Punjab News: ਵਿਜੀਲੈਂਸ ਵੱਲੋਂ ਅਕਾਲੀ ਆਗੂ ਤੇ ਉਸਦੀ ਪਤਨੀ ਅਤੇ ਪੁੱਤਰ ਗ੍ਰਿਫ਼ਤਾਰ, ਸ਼ੂਗਰ ਮਿੱਲ ਦੀ ਜ਼ਮੀਨ ਦੀ ਦੁਰਵਰਤੋਂ ਕਰਨ ਦਾ ਦੋਸ਼
Advertisement
Article Detail0/zeephh/zeephh1895128

Punjab News: ਵਿਜੀਲੈਂਸ ਵੱਲੋਂ ਅਕਾਲੀ ਆਗੂ ਤੇ ਉਸਦੀ ਪਤਨੀ ਅਤੇ ਪੁੱਤਰ ਗ੍ਰਿਫ਼ਤਾਰ, ਸ਼ੂਗਰ ਮਿੱਲ ਦੀ ਜ਼ਮੀਨ ਦੀ ਦੁਰਵਰਤੋਂ ਕਰਨ ਦਾ ਦੋਸ਼

Punjab Sugar Mill Land News: ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਜਾਂਚ ਨੰਬਰ 04/2019 ਰਾਹੀਂ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ, ਵਾਹਿਦ-ਸੰਧਰ ਸ਼ੂਗਰ ਲਿਮਟਿਡ ਫਗਵਾੜਾ, ਸ਼ੂਗਰ ਮਿੱਲ ਪਲਾਜ਼ਾ ਪ੍ਰਾਈਵੇਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ, ਡਾਇਰੈਕਟਰਾਂ, ਵਧੀਕ ਡਾਇਰੈਕਟਰ ਆਦਿ ਵਿਰੁੱਧ ਜਾਂਚ ਕੀਤੀ ਗਈ ਸੀ।

Punjab News: ਵਿਜੀਲੈਂਸ ਵੱਲੋਂ ਅਕਾਲੀ ਆਗੂ ਤੇ ਉਸਦੀ ਪਤਨੀ ਅਤੇ ਪੁੱਤਰ ਗ੍ਰਿਫ਼ਤਾਰ, ਸ਼ੂਗਰ ਮਿੱਲ ਦੀ ਜ਼ਮੀਨ ਦੀ ਦੁਰਵਰਤੋਂ ਕਰਨ ਦਾ ਦੋਸ਼

