Punjab News: ਆਂਗਨਵਾੜੀ ਵਰਕਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ!
Advertisement

Punjab News: ਆਂਗਨਵਾੜੀ ਵਰਕਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ!

ਉਹਨਾਂ ਕਿਹਾ ਕਿ ਤਿੰਨ ਮਹੀਨਿਆਂ ਤੋਂ ਲਗਾਤਾਰ ਆਂਗਨਵਾੜੀ ਵਰਕਰਾਂ ਨੂੰ ਮਾਣ ਭੱਤਾ ਨਹੀਂ ਦਿੱਤਾ ਗਿਆ ਜਿਸ ਕਾਰਨ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦਾ ਘਰ ਦਾ ਗੁਜ਼ਾਰਾ ਮੁਸ਼ਕਿਲ ਹੋ ਗਿਆ ਹੈ। 

Punjab News: ਆਂਗਨਵਾੜੀ ਵਰਕਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ!

Punjab Anganwadi Workers Protest news: ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਕੇਂਦਰਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਕਰਨ ਦੇ ਰੋਸ ਵਜੋਂ ਅੱਜ ਯਾਨੀ ਸ਼ੁਕਰਵਾਰ ਨੂੰ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਆਲ ਇੰਡੀਆ ਫੈਡਰੇਸ਼ਨ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਧਰਨਾ ਲਗਾ ਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੀ ਅਗਵਾਈ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਹਰਜੀਤ ਕੌਰ ਪੰਜੌਲਾ ਵੱਲੋਂ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦੇ ਹੋਏ ਬਲਾਕ ਜਰਨਲ ਸਕੱਤਰ ਹਰਜੀਤ ਕੌਰ ਅਤੇ ਬਲਾਕ ਪ੍ਰਧਾਨ ਗੁਰਮੀਤ ਕੌਰ ਰੁੜਕੀ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ 1975 ਤੋਂ ਸ਼ੁਰੂ ਹੋਈ ਆਈਸੀਡੀਐਸ ਸਕੀਮ, ਜੋ ਬੱਚਿਆਂ ਦੇ ਚਹੁੰ-ਪੱਖੀ ਵਿਕਾਸ ਲਈ ਕਾਰਜ ਕਰ ਰਹੀ ਹੈ, ਉਸ ਸਕੀਮ ਨੂੰ ਚਲਾਉਣ ਲਈ ਜੋ ਬੁਨਿਆਦੀ ਸਹੂਲਤਾਂ ਦੀ ਜਰੂਰਤ ਹੈ ਉਹ ਬਹੁਤ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਕੀਤੇ ਹੋਇਆ ਹੈ। 

ਆਂਗਨਵਾੜੀ ਕੇਂਦਰਾਂ ਨੂੰ ਦਿੱਤੀ ਜਾਣ ਵਾਲੀ ਲਾਭਪਾਤਰੀਆਂ ਦੀ ਫੀਡ ਦਾ ਬਜਟ ਨਾ ਵਧਾ ਕੇ ਮਾਤਰਾ ਹੀ ਅੱਧੀ ਕਰ ਦਿੱਤੀ ਗਈ ਹੈ ਕਿਉਂਕਿ ਖਾਦ ਪਦਾਰਥ ਦੀਆਂ ਕੀਮਤਾਂ ਵਧ ਗਈਆ ਹਨ। 

ਬੱਚਿਆਂ ਲਈ ਪ੍ਰੀ-ਸਕੂਲ ਕਿੱਟਾਂ ਲੰਬੇ ਸਮੇਂ ਤੋਂ ਨਹੀਂ ਖ਼ਰੀਦੀਆਂ ਗਈਆਂ, ਮੈਡੀਕਲ ਕਿੱਟਾ ਜੋ ਮੁੱਢਲੀ ਸਹੁਲਤ ਲਈ ਦਿੱਤੀਆਂ ਜਾਂਦੀਆਂ ਹਨ, ਉਹ ਵੀ ਨਹੀਂ ਖ਼ਰੀਦੀਆਂ ਗਈਆਂ, ਤੇ ਬਰਤਨ ਲੰਬੇ ਸਮੇਂ ਤੋਂ ਪ੍ਰਾਪਤ ਨਹੀਂ ਹੋਏ। ਉਨ੍ਹਾਂ ਸਭ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਕੇਂਦਰ ਸਰਕਾਰ ਕਿੰਨੀ ਸੰਜੀਦਾ ਹੈ ਤੇ ਆਈ ਸੀ ਡੀ ਐਸ ਸਕੀਮ ਨੂੰ ਚਲਾਉਣ ਵਾਸਤੇ ਪੋਸ਼ਣ ਟਰੈਕ ਅਤੇ ਆਧਾਰ ਦੇ ਨਾਮ 'ਤੇ ਲਗਾਤਾਰ ਲਾਭਪਾਤਰੀਆਂ ਨੂੰ ਦਿੱਤੇ ਜਾਣ ਵਾਲੇ ਲਾਭਾਂ ਉੱਤੇ ਕਟੌਤੀ ਦੇ ਯਤਨ ਕੀਤੇ ਜਾ ਰਹੇ ਹਨ। 

ਇਹ ਵੀ ਪੜ੍ਹੋ: Doctor Dolly Murder Case: ਬਹੁਚਰਚਿਤ ਡਾਕਟਰ ਡੌਲੀ ਹੱਤਿਆਕਾਂਡ ਦਾ ਦੋਸ਼ੀ ਨਾਜਾਇਜ਼ ਅਸਲੇ ਸਣੇ ਕਾਬੂ

ਉਹਨਾਂ ਕਿਹਾ ਕਿ ਤਿੰਨ ਮਹੀਨਿਆਂ ਤੋਂ ਲਗਾਤਾਰ ਆਂਗਨਵਾੜੀ ਵਰਕਰਾਂ ਨੂੰ ਮਾਣ ਭੱਤਾ ਨਹੀਂ ਦਿੱਤਾ ਗਿਆ ਜਿਸ ਕਾਰਨ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦਾ ਘਰ ਦਾ ਗੁਜ਼ਾਰਾ ਮੁਸ਼ਕਿਲ ਹੋ ਗਿਆ ਹੈ। 

ਪਿਛਲੇ ਦੋ ਸਾਲਾਂ ਤੋਂ ਜਿਹੜੇ ਆਂਗਨਵਾੜੀ ਸੈਂਟਰ ਕਿਰਾਏ ਦੀਆਂ ਬਿਲਡਿੰਗ ਵਿੱਚ ਚਲਦੇ ਹਨ, ਉਨ੍ਹਾਂ ਦਾ ਕਿਰਾਇਆ ਪ੍ਰਾਪਤ ਨਹੀਂ ਹੋਇਆ ਹੈ ਅਤੇ ਮਕਾਨ ਮਾਲਕਾਂ ਵੱਲੋਂ ਮਕਾਨ ਖਾਲੀ ਕਰਨ ਦੇ ਨੋਟਿਸ ਦਿੱਤੇ ਜਾ ਰਹੇ ਹਨ ਜਿਸ ਨਾਲ ਉਨ੍ਹਾਂ ਨੂੰ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਇਹ ਵੀ ਪੜ੍ਹੋ: IAS office transfer News: ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ

(For more news apart from Punjab Anganwadi Workers Protest news, stay tuned to Zee PHH)

Trending news