Patiala PM Rally: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਸਮਰਥਨ ’ਚ ਰੈਲੀ
Advertisement
Article Detail0/zeephh/zeephh2259753

Patiala PM Rally: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਸਮਰਥਨ ’ਚ ਰੈਲੀ

Patiala PM Rally: ਪਟਿਆਲਾ ਪੁਲੀਸ ਨੇ ਪੋਲੋ ਗਰਾਊਂਡ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਬੈਰੀਕੇਡ ਲਗਾ ਕੇ ਸੁਰੱਖਿਆ ਪ੍ਰਬੰਧ ਮਜ਼ਬੂਤ ​​ਕਰ ਦਿੱਤੇ ਹਨ।  ਸ਼ਹਿਰ ਵਿੱਚ 16 ਵਿਸ਼ੇਸ਼ ਨਾਕੇ ਅਤੇ 7 ਅੰਤਰਰਾਜੀ ਨਾਕੇ ਲਗਾ ਕੇ ਹਰ ਆਉਣ-ਜਾਣ ਵਾਲੇ ਵਿਅਕਤੀ ਦੀ ਚੈਕਿੰਗ ਕੀਤੀ ਜਾ ਰਹੀ ਹੈ। 

Patiala PM Rally: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਸਮਰਥਨ ’ਚ ਰੈਲੀ

Patiala PM Rally: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਪੰਜਾਬ ਦੇ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਸਮਰਥਨ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਪੀਐਮ ਮੋਦੀ ਦੀ ਰੈਲੀ ਦਾ ਸਮਾਂ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਹੈ। ਰੈਲੀ ਦੀ ਤਿਆਰੀ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਮੰਗਲਵਾਰ ਨੂੰ ਪੁੱਜੇ ਸਨ। ਇਸ ਤੋਂ ਬਾਅਦ ਬੁੱਧਵਾਰ ਨੂੰ ਪੰਜਾਬ ਪ੍ਰਦੇਸ਼ ਭਾਜਪਾ ਪ੍ਰਧਾਨ ਸੁਨੀਲ ਜਾਖੜ ਰੈਲੀ ਵਾਲੀ ਥਾਂ 'ਤੇ ਪਹੁੰਚੇ।

ਮੌਸਮ ਪਰੂਫ ਟੈਂਟ ਲਗਾਇਆ ਗਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਰੈਲੀ 'ਚ 40 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੇ ਲਈ ਮੌਸਮ ਪਰੂਫ ਟੈਂਟ ਲਗਾਇਆ ਗਿਆ ਹੈ। ਇਸ ਸਟੈਂਡ ਨੂੰ ਸਥਾਪਤ ਕਰਨ ਲਈ ਅੰਮ੍ਰਿਤਸਰ ਦੀ ਇੱਕ ਕੰਪਨੀ ਨੂੰ ਵਿਸ਼ੇਸ਼ ਤੌਰ ’ਤੇ ਜ਼ਿੰਮੇਵਾਰੀ ਦਿੱਤੀ ਗਈ ਹੈ।

ਪੁਲਿਸ ਨੇ ਸੜਕਾਂ ਨੂੰ ਸੀਲ ਕਰ ਦਿੱਤਾ ਹੈ

ਪਟਿਆਲਾ ਪੁਲੀਸ ਨੇ ਪੋਲੋ ਗਰਾਊਂਡ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਬੈਰੀਕੇਡ ਲਗਾ ਕੇ ਸੁਰੱਖਿਆ ਪ੍ਰਬੰਧ ਮਜ਼ਬੂਤ ​​ਕਰ ਦਿੱਤੇ ਹਨ।  ਸ਼ਹਿਰ ਵਿੱਚ 16 ਵਿਸ਼ੇਸ਼ ਨਾਕੇ ਅਤੇ 7 ਅੰਤਰਰਾਜੀ ਨਾਕੇ ਲਗਾ ਕੇ ਹਰ ਆਉਣ-ਜਾਣ ਵਾਲੇ ਵਿਅਕਤੀ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪਟਿਆਲਾ ਵਿੱਚ ਹੋਰ ਜ਼ਿਲ੍ਹਿਆਂ ਦੇ ਐਸਪੀ ਅਤੇ ਹੋਰ ਪੁਲੀਸ ਅਧਿਕਾਰੀ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ, ਜੋ 24 ਘੰਟੇ ਸੁਰੱਖਿਆ ਪ੍ਰਬੰਧਾਂ ’ਤੇ ਨਜ਼ਰ ਰੱਖਣਗੇ।

ਬੁੱਧਵਾਰ ਨੂੰ ਏਡੀਜੀਪੀ ਪ੍ਰਵੀਨ ਕੁਮਾਰ ਸਿਨਹਾ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੋਲੋ ਗਰਾਊਂਡ ਦਾ ਦੌਰਾ ਕੀਤਾ। ਏ.ਡੀ.ਜੀ.ਪੀ. ਨੇ ਦੱਸਿਆ ਕਿ ਚਾਰ ਲੇਅਰ ਸੁਰੱਖਿਆ ਪ੍ਰਣਾਲੀ ਦਾ ਪ੍ਰਬੰਧ ਕੀਤਾ ਗਿਆ ਹੈ।

ਕਿਸਾਨ ਵੀ ਕਰਨਗੇ ਵਿਰੋਧ

ਪਟਿਆਲਾ ਵਿੱਚ ਕਿਸਾਨਾਂ ਨੇ ਵੀ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕਰਨ ਦਾ ਫੈਸਲਾ ਲਿਆ ਹੈ। ਇਸ ਦੌਰਾਨ ਕਿਸਾਨਾਂ ਦਾ ਇੱਕ ਵੱਡਾ ਸਮੂਹ ਉਨ੍ਹਾਂ ਨੂੰ ਮਿਲਣ ਦੀ ਕੋਸ਼ਿਸ਼ ਕਰੇਗਾ। ਉਨ੍ਹਾਂ ਕਿਹਾ ਕਿ ਕਿਸਾਨ ਉਨ੍ਹਾਂ ਨੂੰ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਬਾਰੇ ਸਵਾਲ ਪੁੱਛਣਗੇ।

24 ਨੂੰ ਜਲੰਧਰ ਦੇ ਪੀਏਪੀ ਗਰਾਊਂਡ ਅਤੇ ਗੁਰਦਾਸਪੁਰ ਦੇ ਦੀਨਾਨਗਰ ਇਲਾਕੇ ਵਿੱਚ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਰੈਲੀਆਂ ਹੋਣੀਆਂ ਹਨ।

Trending news