਧਮਕੀਆਂ ਦਿੰਦੇ ਸਨ।
ਇਹ ਵੀ ਪੜ੍ਹੋ : Punjab Diwas 2023: ਆਖ਼ਰ ਪੰਜਾਬ ਦਾ ਇਤਿਹਾਸ ਕੀ ਹੈ? 1 ਨਵੰਬਰ, ਅੱਜ ਦੇ ਦਿਨ ਭਾਰਤ ਵਿੱਚ ਕੀ ਹੋਏ ਇਤਿਹਾਸਕ ਬਦਲਾਅ
ਐਸਐਸਪੀ ਬਠਿੰਡਾ ਨੇ ਦੱਸਿਆ ਕਿ ਰੰਗਦਾਰੀ ਮਾਮਲੇ ਵਿੱਚ ਹਰਜੀਵਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ ਉਸ ਦੇ ਸਾਥੀ ਨੂੰ ਜ਼ੀਰਕਪੁਰ ਵਿੱਚ ਹੋਏ ਪੁਲਿਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਜ਼ੀਰਕਪੁਰ ਦੇ ਬਲਟਾਣਾ ਵਿੱਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲੇ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਇੱਕ ਹੋਟਲ ਵਿੱਚ 3-4 ਗੈਂਗਸਟਰਾਂ ਦੇ ਲੁਕੇ ਹੋਣ ਦੀ ਚਰਚਾ ਚੱਲ ਰਹੀ ਹੈ। ਗੈਂਗਸਟਰਾਂ ਨੂੰ ਫੜਨ ਗਈ ਪੁਲਿਸ ਉਤੇ ਫਾਇਰਿੰਗ ਕਰਨ ਮਗਰੋਂ ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਫਾਇਰਿੰਗ ਕੀਤੀ। ਇਸ ਦੌਰਾਨ ਪੁਲਿਸ ਨੇ ਅਰਸ਼ ਡੱਲਾ ਦੇ ਸਾਥੀ ਕਾਬੂ ਕੀਤੇ ਹਨ।
ਸਟੇਟ ਸਪੈਸ਼ਲ ਸੈਲ ਮੁਹਾਲੀ ਨੇ ਸਾਰੀ ਕਾਰਵਾਈ ਨੂੰ ਅੰਜਾਮ ਦਿੱਤਾ। ਪੁਲਿਸ ਦੀ ਘੇਰਾਬੰਦੀ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਇੱਕ ਗੈਂਗਸਟਰ ਲਵਪ੍ਰੀਤ ਦੀ ਲੱਤ ਵਿੱਚ ਗੋਲੀ ਲੱਗ ਗਈ। ਉਸ ਨੂੰ ਮੁਹਾਲੀ ਦੇ ਫੇਜ਼-6 ਸਥਿਤ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮੁੱਠਭੇੜ ਵਿੱਚ ਮੁਹਾਲੀ ਦੇ ਐਸਐਸਓਸੀ ਡੀਐਸਪੀ ਪਵਨ ਕੁਮਾਰ ਵੀ ਜ਼ਖ਼ਮੀ ਹੋ ਗਏ। ਗੈਂਗਸਟਰਾਂ ਵੱਲੋਂ ਚਲਾਈ ਗਈ ਗੋਲੀ ਉਸ ਦੀ ਲੱਤ ਵਿੱਚ ਲੱਗੀ। ਸਾਥੀ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਡੀਐਸਪੀ ਪਵਨ ਕੁਮਾਰ ਨੂੰ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ : Ferozepur News: ਫ਼ਿਰੋਜ਼ਪੁਰ 'ਚ ਸ਼ਰੇਅਮ ਸੂਟਰ ਲਾਡੀ ਸ਼ੇਰ ਖਾਂ ਦਾ ਗੋਲੀਆਂ ਮਾਰ ਕੇ ਕਤਲ