ਰਾਮ ਰਹੀਮ ਖਿਲਾਫ SGPC ਵੱਲੋਂ ਦਾਇਰ ਪਟੀਸ਼ਨ 'ਤੇ ਹਾਈਕੋਰਟ ਦਾ ਬਿਆਨ, "ਇਸ ਪਟੀਸ਼ਨ 'ਤੇ ਫੈਸਲਾ ਲਿਆ ਜਾਵੇਗਾ"
Advertisement
Article Detail0/zeephh/zeephh1591099

ਰਾਮ ਰਹੀਮ ਖਿਲਾਫ SGPC ਵੱਲੋਂ ਦਾਇਰ ਪਟੀਸ਼ਨ 'ਤੇ ਹਾਈਕੋਰਟ ਦਾ ਬਿਆਨ, "ਇਸ ਪਟੀਸ਼ਨ 'ਤੇ ਫੈਸਲਾ ਲਿਆ ਜਾਵੇਗਾ"

ਪਟੀਸ਼ਨ 'ਚ ਅਦਾਲਤ ਤੋਂ ਡੇਰਾ ਮੁਖੀ ਦੀ ਪੈਰੋਲ ਰੱਦ ਕਰਨ ਅਤੇ ਇਸ ਪਟੀਸ਼ਨ ਦੇ ਪੈਂਡਿੰਗ ਹੋਣ ਤੱਕ ਉਸ ਨੂੰ ਜੇਲ੍ਹ ਭੇਜਣ ਦੀ ਮੰਗ ਕੀਤੀ ਗਈ ਸੀ।

ਰਾਮ ਰਹੀਮ ਖਿਲਾਫ SGPC ਵੱਲੋਂ ਦਾਇਰ ਪਟੀਸ਼ਨ 'ਤੇ ਹਾਈਕੋਰਟ ਦਾ ਬਿਆਨ, "ਇਸ ਪਟੀਸ਼ਨ 'ਤੇ ਫੈਸਲਾ ਲਿਆ ਜਾਵੇਗਾ"

Punjab and Haryana High Court on Gurmeet Ram Rahim Singh parole news: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ 40 ਦਿਨਾਂ ਦੀ ਪੈਰੋਲ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੰਗਲਵਾਰ ਨੂੰ ਸਖਤ ਸ਼ਬਦਾਂ 'ਚ ਕਿਹਾ ਗਿਆ ਕਿ ਭਾਵੇਂ ਰਾਮ ਰਹੀਮ ਦੀ ਪੈਰੋਲ ਦੋ ਦਿਨ ਬਾਅਦ ਖਤਮ ਹੋ ਰਹੀ ਹੈ, ਪਰ ਅਦਾਲਤ ਵੱਲੋਂ ਇਸ ਪਟੀਸ਼ਨ 'ਤੇ ਫੈਸਲਾ ਲਿਆ ਜਾਵੇਗਾ।

SGPC ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਕਿ ਹਰਿਆਣਾ ਸਰਕਾਰ ਵੱਲੋਂ ਗੁਰਮੀਤ ਰਾਮ ਰਹੀਮ ਸਿੰਘ ਨੂੰ 40 ਦਿਨਾਂ ਦੀ ਪੈਰੋਲ ਦੇ ਕੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। 

ਪਟੀਸ਼ਨ 'ਚ ਇਹ ਵੀ ਕਿਹਾ ਗਿਆ ਸੀ ਕਿ ਡੇਰਾ ਮੁਖੀ ਬਲਾਤਕਾਰ ਅਤੇ ਕਤਲ ਵਰਗੇ ਮਾਮਲਿਆਂ 'ਚ ਸਜ਼ਾ ਕੱਟ ਰਿਹਾ ਹੈ ਅਤੇ ਉਸਦੇ ਖ਼ਿਲਾਫ਼ ਪੰਜਾਬ ਵਿੱਚ ਵੀ ਕਈ ਕੇਸ ਦਰਜ ਹਨ। ਰਾਮ ਰਹੀਮ ਦੇ ਪੈਰੋਕਾਰਾਂ ਵੱਲੋਂ ਕਥਿਤ ਤੌਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕੀਤਾ ਗਿਆ ਸੀ, ਜਿਸ 'ਤੇ ਸਿੱਖਾਂ ਅਤੇ ਉਨ੍ਹਾਂ ਦੇ ਪੈਰੋਕਾਰਾਂ ਵਿਚਕਾਰ ਕਈ ਵਾਰ ਝਗੜਾ ਵੀ ਹੋਇਆ ਸੀ। 

