Pulwama Attack: ਪ੍ਰਧਾਨ ਮੰਤਰੀ ਮੋਦੀ ਨੇ ਐਕਸ 'ਤੇ ਪੋਸਟ ਕਰਕੇ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਪੀਐਮ ਮੋਦੀ ਨੇ ਕਿਹਾ ਕਿ ਸੈਨਿਕਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
Trending Photos
Pulwama Attack: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕਰਕੇ ਭਾਵੁਕ ਹੋ ਗਏ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਪੀਐਮ ਨੇ ਆਪਣੇ ਐਕਸ ਅਕਾਊਂਟ 'ਤੇ ਪੋਸਟ ਕਰਦੇ ਹੋਏ ਲਿਖਿਆ, 'ਮੈਂ ਪੁਲਵਾਮਾ 'ਚ ਸ਼ਹੀਦ ਹੋਏ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ। ਸਾਡੇ ਦੇਸ਼ ਲਈ ਉਨ੍ਹਾਂ ਦੀ ਸੇਵਾ ਅਤੇ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ " ਪੁਲਵਾਮਾ ਜ਼ਿਲ੍ਹੇ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਪੰਜ ਸਾਲ ਬੀਤ ਚੁੱਕੇ ਹਨ।
I pay homage to the brave heroes who were martyred in Pulwama. Their service and sacrifice for our nation will always be remembered.
— Narendra Modi (@narendramodi) February 14, 2024
14 ਫਰਵਰੀ 2019 ਨੂੰ ਪੁਲਵਾਮਾ 'ਚ ਫੌਜ ਦੇ ਜਵਾਨਾਂ 'ਤੇ ਅੱਤਵਾਦੀ ਹਮਲਾ ਹੋਇਆ ਸੀ। ਇਸ ਹਮਲੇ 'ਚ ਦੇਸ਼ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਨਾਲ ਹੀ 35 ਜਵਾਨ ਜ਼ਖਮੀ ਹੋ ਗਏ। ਇਸ ਨੂੰ ਸਭ ਤੋਂ ਖ਼ਤਰਨਾਕ ਅੱਤਵਾਦੀ ਹਮਲੇ ਵਜੋਂ ਯਾਦ ਕੀਤਾ ਗਿਆ। ਬਹੁਤ ਸਾਰੇ ਲੋਕ ਅੱਜ ਦੇ ਦਿਨ ਨੂੰ ਕਾਲੇ ਦਿਨ ਵਜੋਂ ਮਨਾਉਦੇ ਹਨ।
ਅੱਜ ਤੋਂ ਪੰਜ ਸਾਲ ਪਹਿਲਾਂ, ਅੱਤਵਾਦੀਆਂ ਨੇ 200 ਕਿਲੋਗ੍ਰਾਮ ਵਿਸਫੋਟਕਾਂ ਨਾਲ ਫਿੱਟ ਵਾਹਨ ਨਾਲ ਸੀਆਰਪੀਐਫ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ ਸੀ। ਉਸ ਵੇਲੇ ਸੀਆਰਪੀਐਫ ਦੀਆਂ 78 ਗੱਡੀਆਂ ਵਿੱਚ 2500 ਤੋਂ ਵੱਧ ਜਵਾਨ ਸਫ਼ਰ ਕਰ ਰਹੇ ਸਨ। ਜਿਸ ਸਮੇਂ ਉਨ੍ਹਾਂ 'ਤੇ ਹਮਲਾ ਕੀਤਾ ਗਿਆ ਸੀ।