Punjab Sugar Mill Land News: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੂਗਰ ਮਿੱਲ ਫਗਵਾੜਾ ਦੀ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਕਰਨ ਅਤੇ ਸੂਬਾ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਦੇ ਮੈਨੇਜਿੰਗ ਡਾਇਰੈਕਟਰ ਜਰਨੈਲ ਸਿੰਘ ਵਾਹਿਦ, ਉਸ ਦੀ ਪਤਨੀ ਡਾਇਰੈਕਟਰ ਰੁਪਿੰਦਰ ਕੌਰ ਵਾਹਿਦ ਅਤੇ ਉਸ ਦੇ ਪੁੱਤਰ ਵਾਹਿਦ-ਸੰਧਰ ਸ਼ੂਗਰ ਮਿੱਲ ਲਿਮਟਿਡ ਫਗਵਾੜਾ ਤੇ ਸ਼ੂਗਰ ਮਿੱਲ ਪਲਾਜ਼ਾ ਪ੍ਰਾਈਵੇਟ ਲਿਮਟਿਡ, ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਡਾਇਰੈਕਟਰ ਸੰਦੀਪ ਸਿੰਘ ਵਾਹਿਦ ਨੂੰ ਗ੍ਰਿਫਤਾਰ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਜਾਂਚ ਨੰਬਰ 04/2019 ਰਾਹੀਂ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ, ਵਾਹਿਦ-ਸੰਧਰ ਸ਼ੂਗਰ ਲਿਮਟਿਡ ਫਗਵਾੜਾ, ਸ਼ੂਗਰ ਮਿੱਲ ਪਲਾਜ਼ਾ ਪ੍ਰਾਈਵੇਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ, ਡਾਇਰੈਕਟਰਾਂ, ਵਧੀਕ ਡਾਇਰੈਕਟਰ ਆਦਿ ਵਿਰੁੱਧ ਜਾਂਚ ਕੀਤੀ ਗਈ ਸੀ। ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਸਟੇਟ ਕਪੂਰਥਲਾ ਦੇ ਮਹਾਰਾਜਾ ਜਗਤਜੀਤ ਸਿੰਘ ਨੇ 09.02.1933 ਦੇ ਆਪਣੇ ਹੁਕਮ/ਇਕਰਾਰਨਾਮੇ ਰਾਹੀਂ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ ਨੂੰ ਵਿਕਸਤ ਕਰਨ ਲਈ ਆਪਣੀ ਸਟੇਟ ਵਿੱਚ ਸ਼ੂਗਰ ਮਿੱਲ ਉਦਯੋਗ ਅਲਾਟ ਕੀਤਾ ਸੀ। ਇਸ ਮਿੱਲ ਨੂੰ ਚਲਾਉਣ ਲਈ ਉਨ੍ਹਾਂ ਨੇ ਛੋਟ ਵਾਲੀ ਜ਼ਮੀਨ ਵਜੋਂ 251 ਕਨਾਲ 18 ਮਰਲੇ (31 ਏਕੜ 03 ਕਨਾਲ 18 ਮਰਲੇ) ਜ਼ਮੀਨ ਮੁਫ਼ਤ ਅਲਾਟ ਕੀਤੀ ਜਿਸ ਦੇ ਮਾਲਕਾਨਾ ਹੱਕ ਸ਼ਰਤਾਂ ਸਮੇਤ ਜਗਤਜੀਤ ਸਿੰਘ ਸ਼ੂਗਰ ਮਿੱਲ ਕੰਪਨੀ ਲਿਮਟਿਡ ਨੂੰ ਦਿੱਤੇ ਗਏ ਸਨ। 09.02.1933 ਦੇ ਹੁਕਮ/ਇਕਰਾਰਨਾਮੇ ਦੇ ਨੁਕਤਾ ਨੰਬਰ 1 ਅਤੇ 8 ਅਨੁਸਾਰ, ਇਹ ਜ਼ਮੀਨ ਸੂਬੇ ਦੀ ਹੈ ਅਤੇ ਅੱਗੇ ਵੇਚੀ ਜਾਂ ਗਿਰਵੀ ਨਹੀਂ ਰੱਖੀ ਜਾ ਸਕਦੀ। ਜੇਕਰ ਸ਼ੂਗਰ ਮਿੱਲ ਬੰਦ ਹੋ ਜਾਂਦੀ ਹੈ, ਤਾਂ ਜ਼ਮੀਨ ਬਿਨਾਂ ਕਿਸੇ ਮੁਆਵਜ਼ੇ ਦੇ ਸੂਬੇ ਨੂੰ ਵਾਪਸ ਮਿਲ ਜਾਵੇਗੀ। 

