Samrala News: ਬਾਇਓਗੈਸ ਫੈਕਟਰੀ ਦਾ ਵਿਰੋਧ; ਕਿਸਾਨ ਜਥੇਬੰਦੀਆਂ ਨੇ ਸਮਰਾਲਾ ਦੇ ਬਾਜ਼ਾਰ 'ਚ ਕੱਢਿਆ ਰੋਸ ਮਾਰਚ
Advertisement
Article Detail0/zeephh/zeephh2246810

Samrala News: ਬਾਇਓਗੈਸ ਫੈਕਟਰੀ ਦਾ ਵਿਰੋਧ; ਕਿਸਾਨ ਜਥੇਬੰਦੀਆਂ ਨੇ ਸਮਰਾਲਾ ਦੇ ਬਾਜ਼ਾਰ 'ਚ ਕੱਢਿਆ ਰੋਸ ਮਾਰਚ

ਬਾਇਓ ਗੈਸ ਫੈਕਟਰੀ ਦੇ ਵਿਰੋਧ ਵਿੱਚ ਧਰਨਾ ਲਗਾਈ ਬੈਠੇ ਪਿੰਡ ਵਾਲਿਆਂ ਵੱਲੋਂ ਪ੍ਰਸ਼ਾਸ਼ਨ ਵੱਲੋਂ ਸਾਰ ਨਾ ਲਏ ਜਾਣ ਉਤੇ ਸਮਰਾਲਾ ਦੇ ਬਾਜ਼ਾਰ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਵੱਲੋ ਰੋਸ ਮਾਰਚ ਕੱਢਿਆ ਗਿਆ ਤੇ ਐਸਡੀਐਮ ਨੂੰ ਮੰਗ ਪੱਤਰ ਸੌਂਪਿਆ ਗਿਆ। ਸਮਰਾਲਾ ਦੇ ਪਿੰਡ ਮੁਸ਼ਕਾਬਾਦ ਵਿੱਚ ਲੱਗਣ ਵਾਲੀ ਗੈਸ ਫੈਕਟਰੀ ਦੇ ਅੱਗੇ ਪਿਛਲੇ 10 ਦਿਨਾਂ

Samrala News: ਬਾਇਓਗੈਸ ਫੈਕਟਰੀ ਦਾ ਵਿਰੋਧ; ਕਿਸਾਨ ਜਥੇਬੰਦੀਆਂ ਨੇ ਸਮਰਾਲਾ ਦੇ ਬਾਜ਼ਾਰ 'ਚ ਕੱਢਿਆ ਰੋਸ ਮਾਰਚ

Samrala News(ਵਰੁਣ ਕੌਸ਼ਲ) : ਬਾਇਓ ਗੈਸ ਫੈਕਟਰੀ ਦੇ ਵਿਰੋਧ ਵਿੱਚ ਧਰਨਾ ਲਗਾਈ ਬੈਠੇ ਪਿੰਡ ਵਾਲਿਆਂ ਵੱਲੋਂ ਪ੍ਰਸ਼ਾਸ਼ਨ ਵੱਲੋਂ ਸਾਰ ਨਾ ਲਏ ਜਾਣ ਉਤੇ ਸਮਰਾਲਾ ਦੇ ਬਾਜ਼ਾਰ ਵਿੱਚ ਸਮੂਹ ਕਿਸਾਨ ਜਥੇਬੰਦੀਆਂ ਵੱਲੋ ਰੋਸ ਮਾਰਚ ਕੱਢਿਆ ਗਿਆ ਤੇ ਐਸਡੀਐਮ ਨੂੰ ਮੰਗ ਪੱਤਰ ਸੌਂਪਿਆ ਗਿਆ।

ਸਮਰਾਲਾ ਦੇ ਪਿੰਡ ਮੁਸ਼ਕਾਬਾਦ ਵਿੱਚ ਲੱਗਣ ਵਾਲੀ ਗੈਸ ਫੈਕਟਰੀ ਦੇ ਅੱਗੇ ਪਿਛਲੇ 10 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਲੱਗੇ ਪੱਕੇ ਧਰਨਾ ਤੋਂ ਬਾਅਦ ਹੁਣ ਪਿੰਡ ਵਾਸੀਆਂ ਵੱਲੋਂ ਸਮਰਾਲਾ ਦੇ ਪ੍ਰਸ਼ਾਸਨ ਵੱਲੋਂ ਸਾਰ ਨਾ ਲਏ ਜਾਣ ਉਤੇ ਸਮੂਹ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਪਿੰਡ ਵਾਸੀਆਂ ਨੇ ਮੁਸ਼ਕਾਬਾਦ ਪਿੰਡ ਤੋਂ ਲੈ ਕੇ ਸਮਰਾਲਾ ਦੇ ਬਾਜ਼ਾਰ ਵਿੱਚ ਰੋਸ ਮਾਰਚ ਕੱਢਿਆ।

ਰੋਸ ਮਾਰਚ ਕੱਢਣ ਤੋਂ ਬਾਅਦ ਐਸਡੀਐਮ ਦਫਤਰ ਅੱਗੇ ਧਰਨਾ ਲਗਾਇਆ ਗਿਆ। ਜਿੱਥੇ ਐਸਡੀਐਮ ਨੂੰ ਮੰਗ ਪੱਤਰ ਸੌਂਪਿਆ ਗਿਆ। ਪਿੰਡ ਵਾਸੀਆਂ ਅਤੇ ਜਥੇਬੰਦੀਆਂ ਵੱਲੋਂ ਇਸ ਰੋਸ ਪ੍ਰਦਰਸ਼ਨ ਵਿੱਚ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਪਿੰਡ ਵਾਲਿਆਂ ਵੱਲੋਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ ਜੇਕਰ ਜਲਦ ਤੋਂ ਜਲਦ ਇਸਦਾ ਕੋਈ ਹੱਲ ਨਾ ਕੱਢਿਆ ਗਿਆ ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਧਰਨਾ ਦੇ ਰਹੇ ਪਿੰਡ ਵਾਸੀਆਂ ਵੱਲੋਂ ਤੇ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਐਸਡੀਐਮ ਸਮਰਾਲਾ ਨੂੰ ਮੰਗ ਪੱਤਰ ਦਿੱਤਾ ਉਥੇ ਹੀ ਐਸਡੀਐਮ ਸਮਰਾਲਾ ਨੇ ਇਸ ਮੰਗ ਪੱਤਰ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਬਾਰੇ ਦੱਸਿਆ।

ਇਹ ਵੀ ਪੜ੍ਹੋ : Charanjit Singh Channi News: ਚੰਨੀ ਨੂੰ ਬੀਬੀ ਜਗੀਰ ਕੌਰ ਦੀ ਠੋਡੀ ਥੱਲੇ ਹੱਥ ਲਗਾਉਣਾ ਪਿਆ ਮਹਿੰਗਾ; ਮਹਿਲਾ ਕਮਿਸ਼ਨ ਦਾ ਐਕਸ਼ਨ

Trending news