Farmers Protest: ਲੁਧਿਆਣਾ ਤੋਂ ਚੰਡੀਗੜ੍ਹ ਸਫ਼ਰ ਕਰਨ ਵਾਲੇ ਲੋਕਾਂ ਲਈ ਇਹ ਖ਼ਬਰ ਕਾਫੀ ਅਹਿਮ ਹੈ। ਕਿਸਾਨਾਂ ਨੇ ਬਿਜਲੀ ਸਪਲਾਈ ਨਾ ਮਿਲਣ ਕਾਰਨ ਅੱਜ ਤਿੰਨ ਵਜੇ ਭਾਗੋਮਾਜਰਾ ਹਾਈਵੇ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ।
Trending Photos
Farmers Protest: ਬਿਜਲੀ ਨਾ ਆਉਣ ਕਾਰਨ ਪਰੇਸ਼ਾਨ ਕਈ ਪਿੰਡਾਂ ਦੇ ਕਿਸਾਨਾਂ ਨੇ ਖਰੜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਦਫ਼ਤਰ ਅੱਗੇ ਰੋਸ ਧਰਨਾ ਲਗਾ ਕੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਬਿਜਲੀ ਸਪਲਾਈ ਚਾਲੂ ਨਾ ਕਰਨ ਉਤੇ 3 ਵਜੇ ਨੈਸ਼ਨਲ ਹਾਈਵੇ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਬਿਜਲੀ ਨਾ ਆਉਣ ਕਾਰਨ ਕਿਸਾਨ ਪਰੇਸ਼ਾਨ ਹਨ ਤੇ ਬਿਜਲੀ ਨਾ ਆਉਣ ਉਤੇ ਕਿਸਾਨ ਹਾਈਵੇ ਜਾਮ ਕਰਨਗੇ।
ਇਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਮੇਹਰ ਸਿੰਘ ਥੇੜੀ ਸਰਪੰਚ ਭੁਖੜੀ ਜਸਪਾਲ ਸਿੰਘ ਤੇ ਹੋਰ ਕਿਸਾਨਾਂ ਨੇ ਕਿਹਾ ਕਿ ਪਹਿਲਾਂ ਕੁਦਰਤ ਦੇ ਕਹਿਰ ਕਾਰਨ ਉਨ੍ਹਾਂ ਦੀ ਫਸਲ ਤਬਾਹ ਹੋ ਗਈ। ਹੁਣ ਬਿਜਲੀ ਵਿਭਾਗ ਵੱਲੋਂ ਖੇਤੀ ਦੀਆਂ ਮੋਟਰਾਂ ਦੀ ਬਿਜਲੀ ਸਪਲਾਈ ਪਿਛਲੇ ਚਾਰ-ਪੰਜ ਦਿਨ ਤੋਂ ਬੰਦ ਹਨ, ਜਿਸ ਕਾਰਨ ਉਨ੍ਹਾਂ ਦੀ ਫ਼ਸਲ ਮੁੜ ਤੋਂ ਖ਼ਰਾਬ ਹੋਣ ਦੇ ਕੰਢੇ ਉਤੇ ਪੁੱਜ ਗਈ।
ਇਹ ਵੀ ਪੜ੍ਹੋ : AAP Punjab Protest Today Live Updates: ਮਣੀਪੁਰ ਹਾਦਸੇ ਨੂੰ ਲੈ ਕੇ ਆਪ ਵਰਕਰਾਂ ਵੱਲੋਂ ਰਾਜਪਾਲ ਦੇ ਭਵਨ ਵੱਲ ਕੂਚ, ਚੱਲੀਆਂ ਪਾਣੀ ਦੀਆਂ ਬੁਛਾੜਾਂ
ਖੇਤਾਂ ਵਿੱਚ ਖੜ੍ਹੀ ਫ਼ਸਲ ਨੂੰ ਪਾਣੀ ਨਾ ਮਿਲਣ ਉਤੇ ਧਰਤੀ ਵਿੱਚ ਤਰੇੜਾਂ ਪੈ ਗਈਆਂ ਹਨ। ਕਿਸਾਨ ਤਾਂ ਪਹਿਲਾਂ ਹੀ ਕੁਦਰ ਦੇ ਕਹਿਰ ਤੋਂ ਪਰੇਸ਼ਾਨ ਸੀ ਹੁਣ ਸਰਕਾਰਾਂ ਅਤੇ ਪ੍ਰਸ਼ਾਸਨ ਕਿਸਾਨਾਂ ਨੂੰ ਤੰਗ ਕਰ ਰਿਹਾ ਹੈ। ਕਿਸਾਨਾਂ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਤਿੰਨ ਵਜੇ ਤੱਕ ਬਿਜਲੀ ਚਾਲੂ ਨਾ ਕੀਤੀ ਗਈ ਤਾਂ ਭਾਗੋਮਾਜਰਾ ਨੈਸ਼ਨਲ ਹਾਈਵੇ ਜਾਮ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਦੂਜੇ ਪਾਸੇ ਖਰੜ ਪਾਵਰਕਾਮ ਦੇ ਸੁਪਰਡੈਂਟ ਗੁਲਜ਼ਾਰ ਸਿੰਘ ਨਾਲ ਜਦੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਇਹ ਕਹਿ ਕਿ ਪੱਲਾ ਝਾੜ ਦਿੱਤਾ ਕਿ ਟਰਾਂਸਫਾਰਮਰ ਖ਼ਰਾਬ ਸੀ, ਉਸ ਦੀ ਮੁਰੰਮਤ ਹੋ ਗਈ ਹੈ। ਉਮੀਦ ਹੈ ਕਿ ਬਿਜਲੀ ਜਲਦ ਚਾਲੂ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : Punjab News: ਪੰਜਾਬ 'ਚ ਤਹਿਸੀਲਾਂ ਤੋਂ ਬਾਅਦ ਹੁਣ ਡੀਸੀ ਦਫਤਰਾਂ ਤੇ ਐਸਡੀਐਮ ਦਫਤਰਾਂ 'ਚ ਵੀ ਹੜਤਾਲ
ਖਰੜ ਤੋਂ ਡੈਵਿਟ ਵਰਮਾ ਦੀ ਰਿਪੋਰਟ