Amritsar Jail Gang War: ਕੇਂਦਰੀ ਜੇਲ੍ਹ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ 2 ਗੁੱਟਾਂ 'ਚ ਹੋਈ ਝੜਪ, 6 ਜ਼ਖ਼ਮੀ
Amritsar Jail Gang War: ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਗੁੱਟਾਂ ਵਿੱਚ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ। ਰਾਤ ਸਮੇਂ ਦੋਵਾਂ ਨੇ ਜੇਲ੍ਹ ਵਿੱਚ ਮੌਜੂਦ ਸਮੱਗਰੀ ਤੋਂ ਹਥਿਆਰ ਤਿਆਰ ਕੀਤੇ ਅਤੇ ਇੱਕ ਦੂਜੇ ਉੱਤੇ ਹਮਲਾ ਕਰ ਦਿੱਤਾ।
Trending Photos
)
Amritsar Jail Gang War: ਪੰਜਾਬ ਦੇ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਦੋ ਧੜਿਆਂ ਵਿੱਚ ਆਪਸ ਵਿੱਚ ਝੜਪ ਹੋ ਗਈ । ਸ਼ੁੱਕਰਵਾਰ ਰਾਤ ਨੂੰ ਸੁਰੱਖਿਆ ਗਾਰਡਾਂ ਨੇ ਉਨ੍ਹਾਂ ਨੂੰ ਵੱਖ ਕਰ ਦਿੱਤਾ। ਇਸ ਘਟਨਾ 'ਚ ਕਰੀਬ 6 ਕੈਦੀ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਇੱਥੋਂ ਰਾਤ ਸਮੇਂ 3 ਹੋਰ ਜ਼ਖ਼ਮੀਆਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜੇਲ੍ਹ ਪ੍ਰਸ਼ਾਸਨ ਇਸ ਪੂਰੇ ਮਾਮਲੇ 'ਚ ਅਜੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਗੁੱਟਾਂ ਵਿੱਚ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ। ਰਾਤ ਸਮੇਂ ਦੋਵਾਂ ਨੇ ਜੇਲ੍ਹ ਵਿੱਚ ਮੌਜੂਦ ਸਮੱਗਰੀ ਤੋਂ ਹਥਿਆਰ ਤਿਆਰ ਕੀਤੇ ਅਤੇ ਇੱਕ ਦੂਜੇ ਉੱਤੇ ਹਮਲਾ ਕਰ ਦਿੱਤਾ। ਜੇਲ੍ਹ 'ਚ ਹੰਗਾਮਾ ਹੋਣ ਤੋਂ ਬਾਅਦ ਸੁਰੱਖਿਆ ਗਾਰਡ ਹਰਕਤ 'ਚ ਆ ਗਏ ਅਤੇ ਦੋਹਾਂ ਧੜਿਆਂ ਨੂੰ ਇਕ ਦੂਜੇ ਤੋਂ ਵੱਖ ਕਰ ਦਿੱਤਾ।
ਜੇਲ੍ਹ ਪ੍ਰਸ਼ਾਸਨ ਇਸ ਪੂਰੇ ਮਾਮਲੇ 'ਚ ਅਜੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਿਹਾ ਹੈ। ਦੋਵਾਂ ਗੁੱਟਾਂ ਵਿੱਚ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ। ਰਾਤ ਸਮੇਂ ਦੋਵਾਂ ਨੇ ਜੇਲ੍ਹ ਵਿੱਚ ਮੌਜੂਦ ਸਮੱਗਰੀ ਤੋਂ ਹਥਿਆਰ ਤਿਆਰ ਕੀਤੇ ਅਤੇ ਇੱਕ ਦੂਜੇ ਉੱਤੇ ਹਮਲਾ ਕਰ ਦਿੱਤਾ। ਜੇਲ੍ਹ 'ਚ ਹੰਗਾਮਾ ਹੋਣ ਤੋਂ ਬਾਅਦ ਸੁਰੱਖਿਆ ਗਾਰਡ ਹਰਕਤ 'ਚ ਆ ਗਏ ਅਤੇ ਦੋਹਾਂ ਧੜਿਆਂ ਨੂੰ ਇੱਕ ਦੂਜੇ ਤੋਂ ਵੱਖ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਜੇਲ੍ਹ ਪ੍ਰਸ਼ਾਸਨ ਤੋਂ ਮਿਲੀ ਸ਼ਿਕਾਇਤ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਫਿਲਹਾਲ ਜ਼ਖਮੀਆਂ ਦਾ ਗੁਰੂ ਨਾਨਕ ਦੇਵ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਹਾਲਤ ਸਥਿਰ ਹੋਣ 'ਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ।ਜ਼ਖ਼ਮੀਆਂ ਦੀ ਪਛਾਣ ਗੁਰਬੇਜ ਸਿੰਘ ਉਰਫ਼ ਭੀਜਾ ਵਾਸੀ ਚੌਟਾਲਾ ਥਾਣਾ ਸਦਰ ਤਰਨਤਾਰਨ, ਰਾਹੁਲ ਅਤੇ ਭਰਤ ਵਾਸੀ ਪਿੰਡ ਚਵਿੰਡਾ ਦੇਵੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ:Ali Sethi Marriage Rumors: 'ਪਸੂਰੀ' ਸਿੰਗਰ ਅਲੀ ਸੇਠੀ ਨੇ ਵਿਆਹ ਦੀਆਂ ਅਫਵਾਹਾਂ 'ਤੇ ਤੋੜੀ ਚੁੱਪੀ, ਕਹੀ ਇਹ ਵੱਡੀ ਗੱਲ