Sri Muktsar Sahib News: ਪੁਲਿਸ ਨੇ ਨਸ਼ਾ ਤਸਕਰ ਦੇ ਘਰ ਨੂੰ ਕੀਤਾ ਸੀਲ, ਲਗਾਇਆ ਨੋਟਿਸ
Advertisement

Sri Muktsar Sahib News: ਪੁਲਿਸ ਨੇ ਨਸ਼ਾ ਤਸਕਰ ਦੇ ਘਰ ਨੂੰ ਕੀਤਾ ਸੀਲ, ਲਗਾਇਆ ਨੋਟਿਸ

Sri Muktsar Sahib News: ਪੰਜਾਬ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਵਿਰੁੱਧ ਵੱਡੀ ਕਾਰਵਾਈ ਵਿੱਢੀ ਹੋਈ ਹੈ।

Sri Muktsar Sahib News: ਪੁਲਿਸ ਨੇ ਨਸ਼ਾ ਤਸਕਰ ਦੇ ਘਰ ਨੂੰ ਕੀਤਾ ਸੀਲ, ਲਗਾਇਆ ਨੋਟਿਸ

Sri Muktsar Sahib News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸ੍ਰੀ ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਸ੍ਰੀ ਭਾਗੀਰਥ ਸਿੰਘ ਮੀਨਾ ਆਈਪੀਐਸ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਪੁਲਿਸ ਟੀਮਾਂ ਬਣਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।

ਉਥੇ ਹੀ ਨਸ਼ੇ ਦੇ ਸੌਦਾਗਰਾਂ ਨੂੰ ਫੜ ਕੇ ਉਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਹੀ ਜਸਪਾਲ ਸਿੰਘ ਡੀਐਸਪੀ (ਲੰਬੀ) ਤੇ ਐਸਆਈ ਸੁਖਦੇਵ ਸਿੰਘ ਮੁੱਖ ਅਫਸਰ ਥਾਣਾ ਕਬਰਵਾਲਾ ਵੱਲੋਂ ਪਿੰਡ ਮਿੱਡਾ ਦੇ ਸ਼ਰਮਾ ਰਾਮ ਪੁੱਤਰ ਭੋਲਾ ਰਾਮ ਦੇ ਘਰ ਦੇ ਬਾਹਰ ਘਰ ਨੂੰ ਸੀਲ ਕਰਨ ਸਬੰਧੀ ਨੋਟਿਸ ਲਾਇਆ ਗਿਆ।

ਇਸ ਮੌਕੇ ਡੀਐਸਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਸਖਤ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਜਿਸ ਤਹਿਤ ਜਿਹੜੇ ਬਦਨਾਮ ਵਿਅਕਤੀ ਹਨ ਜੋ ਨਸ਼ਿਆਂ ਦਾ ਕਾਰੋਬਾਰ ਕਰ ਰਹੇ ਹਨ ਜਾਂ ਜਿਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਨਸ਼ੇ ਫੜ੍ਹੇ ਗਏ ਅਤੇ ਉਨ੍ਹਾਂ ਉਤੇ ਮੁਕੱਦਮੇ ਦਰਜ ਕੀਤੇ ਗਏ ਹਨ। ਉਨ੍ਹਾਂ ਦੀ ਪ੍ਰਾਪਰਟੀ ਦੇ ਕਾਗਜ਼ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਨੂੰ ਭੇਜ ਕੇ ਉਸ ਪ੍ਰਾਪਰਟੀ ਨੂੰ ਸੀਲ ਕਰਵਾਇਆ ਜਾ ਰਿਹਾ ਹੈ।

ਇਸੇ ਤਹਿਤ ਹੀ ਪਿੰਡ ਮਿੱਡਾ ਦੇ ਸ਼ਰਮਾ ਰਾਮ ਪੁੱਤਰ ਭੋਲਾ ਰਾਮ ਤੋਂ ਭਾਰੀ ਮਾਤਰਾ ਵਿੱਚ ਨਸ਼ੀਲੀਆ ਗੋਲੀਆਂ ਅਤੇ ਹੋਰ ਨਸ਼ੇ ਮਿਲਣ ਉਤੇ ਉਸ ਖਿਲਾਫ ਮੁਕੱਦਮਾ ਦਰਜ ਹੈ। ਇਸ ਦੇ ਘਰ ਨੂੰ ਕੰਪੀਟੈਂਟ ਅਥਾਰਟੀ ਦਿੱਲੀ ਦੇ ਤਹਿਤ ਸੀਲ ਕਰਵਾਇਆ ਜਿਸ ਦਾ ਨੋਟਿਸ ਉਨ੍ਹਾਂ ਨੇ ਉਸ ਦੇ ਘਰ ਦੇ ਬਾਹਰ ਲਗਾਇਆ ਹੈ ਕਿ ਹੁਣ ਉਹ ਇਹ ਘਰ ਨਹੀਂ ਵੇਚ ਸਕੇਗਾ। ਜਿਸ ਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਕੋਲ ਚੱਲੇਗਾ।

ਇਹ ਵੀ ਪੜ੍ਹੋ : Sultanpur Lodhi News: ਖ਼ੌਫਨਾਕ ਘਟਨਾ; ਅਧਿਆਪਕ ਨੇ ਨੌਜਵਾਨ ਨੂੰ ਕਾਰ ਦੇ ਬੋਨਟ 'ਤੇ ਲਟਕਾ ਕੇ 10 ਕਿਲੋਮੀਟਰ ਘੜੀਸਿਆ

ਉਨ੍ਹਾਂ ਕਿਹਾ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅੱਗੇ ਤੋਂ ਵੀ ਨਸ਼ਾ ਵੇਚਣ ਵਾਲਿਆ ਖਿਲਾਫ਼ ਉਹ ਕੇਸ ਤਿਆਰ ਕਰਕੇ ਉੱਪਰ ਭੇਜਦੇ ਰਹਿਣਗੇ ਅਤੇ ਉਪਰੋਂ ਹੁਕਮ ਆਉਣ ਉਤੇ ਉਨ੍ਹਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Punjab News: ਸੜਕ ਸੁਰੱਖਿਆ ਫੋਰਸ ਲਈ ਜਵਾਨਾਂ ਦੀ ਸਿਖਲਾਈ ਸ਼ੁਰੂ; ਕਪੂਰਥਲਾ 'ਚ 1500 ਜਵਾਨ ਲੈ ਰਹੇ ਟ੍ਰੇਨਿੰਗ

ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ।

Trending news