Mansa News: ਝੋਨੇ ਦੀ ਖਰੀਦ ਤੇ ਪਰਾਲੀ ਤੋਂ ਇਲਾਵਾ ਡੀਏਪੀ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਵੱਲੋਂ ਕਿ ਦਿੱਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਪੰਜਾਬ ਭਰ ਵਿੱਚ ਡੀਸੀ ਦਫਤਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
Trending Photos
Mansa News: ਝੋਨੇ ਦੀ ਖਰੀਦ ਤੇ ਪਰਾਲੀ ਤੋਂ ਇਲਾਵਾ ਡੀਏਪੀ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਵੱਲੋਂ ਕਿ ਦਿੱਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਪੰਜਾਬ ਭਰ ਵਿੱਚ ਡੀਸੀ ਦਫਤਰਾਂ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਾਨਸਾ ਵਿੱਚ ਵੀ ਕਿਸਾਨਾਂ ਵੱਲੋਂ ਡੀਸੀ ਦਫਤਰ ਦੇ ਬਾਹਰ ਧਰਨਾ ਲਗਾ ਕੇ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਪੰਜਾਬ ਦੇ ਵਿੱਚ ਝੋਨੇ ਦੀ ਖਰੀਦ ਸਮੱਸਿਆ ਨੂੰ ਲੈ ਕੇ ਕਿਸਾਨਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰ ਦਫਤਰਾਂ ਦੇ ਬਾਹਰ ਕਿਸਾਨ ਜਥੇਬੰਦੀਆਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਲਈ ਕਾਲ ਦਿੱਤੀ ਗਈ ਸੀ। ਇਸ ਤਹਿਤ ਅੱਜ ਮਾਨਸਾ ਵਿੱਚ ਵੀ ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਰੁਲ ਰਹੀ ਹੈ ਤੇ ਪਰਾਲੀ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਪੁਲਿਸ ਦੇ ਐਸਐਚਓ ਖੇਤਾਂ ਵਿੱਚ ਚੱਕਰ ਲਗਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਰਾਲੀ ਦਾ ਪ੍ਰਬੰਧ ਕਰਨ ਦੀ ਬਜਾਏ ਸਰਕਾਰ ਕਿਸਾਨਾਂ ਨੂੰ ਡਰਾਉਣ ਧਮਕਾਉਣ ਉਤੇ ਲੱਗੀ ਹੋਈ ਹੈ।
ਦੂਜੇ ਪਾਸੇ ਕਿਸਾਨਾਂ ਨੂੰ ਡੀਏਪੀ ਦੀ ਵੱਡੀ ਸਮੱਸਿਆ ਆ ਰਹੀ ਹੈ ਕਿਉਂਕਿ ਝੋਨੇ ਦੀ ਕਟਾਈ ਕਰਨ ਤੋਂ ਬਾਅਦ ਤੁਰੰਤ ਕਣਕ ਦੀ ਬਿਜਾਈ ਸ਼ੁਰੂ ਹੋ ਜਾਣੀ ਹੈ ਪਰ ਡੀਏਪੀ ਦੀ ਕਮੀ ਹੋਣ ਕਾਰਨ ਕਿਸਾਨਾਂ ਦੀ ਬਿਜਾਈ ਪਿਛੜ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਕਿਸੇ ਕਿਸਾਨ ਨੂੰ ਡੀਏਪੀ ਖਾਦ ਮਿਲ ਰਹੀ ਹੈ ਤਾਂ ਉਸ ਨੂੰ ਵਾਧੂ ਵਸਤਾਂ ਨਾਲ ਲਗਾ ਕੇ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਕਿਸਾਨ ਦੀ ਲੁੱਟ ਵੀ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਕਿਸਾਨਾਂ ਦੀਆਂ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।