Amritsar News: ਅੰਮ੍ਰਿਤਸਰ 'ਚ 3 ਤਸਕਰ ਸਰਹੱਦ ਪਾਰੋਂ ਆਈ 41 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ
trendingNow,recommendedStories0/zeephh/zeephh1837133

Amritsar News: ਅੰਮ੍ਰਿਤਸਰ 'ਚ 3 ਤਸਕਰ ਸਰਹੱਦ ਪਾਰੋਂ ਆਈ 41 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

Amritsar Smugglers Arrested With Heroin News: ਅੰਮ੍ਰਿਤਸਰ STF ਵੱਲੋਂ ਗ੍ਰਿਫਤਾਰ ਕੀਤੇ ਗਏ 3 ਤਸਕਰਾਂ ਵੱਲੋਂ ਪੁੱਛਗਿੱਛ ਦੌਰਾਨ ਪਤਾ ਲੱਗਿਆ ਹੈ ਕਿ ਹੈਰੋਇਨ ਪਾਕਿਸਤਾਨ ਤੋਂ ਪਾਣੀ ਰਾਹੀਂ ਮੰਗਵਾਈ ਜਾਂਦੀ ਸੀ। 

Amritsar News: ਅੰਮ੍ਰਿਤਸਰ 'ਚ 3 ਤਸਕਰ ਸਰਹੱਦ ਪਾਰੋਂ ਆਈ 41 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

Punjab's Amritsar Smugglers Arrested With Heroin News: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ STF ਅੰਮ੍ਰਿਤਸਰ ਵੱਲੋਂ ਰਮਦਾਸ ਸੈਕਟਰ ਤੋਂ ਤਿੰਨ ਤਸਕਰਾਂ ਨੂੰ ਸਰਹੱਦ ਪਾਰ ਤੋਂ ਆਈ 41 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। 

ਮਿਲੀ ਜਾਣਕਾਰੀ ਦੇ ਮੁਤਾਬਕ ਅੰਮ੍ਰਿਤਸਰ STF ਵੱਲੋਂ ਗ੍ਰਿਫਤਾਰ ਕੀਤੇ ਗਏ 3 ਤਸਕਰਾਂ ਵੱਲੋਂ ਪੁੱਛਗਿੱਛ ਦੌਰਾਨ ਪਤਾ ਲੱਗਿਆ ਹੈ ਕਿ ਹੈਰੋਇਨ ਪਾਕਿਸਤਾਨ ਤੋਂ ਪਾਣੀ ਰਾਹੀਂ ਮੰਗਵਾਈ ਜਾਂਦੀ ਸੀ। 

ਫਿਲਹਾਲ ਇਸ ਮਾਮਲੇ 'ਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਫੜੇ ਗਏ ਤਸਕਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਤੋਂ ਹੋਰ ਜਾਣਕਾਰੀ ਮਿਲ ਸਕੇ। 

ਦੱਸਿਆ ਜਾ ਰਿਹਾ ਹੈ ਕਿ ਐਸਟੀਐਫ ਅਧਿਕਾਰੀ ਪ੍ਰੈਸ ਕਾਨਫਰੰਸ ਰਾਹੀਂ ਇਸ ਦਾ ਖੁਲਾਸਾ ਕਰਨਗੇ ਅਤੇ ਇਸ ਮਾਮਲੇ ਦੇ ਵੇਰਵੇ ਸਾਂਝੇ ਕਰਨਗੇ।  

ਜ਼ੀ ਮੀਡੀਆ ਨੇ ਐਸਟੀਐਫ ਦੇ ਏਆਈਜੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਇਹ 41 ਕਿਲੋਗ੍ਰਾਮ ਹੈਰੋਇਨ ਉਨ੍ਹਾਂ ਦੇ ਘਰੋਂ ਬਰਾਮਦ ਹੋਈ ਹੈ। ਇੱਕ ਕਰਮਚਾਰੀ ਵੱਲੋਂ ਹੈਰੋਇਨ ਨੂੰ ਆਪਣੇ ਘਰ ਵਿੱਚ ਜ਼ਮੀਨ 'ਤੇ ਦਬਾ ਕੇ ਰੱਖਿਆ ਹੋਇਆ ਸੀ। ਇਸ ਦੇ ਨਾਲ ਹੀ ਚਾਰ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਗਏ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਉਹ ਰਾਵੀ ਦਰਿਆ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਲਿਆ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਵੇਚਦਾ ਸੀ। 

ਦੱਸ ਦਈਏ ਕਿ ਅਜਿਹਾ ਹੀ ਇੱਕ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਜਿੱਥੇ ਸਰਾਏ ਅਮਾਨਤ ਖਾਂ ਥਾਣਾ ਦੀ ਪੁਲਿਸ ਵੱਲੋਂ ਪਿੰਡ ਭਾਗੂਪੁਰ ਉਤਾੜ ਜਿਲਾ ਅੰਮ੍ਰਿਤਸਰ ਦੇ ਰਹਿਣ ਵਾਲੇ ਸਮੱਗਲਰ ਜੁਗਰਾਜ ਸਿੰਘ ਨੂੰ ਪਾਕਿਸਤਾਨ ਤੋਂ ਆਏ ਇੱਕ ਡਰੋਨ ਅਤੇ ਦੋ ਕਿੱਲੋ ਹੈਰੋਇਨ ਸਣੇ ਕਾਬੂ ਕੀਤਾ ਗਿਆ। 

ਦੱਸਣਯੋਗ ਹੈ ਕਿ ਪੰਜਾਬ ਦੀ ਸਰਹਦ ਤੋਂ ਹੈਰੋਇਨ ਬਰਾਮਦਗੀ ਦੀਆਂ ਕਈ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਅਤੇ ਪੰਜਾਬ ਪੁਲਿਸ ਦੇ ਨਾਲ ਨਾਲ ਬੀਐਸਐਫ ਵੱਲੋਂ ਹਰ ਵਾਰ ਤੁਰੰਤ ਪ੍ਰਭਾਵ ਨਾਲ ਇਸ 'ਤੇ ਐਕਸ਼ਨ ਲਿਆ ਜਾਂਦਾ ਹੈ।  

ਇਹ ਵੀ ਪੜ੍ਹੋ: Punjab News: ਤਰਨਤਾਰਨ 'ਚ ਪਾਕਿਸਤਾਨੀ ਡਰੋਨ ਅਤੇ ਦੋ ਕਿੱਲੋ ਹੈਰੋਇਨ ਨਾਲ ਇੱਕ ਸਮੱਗਲਰ ਕਾਬੂ

ਇਹ ਵੀ ਪੜ੍ਹੋ: Punjab Schools Holiday News: ਪੰਜਾਬ 'ਚ 26 ਅਗਸਤ ਤੱਕ ਸਕੂਲਾਂ 'ਚ ਛੁੱਟੀਆਂ ਦਾ ਐਲਾਨ!  

(For more news apart from Punjab's Amritsar Smugglers Arrested With Heroin News, stay tuned to Zee PHH)

Trending news