Bathinda Military Station Firing: ਜਾਣੋ ਬਠਿੰਡਾ ਮਿਲਟਰੀ ਸਟੇਸ਼ਨ 'ਤੇ ਗੋਲੀਬਾਰੀ 'ਤੇ ਭਾਰਤੀ ਫੌਜ ਨੇ ਕੀ ਕਿਹਾ
Advertisement
Article Detail0/zeephh/zeephh1649299

Bathinda Military Station Firing: ਜਾਣੋ ਬਠਿੰਡਾ ਮਿਲਟਰੀ ਸਟੇਸ਼ਨ 'ਤੇ ਗੋਲੀਬਾਰੀ 'ਤੇ ਭਾਰਤੀ ਫੌਜ ਨੇ ਕੀ ਕਿਹਾ

ਭਾਰਤੀ ਫੌਜ ਨੇ ਦੱਸਿਆ ਕਿ ਬਠਿੰਡਾ ਮਿਲਟਰੀ ਸਟੇਸ਼ਨ 'ਤੇ ਗੋਲੀਬਾਰੀ ਦੀ ਘਟਨਾ 'ਚ ਹੋਏ ਜਾਨ-ਮਾਲ ਦੇ ਨੁਕਸਾਨ ਦੀ ਜਾਣਕਾਰੀ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਹੈ। 

Bathinda Military Station Firing: ਜਾਣੋ ਬਠਿੰਡਾ ਮਿਲਟਰੀ ਸਟੇਸ਼ਨ 'ਤੇ ਗੋਲੀਬਾਰੀ 'ਤੇ ਭਾਰਤੀ ਫੌਜ ਨੇ ਕੀ ਕਿਹਾ

Punjab's Bathinda Military Station Firing News Today: ਪੰਜਾਬ ਤੋਂ ਅੱਜ ਯਾਨੀ ਬੁੱਧਵਾਰ ਨੂੰ ਇੱਕ ਵੱਡੀ ਖਬਰ ਸਾਹਮਣੇ ਆਈ ਕਿ ਬਠਿੰਡਾ ਦੇ ਮਿਲਟਰੀ ਸਟੇਸ਼ਨ ਦੇ ਅੰਦਰ ਗੋਲੀਬਾਰੀ ਹੋਈ, ਜਿਸ ਵਿੱਚ 4 ਜਵਾਨ ਸ਼ਹੀਦ ਹੋ ਗਏ। ਇਸ ਦੌਰਾਨ ਪੰਜਾਬ ਪੁਲਿਸ ਦੇ ਸੂਤਰਾਂ ਵੱਲੋਂ ਬਠਿੰਡਾ ਮਿਲਟਰੀ ਸਟੇਸ਼ਨ 'ਤੇ ਗੋਲੀਬਾਰੀ ਦੀ ਘਟਨਾ 'ਚ ਕਿਸੇ ਵੀ ਅੱਤਵਾਦੀ ਪਹਿਲੂ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ। 

ਦੱਸ ਦਈਏ ਕਿ ਹੁਣ ਤੋਂ ਕੁਝ ਸਮੇਂ ਬਾਅਦ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਬਠਿੰਡਾ ਮਿਲਟਰੀ ਸਟੇਸ਼ਨ ਗੋਲੀਬਾਰੀ ਦੀ ਘਟਨਾ ਦੀ ਜਾਣਕਾਰੀ ਦੇਣਗੇ ਅਤੇ ਇਸ ਘਟਨਾ ਬਾਰੇ ਦੱਸਣਗੇ।

ਇਸ ਦੌਰਾਨ, ਭਾਰਤੀ ਫੌਜ ਨੇ ਆਪਣੇ ਅਧਿਕਾਰਤ ਬਿਆਨ ਵਿੱਚ ਕਿਹਾ ਕਿ "ਬਠਿੰਡਾ ਮਿਲਟਰੀ ਸਟੇਸ਼ਨ 'ਚ ਹੋਈ ਗੋਲੀਬਾਰੀ ਦੀ ਘਟਨਾ ਦੌਰਾਨ ਇੱਕ ਤੋਪਖਾਨੇ ਦੇ ਚਾਰ ਜਵਾਨਾਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਕਿਸੇ ਹੋਰ ਜਵਾਨ ਨੂੰ ਸੱਟ ਜਾਂ ਸੰਪਤੀ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।"

Watch Video: Bathinda military station firing news: सुबह 4:35 बजे बठिंडा के मिलिट्री स्टेशन में हुई फायरिंग, जानो पूरा मामला

ਭਾਰਤੀ ਫੌਜ ਨੇ ਇਹ ਵੀ ਦੱਸਿਆ ਕਿ "ਇਲਾਕਾ ਸੀਲ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੇ ਤੱਥਾਂ ਨੂੰ ਸਥਾਪਿਤ ਕਰਨ ਲਈ ਪੰਜਾਬ ਪੁਲਿਸ ਨਾਲ ਸਾਂਝੀ ਜਾਂਚ ਕੀਤੀ ਜਾ ਰਹੀ ਹੈ।" ਉਨ੍ਹਾਂ ਇਹ ਵੀ ਕਿਹਾ ਕਿ "ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿੱਚ ਦੋ ਦਿਨ ਪਹਿਲਾਂ ਲਾਪਤਾ ਹੋਈ 28 ਰਾਊਂਡਾਂ ਵਾਲੀ ਇਨਸਾਸ ਰਾਈਫਲ ਦੀ ਸੰਭਾਵਿਤ ਸ਼ਮੂਲੀਅਤ ਵੀ ਸ਼ਾਮਲ ਹੈ।"

ਭਾਰਤੀ ਫੌਜ ਨੇ ਦੱਸਿਆ ਕਿ ਬਠਿੰਡਾ ਮਿਲਟਰੀ ਸਟੇਸ਼ਨ 'ਤੇ ਗੋਲੀਬਾਰੀ ਦੀ ਘਟਨਾ 'ਚ ਹੋਏ ਜਾਨ-ਮਾਲ ਦੇ ਨੁਕਸਾਨ ਦੀ ਜਾਣਕਾਰੀ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਹੈ। ਜਿਵੇਂ ਹੀ ਇਹ ਘਟਨਾ ਵਾਪਰੀ, ਲੋਕਾਂ ਨੇ ਸੋਚਿਆ ਕਿ ਇਹ ਕੋਈ ਅੱਤਵਾਦੀ ਹਮਲਾ ਹੋ ਸਕਦਾ ਹੈ, ਪਰ ਅਜਿਹਾ ਬਿਲਕੁਲ ਨਹੀਂ ਹੈ।

ਇਹ ਵੀ ਪੜ੍ਹੋ: Delhi School Bomb Threat news: ਦਿੱਲੀ ਦੇ ਇੱਕ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

(For more news apart from Punjab's Bathinda Military Station Firing News Today, stay tuned to Zee PHH)

Trending news