ਕੰਪਨੀ ਖੰਡ ਉਦਯੋਗ ਅਤੇ ਇਸਦੇ ਕਿਸੇ ਵੀ ਬਾਇਓ ਉਤਪਾਦ ਦੇ ਨਿਰਮਾਣ ਲਈ ਮਿੱਲਾਂ ਦੀ ਸਥਾਪਨਾ ਕਰ ਸਕਦੀ ਹੈ। ਸਰਕਾਰ ਦੀ ਮਨਜ਼ੂਰੀ ਨਾਲ ਕੰਪਨੀ ਕਿਸੇ ਹੋਰ ਕੰਪਨੀ ਨਾਲ ਜੁੜ ਸਕਦੀ ਹੈ, ਆਪਣੇ ਅਧਿਕਾਰ ਕਿਸੇ ਹੋਰ ਕੰਪਨੀ, ਕਾਰਪੋਰੇਸ਼ਨ ਜਾਂ ਖੰਡ ਉਦਯੋਗ ਨਾਲ ਜੁੜੇ ਵਿਅਕਤੀ ਨੂੰ ਦੇ ਸਕਦੀ ਹੈ ਬਾਸ਼ਰਤੇ ਇਸ ਬਾਰੇ ਸਰਕਾਰ ਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਹੈ। ਜਾਂਚ ਦੌਰਾਨ ਇਹ ਵੀ ਪਤਾ ਲੱਗਾ ਕਿ ਓਸਵਾਲ ਐਗਰੋ ਮਿੱਲਜ਼ ਲਿਮਟਿਡ, ਫਗਵਾੜਾ, ਜੋ ਜਗਤਜੀਤ ਸਿੰਘ ਸ਼ੂਗਰ ਮਿੱਲਜ਼ ਕੰਪਨੀ ਲਿਮਟਿਡ, ਫਗਵਾੜਾ ਚਲਾ ਰਹੀ ਸੀ, ਨੇ 18.10.2000 ਨੂੰ ਮੈਸਰਜ਼ ਵਾਹਿਦ ਸੰਧਰ ਸ਼ੂਗਰਜ਼ ਲਿਮਟਿਡ, ਫਗਵਾੜਾ ਨਾਲ ਸਮਝੌਤਾ ਸਹੀਬੱਧ ਕੀਤਾ ਸੀ ਅਤੇ ਉਨ੍ਹਾਂ ਨੂੰ ਸਾਰੇ ਅਧਿਕਾਰ ਸੌਂਪ ਦਿੱਤੇ। ਇਸ ਉਪਰੰਤ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ, ਫਗਵਾੜਾ ਅਤੇ ਵਾਹਿਦ-ਸੰਧਰ ਸ਼ੂਗਰਜ਼ ਲਿਮਟਿਡ ਫਗਵਾੜਾ ਦੇ ਡਾਇਰੈਕਟਰਾਂ ਨੇ ਆਪਣੀ ਮਿਲੀਭੁਗਤ ਨਾਲ ਸਰਕਾਰ ਦੀ ਪ੍ਰਵਾਨਗੀ ਲਏ ਬਿਨਾਂ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ ਫਗਵਾੜਾ ਤੋਂ ਮਿੱਲ ਅਤੇ ਜ਼ਮੀਨ 99 ਸਾਲਾਂ ਲਈ ਲੀਜ਼ 'ਤੇ ਐਕੁਆਇਰ ਕਰ ਲਈ।