ਇਸ ਕਰਕੇ ਪੰਜਾਬ ਵਿੱਚ ਕਈ ਰੋਸ ਮਾਰਚ ਵੀ ਕੀਤੇ ਗਏ। SGPC ਦਾ ਕਹਿਣਾ ਹੈ ਕਿ ਡੇਰਾ ਮੁਖੀ ਨੂੰ ਪੈਰੋਲ ਦੇਣ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਪੰਜਾਬ ਦੀ ਸ਼ਾਂਤੀ ਨੂੰ ਖ਼ਤਰਾ ਪੈਦਾ ਹੋਇਆ ਹੈ। 

ਰਾਮ ਰਹੀਮ ਨੂੰ ਇਸ ਤਰ੍ਹਾਂ ਵਾਰ-ਵਾਰ ਪੈਰੋਲ ਦੇ ਕੇ ਹਰਿਆਣਾ ਸਰਕਾਰ ਨਾ ਸਿਰਫ਼ ਹਰਿਆਣਾ ਬਲਕਿ ਪੂਰੇ ਖੇਤਰ ਵਿਚ ਕਾਨੂੰਨ ਵਿਵਸਥਾ ਦਾ ਸੰਕਟ ਪੈਦਾ ਕਰਨ ਦੀ ਸਥਿਤੀ ਪੈਦਾ ਕਰ ਰਹੀ ਹੈ।

ਇਹ ਵੀ ਪੜ੍ਹੋ: LPG Cylinder Price Hike: ਆਮ ਆਦਮੀ ਨੂੰ ਝਟਕਾ! ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਹੋਇਆ ਵਾਧਾ

ਪਟੀਸ਼ਨ 'ਚ ਅਦਾਲਤ ਤੋਂ ਡੇਰਾ ਮੁਖੀ ਦੀ ਪੈਰੋਲ ਰੱਦ ਕਰਨ ਅਤੇ ਇਸ ਪਟੀਸ਼ਨ ਦੇ ਪੈਂਡਿੰਗ ਹੋਣ ਤੱਕ ਉਸ ਨੂੰ ਜੇਲ੍ਹ ਭੇਜਣ ਦੀ ਮੰਗ ਕੀਤੀ ਗਈ ਸੀ। ਇਸ ਦੌਰਾਨ ਮੰਗਲਵਾਰ ਨੂੰ ਐਸਜੀਪੀਸੀ ਨੇ ਹਾਈਕੋਰਟ ਨੂੰ ਦੱਸਿਆ ਕਿ ਰਾਮ ਰਹੀਮ ਦੀ ਪੈਰੋਲ ਦੋ ਦਿਨਾਂ ਬਾਅਦ ਖ਼ਤਮ ਹੋ ਜਾਵੇਗੀ ਅਤੇ ਉਹ 3 ਮਾਰਚ ਨੂੰ ਆਤਮ ਸਮਰਪਣ ਕਰ ਦੇਵੇਗਾ। ਇਸ 'ਤੇ ਜਵਾਬ ਦਿੰਦਿਆਂ ਹਾਈ ਕੋਰਟ ਨੇ ਦੱਸਿਆ ਕਿ ਸਮੇਂ ਦੀ ਘਾਟ ਕਰਕੇ ਅੱਜ ਸੁਣਵਾਈ ਨਹੀਂ ਹੋ ਸਕੀ ਪਰ ਅਦਾਲਤ ਇਸ ਮਾਮਲੇ ਵਿੱਚ ਆਪਣਾ ਫੈਸਲਾ ਦੇਵੇਗੀ।

ਇਹ ਵੀ ਪੜ੍ਹੋ: ਵੱਡੀ ਖ਼ਬਰ! ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ

(For more news apart from Punjab and Haryana High Court on Gurmeet Ram Rahim Singh parole, stay tuned to Zee PHH)

Trending news