Punjab News: 'ਆਪ' ਵੱਲੋਂ ਇਸ਼ਤਿਹਾਰਬਾਜ਼ੀ ’ਤੇ ਬੇਫਜ਼ੂਲ ਖ਼ਰਚੇ ਦੀ ਵਸੂਲੀ ਕੀਤੀ ਜਾਵੇ: ਪ੍ਰਤਾਪ ਸਿੰਘ ਬਾਜਵਾ
Advertisement
Article Detail0/zeephh/zeephh1547868

Punjab News: 'ਆਪ' ਵੱਲੋਂ ਇਸ਼ਤਿਹਾਰਬਾਜ਼ੀ ’ਤੇ ਬੇਫਜ਼ੂਲ ਖ਼ਰਚੇ ਦੀ ਵਸੂਲੀ ਕੀਤੀ ਜਾਵੇ: ਪ੍ਰਤਾਪ ਸਿੰਘ ਬਾਜਵਾ

ਕਾਂਗਰਸ ਦੇ ਨੇਤਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਗਿਆ ਕਿ ਇਹ ਆਪਣੀ ਮਰਜ਼ੀ ਚਲਾਈ ਜਾ ਰਹੀ ਹੈ। 

Punjab News: 'ਆਪ' ਵੱਲੋਂ ਇਸ਼ਤਿਹਾਰਬਾਜ਼ੀ ’ਤੇ ਬੇਫਜ਼ੂਲ ਖ਼ਰਚੇ ਦੀ ਵਸੂਲੀ ਕੀਤੀ ਜਾਵੇ: ਪ੍ਰਤਾਪ ਸਿੰਘ ਬਾਜਵਾ

Pratap Singh Bajwa slams AAP led Punjab government over Rs 30 crore spent on advertisements news: ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਸ਼ੁੱਕਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਗਈ ਕਿ ਆਮ ਆਦਮੀ ਪਾਰਟੀ ਵੱਲੋਂ ਇਸ਼ਤਿਹਾਰਬਾਜ਼ੀ ’ਤੇ ਖ਼ਰਚੇ ਜਾ ਰਹੇ ਪੈਸਿਆਂ ਦੀ ਵਸੂਲੀ ਕੀਤਾ ਜਾਵੇ। 

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕਰਦਿਆਂ, ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਸਰਕਾਰੀ ਇਸ਼ਤਿਹਾਰਾਂ ਦੇ ਕੰਟੈਂਟ ਰੈਗੂਲੇਸ਼ਨ (ਸੀਸੀਆਰਜੀਏ) ਬਾਰੇ ਕਮੇਟੀ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦੇ ਹੋਏ ਇਸ਼ਤਿਹਾਰਾਂ 'ਤੇ ਪੰਜਾਬ ਦੀ 'ਆਪ' ਸਰਕਾਰ ਵੱਲੋਂ ਖਰਚੀ ਗਈ ਰਕਮ ਵਸੂਲੀ ਜਾਣੀ ਚਾਹੀਦੀ ਹੈ।

ਇੱਕ ਪੱਤਰ ਵਿੱਚ, ਪ੍ਰਤਾਪ ਸਿੰਘ ਬਾਜਵਾ ਨੇ 'ਆਪ' ਵੱਲੋਂ "ਸੱਤਾ ਦੀ ਬੇਰਹਿਮੀ ਨਾਲ ਦੁਰਵਰਤੋਂ" ਦੀ ਜਾਂਚ ਕਰਨ ਅਤੇ ਪੰਜਾਬ ਤੋਂ ਬਾਹਰ ਆਮ ਆਦਮੀ ਪਾਰਟੀ ਦੇ ਏਜੰਡੇ ਨੂੰ ਉਤਸ਼ਾਹਿਤ ਕਰਨ ਦੇ ਬੋਝ ਤੋਂ ਲੋਕਾਂ ਨੂੰ ਬਚਾਉਣ ਲਈ, ਇਸ਼ਤਿਹਾਰਾਂ 'ਤੇ ਸਰਕਾਰ ਵੱਲੋਂ ਕੀਤੇ ਗਏ ਖਰਚੇ ਦੇ ਵਿਸ਼ੇਸ਼ ਆਡਿਟ ਲਈ ਰਾਜਪਾਲ ਦੇ ਦਖਲ ਦੀ ਮੰਗ ਕੀਤੀ।

ਇਸ ਦੌਰਾਨ ਕਾਂਗਰਸ ਦੇ ਨੇਤਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਗਿਆ ਕਿ ਇਹ ਆਪਣੀ ਮਰਜ਼ੀ ਚਲਾਈ ਜਾ ਰਹੀ ਹੈ। 

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਅਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਵੀ ਇਸ ਮੁੱਦੇ 'ਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਘੇਰਿਆ ਗਿਆ।  

ਇਹ ਵੀ ਪੜ੍ਹੋ: Punjab Weather Update: ਪੰਜਾਬ ‘ਚ ਮੁੜ ਬਦਲੇਗਾ ਮੌਸਮ, ਭਾਰੀ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਦੱਸ ਦਈਏ ਕਿ ਬਿਕਰਮ ਸਿੰਗ ਮਜੀਠੀਆ ਵੱਲੋਂ ਇੱਕ ਟਵੀਟ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ "'ਆਪ' ਸਰਕਾਰ ਪਾਰਟੀ ਦੇ ਡੁੱਬਦੇ ਜਹਾਜ਼ ਨੂੰ ਮੁੜ ਸੁਰਜੀਤ ਕਰਨ ਲਈ ਤੇ ਪੀਆਰ ਅਭਿਆਸ ਲਈ 50 ਫ਼ੀਸਦੀ ਆਬਾਦੀ ਤੋਂ ਪੀਐਚਸੀ ਨੂੰ ਮੋੜ ਕੇ ਲੋਕਾਂ ਦੀਆਂ ਜਾਨਾਂ ਨਾਲ ਖੇਡ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 10 ਕਰੋੜ ਦੀ ਲਾਗਤ ਵਾਲੇ ਪ੍ਰੋਜੈਕਟ 'ਤੇ ਪ੍ਰਚਾਰ ਲਈ 30 ਕਰੋੜ ਰੁਪਏ ਖਰਚਣ ਦੇ ਪਾਗਲ ਫੈਸਲੇ ਪਿੱਛੇ ਤਰਕ ਦੱਸਣਾ ਚਾਹੀਦਾ ਹੈ।"

ਇਹ ਵੀ ਪੜ੍ਹੋ:  MLA ਉਗੋਕੇ ਆਪੇ ਤੋਂ ਹੋਏ ਬਾਹਰ ਬੋਲੇ, ਮਾਰ ਮਾਰ ਲਫ਼ੇੜੇ ਤੈਨੂੰ ਅੰਦਰ ਸੁੱਟਿਆ ਹੁੰਦਾ...!

(For more news apart from Pratap Singh Bajwa slamming the AAP-led Punjab government for over Rs 30 crore spent on advertisements, stay tuned to Zee PHH)

Trending news