ਇਸ ਰਜਿਸਟਰਡ ਲੀਜ਼ ਡੀਡ ਦੇ ਨੁਕਤਾ ਨੰਬਰ 4 (ਡੀ) (ਏ) ਵਿੱਚ ਲਿਖਿਆ ਗਿਆ ਹੈ ਕਿ ਮੈਸਰਜ਼ ਵਾਹਿਦ-ਸੰਧਰ ਸ਼ੂਗਰ ਲਿਮਟਿਡ ਫਗਵਾੜਾ ਕਰਜ਼ਾ ਲੈਣ ਲਈ ਕਿਸੇ ਵੀ ਬੈਂਕ ਅਤੇ ਵਿੱਤੀ ਸੰਸਥਾ ਕੋਲ ਜਾਇਦਾਦ ਗਿਰਵੀ ਰੱਖ ਸਕਦਾ ਹੈ, ਜਿਸ ਵਿੱਚ ਜਗਤਜੀਤ ਸ਼ੂਗਰ ਮਿੱਲਜ਼ ਲਿਮਟਿਡ ਕੰਪਨੀ ਨੂੰ ਕੋਈ ਇਤਰਾਜ਼ ਨਹੀਂ ਹੈ। ਇਸ ਲੀਜ਼ ਡੀਡ ਨੂੰ ਮਾਲ ਰਿਕਾਰਡ ਵਿੱਚ ਦਰਜ ਨਹੀਂ ਕੀਤਾ ਗਿਆ ਤਾਂ ਜੋ ਕਰਜ਼ਾ ਲੈਣ ਸਮੇਂ ਬੈਂਕ ਅਤੇ ਸਰਕਾਰ ਨਾਲ ਧੋਖਾਧੜੀ ਕੀਤੀ ਜਾ ਸਕੇ। ਇਸ ਲੀਜ਼ ਡੀਡ ਦੇ ਦਸਤਾਵੇਜਾਂ ਦੇ ਆਧਾਰ 'ਤੇ, ਜਗਤਜੀਤ ਸ਼ੂਗਰ ਮਿੱਲਜ਼ ਕੰਪਨੀ ਲਿਮਟਿਡ ਫਗਵਾੜਾ ਦੀ 93.94 ਕਰੋੜ ਰੁਪਏ ਦੀ ਕੀਮਤ ਵਾਲੀ 251 ਕਨਾਲ 18 ਮਰਲੇ ਰਕਬੇ ਵਾਲੀ ਸਰਕਾਰੀ ਜ਼ਮੀਨ ਨੂੰ ਵਾਹਿਦ-ਸੰਧਰ ਸ਼ੂਗਰਜ਼ ਲਿਮਟਿਡ ਨੇ ਇਸ ਸਰਕਾਰੀ ਜ਼ਮੀਨ ਨਾਲ ਕਰਜ਼ਾ ਲੈਣ ਲਈ ਗਾਰੰਟੀ ਵਜੋਂ ਗਿਰਵੀ ਰੱਖਿਆ ਸੀ ਜਿਸ ਨਾਲ ਕੰਪਨੀ ਨੇ ਨਾਜਾਇਜ਼ ਤਰੀਕੇ ਨਾਲ ਵਿੱਤੀ ਲਾਭ ਹਾਸਲ ਕੀਤਾ। ਇਸ ਉਪਰੰਤ ਵਾਹਿਦ-ਸੰਧਰ ਸ਼ੂਗਰਜ਼ ਲਿਮਟਿਡ ਦੇ ਡਾਇਰੈਕਟਰਾਂ ਨੇ ਸ਼ੂਗਰ ਮਿੱਲ ਪਲਾਜ਼ਾ ਪ੍ਰਾਈਵੇਟ ਲਿਮਟਿਡ, ਜੀ.ਟੀ.ਰੋਡ ਫਗਵਾੜਾ ਨਾਂ ਦੀ ਨਵੀਂ ਕੰਪਨੀ ਬਣਾਈ ਜੋ ਸਾਲ 2010-11 ਵਿੱਚ ਰਜਿਸਟਰਡ ਕਰਵਾਈ ਗਈ ਸੀ। 

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ-ਪੜਤਾਲ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਜਗਤਜੀਤ ਸ਼ੂਗਰ ਮਿੱਲ ਕੰਪਨੀ ਲਿਮਟਿਡ ਫਗਵਾੜਾ, ਵਾਹਿਦ ਸੰਧਰ ਸ਼ੂਗਰਜ਼ ਲਿਮਟਿਡ ਫਗਵਾੜਾ, ਸ਼ੂਗਰ ਮਿੱਲ ਪਲਾਜ਼ਾ ਪ੍ਰਾਈਵੇਟ ਲਿਮਟਿਡ ਜੀ.ਟੀ. ਰੋਡ ਫਗਵਾੜਾ ਅਤੇ ਹੋਰਾਂ ਨੇ ਇੱਕ ਦੂਜੇ ਦੀ ਮਿਲੀਭੁਗਤ ਨਾਲ ਇਸ ਗਲਤ ਕਾਰਵਾਈ ਨੂੰ ਅੰਜ਼ਾਮ ਦਿੱਤਾ।

ਉਪਰੋਕਤ ਤੱਥਾਂ ਦੇ ਮੱਦੇਨਜ਼ਰ ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ ਆਈ.ਪੀ.ਸੀ. ਦੀ ਧਾਰਾ 166, 177, 210, 406, 409, 418, 420, 120-ਬੀ ਅਤੇ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ, ਥਾਣਾ ਜਲੰਧਰ ਰੇਂਜ ਵਿਖੇ ਐਫ.ਆਈ.ਆਰ.ਨੰਬਰ 26 ਮਿਤੀ 30.09.2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ 01.10.2023 ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

Trending news